Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਸਿਖਲਾਈ ਦਿੱਤੀ ਜਾਵੇ : ਰਿਸ਼ੀਪਾਲ ਸਿੰਘ

ਪ੍ਰਾਰਥੀ ਆਪਣਾ ਡਾਟਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬਣਾਏ ਗਏ ਗੂਗਲ ਫਾਰਮ https://forms.gle/anWw1TkqHSqC6U5T7 ’ਤੇ ਅਪਲਾਈ ਕਰਨ

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 14 Jul 2023

Last updated on: Jul 14, 2023, 00:00 IST

ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਸਮਰੱਥ ਬਣਾਉਣ ਅਤੇ ਆਪਣਾ ਕਾਰੋਬਾਰ ਕਰਨ ਵਾਲੇ ਹੋਰਨਾਂ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਰੁਜ਼ਗਾਰ ਦੇ ਕਾਬਿਲ ਬਣ ਕੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕੀਤਾ।

ਉਨ੍ਹਾਂ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਆਪਣਾ ਕੰਮ ਹੋਰ ਤਨਦੇਹੀ ਨਾਲ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਰੇਕ ਨੌਜਵਾਨ ਆਪਣੇ ਹੁਨਰ ਅੰਦਰ ਹੋਰ ਨਿਖਾਰ ਲਿਆ ਕੇ ਆਪਣੇ ਕਾਰੋਬਾਰ ’ਚ ਵਾਧਾ ਕਰ ਸਕੇ। ਉਨ੍ਹਾਂ ਕਿਹਾ ਕਿ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਉੱਦਮਸ਼ੀਲ ਬਣਾਉਣ ਲਈ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਹੁਨਰ ਵਿਕਾਸ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਆਪਣਾ ਡਾਟਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਬਣਾਏ ਗਏ ਗੂਗਲ ਫਾਰਮ  https://forms.gle/anWw1TkqHSqC6U5T7  ’ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਰਜਿਸਟਰਡ ਹੋਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਆ ਸਕਦੇ ਹਨ ਜਾਂ ਫਿਰ ਬਿਊਰੋ ਦੇ ਹੈਲਪ ਲਾਈਨ ਨੰਬਰ 94641-78030 ’ਤੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਵਿਜੇ ਗੁਪਤਾ, ਬੀ.ਐਮ.ਐਮ. ਪੰਜਾਬ ਹੁਨਰ ਵਿਕਾਸ ਮਿਸ਼ਨ ਮਨੋਜ ਕੁਮਾਰ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਅਮਰਜੀਤ ਸਿੰਘ ਵਾਲੀਆ, ਕੁੰਵਰਰਾਜ਼, ਮਿਸ  ਰੀਆ, ਸੰਜੀਵ ਕੁਮਾਰ, ਰੋਮਿਤ ਸਿੰਗਲਾ ਅਤੇ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD