Saturday, 18 May 2024

 

 

ਖ਼ਾਸ ਖਬਰਾਂ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ

 

ਨਰਮੇ ਦੀ ਫਸਲ ਸਬੰਧੀ ਪਿੰਡ ਘੁਮਿਆਰ ਖੇੜਾ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

Agriculture, Dr. Parminder Singh Dhanju, Block Agriculture Officer, Sri Muktsar Sahib

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 14 Jul 2023

ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ ਮਲੋਟ ਦੀ ਯੋਗ ਅਗਵਾਈ ਹੇਠ ਨਰਮੇ ਦੀ ਫਸਲ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਘੁਮਿਆਰ ਖੇੜਾ (ਸਰਕਲ ਕੋਲਿਆਵਾਲੀ) ਬਲਾਕ ਮਲੋਟ ਵਿਖੇ  ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਸ਼੍ਰੀ ਅਮ੍ਰਿਤ ਕਿਰਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵੱਲੋ ਨਰਮੇ ਦੀ ਫਸਲ ਸਬੰਧੀ ਕੈਂਪ ਲਗਾਇਆ ਗਿਆ ਕੈਂਪ ਦੌਰਾਨ ਉਹਨਾਂ ਨੇ ਕਿਹਾ ਕਿ ਨਰਮੇ ਦੀ ਫਸਲ ਉਪਰ ਹਾਨੀਕਾਰਕ ਕੀੜੇ ਜਿਵੇ ਕਿ ਗੁਲਾਬੀ ਸੰੁਡੀ, ਚਿੱਟੇ ਮੱਖੀ, ਭੂਰੀ ਜੂੰ ਅਤੇ ਹਰੇ ਤੇਲੇ ਦੀ ਰੋਕਥਾਮ ਲਈ ਕਿਸਾਨਾ ਨੂੰ ਲਗਾਤਾਰ ਆਪਣੇ ਨਰਮੇ ਵਾਲੇ ਖੇਤਾ ਦਾ ਨਿਰੀਖਣ ਕਰਨ ਲਈ ਕਿਹਾ ਗਿਆ।

ਉਹਨਾਂ ਦੱਸਿਆ ਕਿ ਗੁਲਾਬੀ ਸੰੁਡੀ ਲਈ ਰੋਕਥਾਮ ਲਈ ਹਰ ਰੋਜ 100 ਫੁੱਲਾ ਦੀ ਜਾਂਚ ਕਰੋ ਜੇਕਰ 5% ਤੋਂ ਜਿਆਦਾ ਫੁੱਲਾ ਤੇ ਗੁਲਾਬੀ ਸੰੁਡੀ ਦਾ ਹਮਲਾ ਹੁੰਦਾ ਹੈ ਜਾਂ 20 ਹਰੇ ਟੀਡਿਆ ਵਿੱਚੋਂ ਇਕ ਟੀਡੇ ਤੋਂ ਵੱਧ ਟੀਡਿਆ ਵਿੱਚ ਗੁਲਾਬੀ ਸੰੁਡੀ ਮਿਲਦੀ ਹੈ ਤਾਂ ਵਿਭਾਗ ਵੱਲੋ ਸਿ਼ਫਾਰਿਸ਼ ਕੀਤੀਆ ਗਈਆ ਕੀਟਨਾਸ਼ਕ ਦਵਾਈਆ ਜਿਵੇ ਕਿ ਪ੍ਰੋਫੇਨੋਫਾਸ 50 ਈ.ਸੀ. 500 ਮਿਲੀ. ਲੀਟਰ ਜਾਂ ਪ੍ਰੋਕਲੇਮ 5 ਐਸ ਜੀ (ਐਮਾਮੈਕਟਿਨ ਬੋਨਜੋਏਂਟ) ਜਾਂ 200 ਐਮੀ. ਐਲ ਇੰਡੋਕਸਾਕਾਰਬ 15 ਐਸ.ਸੀ (ਅਵਾਂਟ) ਜਾਂ 250 ਗ੍ਰਾਮ ਥਾਟਿੳਡੀਕਾਰਬ 75 ਡਬਲਯੂ ਪੀ (ਲਾਰਵਿਨ) ਪ੍ਰਤੀ ਏਕੜ ਦਾ ਛਿੜਕਾਅ ਕਰੋ ਅਤੇ ਲੋੜ ਪੈਣ ਤੇ 7 ਦਿਨਾ ਬਾਅਦ ਇਹਨਾਂ ਵਿੱਚੋ ਬਦਲ ਕੇ ਦੁਬਾਰਾ ਕੀਟਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਜਾਵੇ।

ਚਿੱਟੀ ਮੱਖੀ ਦੀ ਰੋਕਥਾਮ ਲਈ ਖੇਤਾ ਦਾ ਨਿਰੀਖਣ ਸਵੇਰੇ 8 ਵਜੇ ਤੋ ਲੈ ਕੇ 10 ਵਜੇ ਤੱਕ ਕੀਤਾ ਜਾਵੇ ਅਤੇ ਖੇਤ ਵਿੱਚੋ ਵੱਖ-ਵੱਖ ਥਾਵਾ ਤੋਂ 10 ਬੂਟਿਆ ਦੇ ਪ੍ਰਤੀ ਬੂਟਾ 3 ਉਪਰਲੇ ਪੂਰੇ ਖੁੱਲੇ੍ਹ ਕੁੱਲ 30 ਪੱਤੇ ਦੇਖੇ ਜਾਣ ਅਤੇ ਜੇਕਰ ਪ੍ਰਤੀ ਪੱਤਾ ਚਿੱਟੀ ਮੱਖੀ 6 ਜਾਂ 6 ਤੋ ਉੱਪਰ ਦਿਖਾਈ ਦਿੰਦੀ ਹੈ ਤਾਂ ਊਸ਼ੀਨ (ਡਾਇਨੋਟੇਫੂਰਾਨ) 60 ਗ੍ਰਾਮ ਜਾਂ ਉਲਾਲਾ 80 ਗ੍ਰਾਮ (ਫਲੋਨਿਕਾਮਿਡ) ਇਨ੍ਹਾਂ ਦਵਾਈਆ ਨਾਲ ਚਿੱਟੀ ਮੱਖੀ ਅਤੇ ਹਰੇ ਤੇਲੇ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।ਚਿੱਟੀ ਮੱਖੀ ਦੀ ਮਾਤਰਾ ਜਿਆਦਾ ਹੋਣ ਤੇ ਸਫੀਨਾਂ 50 ਡੀ.ਸੀ (ਅਫਿਡੋਪਾਇਰੋਪਿਨ) ਮਾਤਰਾ 400 ਗ੍ਰਾਮ ਦੀ ਸਪ੍ਰੇਅ ਕਰਕੇ ਚਿੱਟੀ ਮੱਖੀ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

ਇਸ ਮੋਕੇ ਸ਼੍ਰੀਮਤੀ ਪਰਦੀਪ ਕੌਰ ਖੇਤੀਬਾੜੀ ਉਪ-ਨਿਰੀਖਕ, ਸਰਕਲ ਕੋਲਿਆਵਾਲੀ ਅਤੇ ਮਨਵੀਰ ਸਿੰਘ ਸੁਪਰਵਾਇਜ਼ਰ ਅਤੇ ਹਰਨੇਕ ਸਿੰਘ ਕਿਸਾਨ ਮਿੱਤਰ ਸਮੇਤ ਪਿੰਡ ਦੇ ਹੋਰ ਮੋਹਵਾਰ ਕਿਸਾਨਾਂ ਨੇ ਭਾਗ ਲਿਆ।

 

Tags: Agriculture , Dr. Parminder Singh Dhanju , Block Agriculture Officer , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD