Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਲੋਕਾਂ ਨੂੰ ਪਾਣੀ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਤਿੰਨ ਥਾਂਵਾਂ ‘ਤੇ ਤਿਆਰ ਕੀਤੇ ਹੜ੍ਹ ਰਾਹਤ ਕੇਂਦਰ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

ਨਗਰ ਪੰਚਾਇਤ ਦਫ਼ਤਰ ਖਨੌਰੀ, ਲਾਰਡ ਸ਼ਿਵਾ ਸਕੂਲ ਹਮੀਰਗੜ੍ਹ ਤੇ ਸਰਕਾਰੀ ਸਕੂਲ ਰਾਮਪੁਰ ਗੁੱਜਰਾਂ ‘ਚ ਬਣਾਏ ਰਾਹਤ ਕੇਂਦਰਾਂ ‘ਚ ਆਰਜ਼ੀ ਰਿਹਾਇਸ਼, ਸੁੱਕਾ ਰਾਸ਼ਨ, ਪੀਣਯੋਗ ਪਾਣੀ ਤੇ ਦਵਾਈਆਂ ਸਮੇਤ ਮੈਡੀਕਲ ਸਹਾਇਤਾ 24 ਘੰਟੇ ਉਪਲਬਧ: ਜਤਿੰਦਰ ਜੋਰਵਾਲ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਮੂਨਕ/ਸੰਗਰੂਰ , 13 Jul 2023

Last updated on: Jul 13, 2023, 00:00 IST

ਖਨੌਰੀ ਤੇ ਮੂਨਕ ਇਲਾਕਿਆਂ ‘ਚ ਘੱਗਰ ਦਰਿਆ ‘ਚ ਪਾਣੀ ਦੀ ਬਹੁਤ ਵੱਡੇ ਪੱਧਰ ‘ਤੇ ਆਮਦ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਸਥਿਤੀ ਨੂੰ ਕਾਬੂ ‘ਚ ਰੱਖਣ ਲਈ ਵਿਆਪਕ ਤੌਰ ਉੱਤੇ ਰਾਹਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਇਲਾਕੇ ਵਿੱਚ ਵਸਦੇ ਲੋਕਾਂ ਨੂੰ ਪਾਣੀ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਅਤੇ ਹਰੇਕ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਤਿੰਨ ਥਾਂਵਾਂ ‘ਤੇ ਹੜ੍ਹ ਰਾਹਤ ਕੇਂਦਰ ਤਿਆਰ ਕੀਤੇ ਗਏ ਹਨ ਜਿਥੇ ਅੱਜ ਸ਼ਾਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ ਐਸ ਪੀ ਸੁਰੇਂਦਰ ਲਾਂਬਾ ਅਤੇ ਐਨ ਡੀ ਆਰ ਐਫ ਤੇ ਭਾਰਤੀ ਫੌਜ ਦੇ ਅਧਿਕਾਰੀਆਂ ਸਮੇਤ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਦਾ ਜਾਇਜ਼ਾ ਲਿਆ। 

ਉਨ੍ਹਾਂ ਦੱਸਿਆ ਕਿ ਪਾਣੀ ਕਾਰਨ ਫਸਣ ਵਾਲੇ ਲੋਕਾਂ ਨੂੰ ਪੁਲਿਸ, ਫੌਜ ਤੇ ਐਨ.ਡੀ.ਆਰ.ਐਫ. ਦੀ ਮਦਦ ਨਾਲ  ਇਨ੍ਹਾਂ ਸੁਰੱਖਿਅਤ ਥਾਂਵਾਂ ‘ਤੇ ਲਿਆਂਦਾ ਜਾਵੇਗਾ ਤੇ ਇਸ ਕੰਮ ਲਈ ਲੋੜੀਂਦੀ ਮੁੱਢਲੀ ਕਾਰਵਾਈ ਪੂਰੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਪੰਚਾਇਤ ਦਫ਼ਤਰ ਖਨੌਰੀ, ਲਾਰਡ ਸ਼ਿਵਾ ਸਕੂਲ ਹਮੀਰਗੜ੍ਹ ਤੇ ਸਰਕਾਰੀ ਸਕੂਲ ਰਾਮਪੁਰ ਗੁੱਜਰਾਂ ‘ਚ ਰਾਹਤ ਕੇਂਦਰ ਬਣਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਹਤ ਕੇਂਦਰਾਂ ‘ਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਆਰਜ਼ੀ ਰਿਹਾਇਸ਼, ਸੁੱਕਾ ਰਾਸ਼ਨ, ਪੀਣਯੋਗ ਪਾਣੀ ਤੇ ਦਵਾਈਆਂ ਸਮੇਤ ਮੈਡੀਕਲ ਸਹਾਇਤਾ ਦੀ ਉਪਲਬਧਤਾ 24 ਘੰਟੇ ਯਕੀਨੀ ਬਣਾਈ ਗਈ ਹੈ।  ਡੀ.ਸੀ. ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲਾਰਡ ਸ਼ਿਵਾ ਸਕੂਲ ਹਮੀਰਗੜ੍ਹ ਵਿਖੇ ਬਣਾਏ ਰਾਹਤ ਕੇਂਦਰ ਵਿਖੇ ਘੱਗਰ ਦੇ ਉੱਪਰ ਵਾਲੇ ਪਾਸੇ ਦੇ ਹੋਤੀਪੁਰ ਤੇ ਨਵਾਂਗਾਓਂ ਪਿੰਡਾਂ ਦੇ ਵਸਨੀਕਾਂ ਤੇ ਥੱਲੇ ਵਾਲੇ ਪਾਸੇ ਦੇ ਮੂਨਕ ਸ਼ਹਿਰ, ਸਰਜਨ ਭੈਣੀ, ਭੂੰਦੜ ਭੈਣੀ ਤੇ ਸਲੇਮਗੜ੍ਹ ਪਿੰਡਾਂ ਦੇ ਹੜ੍ਹ ਦੇ ਪ੍ਰਭਾਵ ਹੇਠ ਆਏ ਵਸਨੀਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਬਣਾਏ ਕੇਂਦਰ ‘ਚ ਮੂਨਕ ਸ਼ਹਿਰ ਤੇ ਬਨਾਰਸੀ ਪਿੰਡ ਦੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਰੱਖਣ ਲਈ ਬੰਦੋਬਸਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਰਾਮਪੁਰ ਗੁੱਜਰਾਂ ਵਿਖੇ ਬਣਾਏ ਕੇਂਦਰ ‘ਚ ਹਾਂਡਾ, ਕੁੱਦਨੀ, ਘਮੂਰ ਘਾਟ, ਗਨੋਟਾ, ਫੂਲਦ ਤੇ ਮਕੌਰੜ ਸਾਹਿਬ ਪਿੰਡਾਂ ਦੇ ਲੋਕਾਂ ਲਈ ਲੋੜੀਂਦੀਆਂ ਸੁਵਿਧਾਵਾਂ ਯਕੀਨੀ ਬਣਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੇ ਪ੍ਰਭਾਵ ਹੇਠ ਆਉਣ ਵਾਲੇ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨੀਵੇਂ ਇਲਾਕਿਆਂ ‘ਚ ਪਾਣੀ ਭਰਨ ਦਾ ਵੱਧ ਖਤਰਾ ਹੈ ਜਿਸ ਲਈ ਸਮਾਂ ਰਹਿੰਦੇ ਸੁਰੱਖਿਅਤ ਥਾਂਵਾਂ ‘ਤੇ ਪਹੁੰਚ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਵਿਅਕਤੀ ਨੂੰ ਕਿਸੇ ਰਾਹਤ ਜਾਂ ਹੋਰ ਲੋੜ ਹੋਵੇ ਤਾਂ ਉਹ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01672-234196 ‘ਤੇ ਸੰਪਰਕ ਕਰ ਸਕਦਾ ਹੈ। 

ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਕਿਹਾ ਕਿ ਸੰਗਰੂਰ ਪੁਲਿਸ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਰਾਹਤ ਕਾਰਵਾਈਆਂ ‘ਚ ਸਾਥ ਦੇ ਰਿਹਾ ਹੈ ਤੇ ਜੇਕਰ ਕਿਸੇ ਨਾਗਰਿਕ ਨੂੰ ਕੋਈ ਵੀ ਲੋੜ ਹੋਵੇ ਤਾਂ ਉਹ ਪੁਲਿਸ ਵਿਭਾਗ ਦੇ ਕੰਟਰੋਲ ਰੂਮ ਨੰਬਰ 01672-230800 ਜਾਂ 80545-45100 ‘ਤੇ ਵੀ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੂਬਾ ਸਿੰਘ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD