Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਸਰਵੇਖਣ ਕਰਨ ਦੀ ਰਵਾਇਤ ਖਤਮ ਕੀਤੀ, ਖੁਦ ਹੜ੍ਹਾਂ ਦੇ ਪਾਣੀ ਵਿੱਚ ਉਤਰ ਕੇ ਲਿਆ ਰਾਹਤ ਕਾਰਜਾਂ ਦਾ ਜਾਇਜ਼ਾ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕੰਮਾਂ ਲਈ ਅਧਿਕਾਰੀਆਂ ਨੂੰ ਮੌਕੇ ਉਤੇ ਦਿੱਤੇ ਆਦੇਸ਼

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 13 Jul 2023

Last updated on: Jul 13, 2023, 00:00 IST

ਕਿਸੇ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹਾਂ ਦੇ ਪਾਣੀਆਂ ਵਿਚ ਖੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਚਿੱਟਾ-ਕੁੜਤਾ ਪਜਾਮਾ ਪਾਇਆ ਹੋਇਆ ਸੀ ਪਰ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਲਈ ਉਹ ਬਿਨਾਂ ਕੋਈ ਝਿਜਕ ਮਹਿਸੂਸ ਕੀਤੀਆਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹਾਂ ਦੇ ਪਾਣੀ ਵਿਚ ਉਤਰ ਗਏ।

ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ ਜਿੱਥੇ ਜੇ.ਸੀ.ਬੀ. ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ। ਘੱਗਰ ਨਾਲ ਲਗਦੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਜੁਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਜਿਸ ਕਾਰਨ ਇਸ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਨੇ ਨੀਵੇਂ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਨੂੰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਸਰਵੇਖਣ ਕਰਨ ਲਈ ਹੈਲੀਕਾਪਟਰ 'ਤੇ ਗੇੜੇ ਨਹੀਂ ਲਾ ਰਹੇ ਸਗੋਂ ਉਹ ਜ਼ਮੀਨੀ ਪੱਧਰ 'ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿਚ ਉਤਰੇ ਹਨ। 

ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ  ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਅਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਲਗਾਤਾਰ ਮੀਂਹ ਪੈਣ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਬਾਕਾਇਦਾ ਨਜ਼ਰ ਰੱਖ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਸਦਕਾ ਇਸ ਦਾ ਜ਼ੋਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਸੰਕਟ ਤੋਂ ਨਿਜਾਤ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਮਿੰਟ-ਮਿੰਟ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਜੁਟੇ ਹੋਏ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD