Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਸਿਵਲ ਹਸਪਤਾਲ ਅਤੇ ਚਾਂਦਪੁਰਾ ਬੰਨ੍ਹ ਦੇ ਨਜ਼ਦੀਕ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਸਿਹਤ ਵਿਭਾਗ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਮੁਸਤੈਦ ਅਤੇ ਵਚਨਬੱਧ-ਡਾ. ਆਦਰਸ਼ਪਾਲ ਕੌਰ

Health, Dr. Adarshpal Kaur, Director Health & Family Welfare, Aam Aadmi Clinic Mansa, Mansa

Web Admin

Web Admin

5 Dariya News

ਮਾਨਸਾ , 14 Jul 2023

Last updated on: Jul 14, 2023, 00:00 IST

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਆਦਰਸ਼ਪਾਲ ਕੌਰ ਨੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਵਿੱਚ ਮੈਡੀਕਲ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲਾ ਮਾਨਸਾ ਦੇ ਸਿਵਲ ਹਸਪਤਾਲ ਅਤੇ ਚਾਂਦਪੁਰਾ ਬੰਨ੍ਹ ਦੇ ਨਜ਼ਦੀਕ ਆਮ ਆਦਮੀ ਕਲੀਨਿਕ ਕੁਲਰੀਆਂ ਦਾ ਦੌਰਾ ਕੀਤਾ।

ਉਨ੍ਹਾਂ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਮਾਨਸਾ ਜ਼ਿਲ੍ਹੇ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿੰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪੋਂਸ ਮੈਡੀਕਲ ਟੀਮਾਂ ਅਤੇ ਵਿਸ਼ੇਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਮਾਤਰਾ ’ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ।  ਡਾਇਰੈਕਟਰ ਨੇ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। 

ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਅਤੇ ਕਲੋਰੀਨ ਦੀਆਂ ਗੋਲੀਆਂ ਦੀ ਵਰਤੋ ਕਰਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕਲੋਰੀਨ ਦੀਆਂ ਗੋਲੀਆਂ ਨੇੜੇ ਦੀ ਸਿਹਤ ਸੰਸ਼ਥਾਵਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਅਸਵਨੀ ਕੁਮਾਰ ਨੇ ਦੱਸਿਆ ਕਿ ਸੰਭਾਵਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ’ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਜ਼ਰੂਰਤ ਹੁੰਦੀ ਹੈ, ਤਾਂ ਉਹ ਮਾਨਸਾ ਵਿਖੇ ਕੰਟਰੋਲ ਰੂਮ ਦੇ ਨੰਬਰ 01652-227056, ਬਲਾਕ ਬੁਢਲਾਡਾ ਦੇ ਕੰਟਰੋਲ ਰੂਮ ਨੰਬਰ 77101-19398 ਅਤੇ ਸਰਦੂਲਗੜ੍ਹ ਦੇ ਕੰਟਰੋਲ ਰੂਮ ਨੰਬਰ 01659-250074 ’ਤੇ ਸੰਪਰਕ ਕਰਕੇ ਸਿਹਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।

ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਰਸ਼ਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਮਰੀਜ਼ ਕਿਸੇ ਗੰਭੀਰ ਬਿਮਾਰੀ ਜਾਂ ਲਗਾਤਾਰ ਇਲਾਜ ਵਾਲੇ ਹਨ ਜਿਵੇਂ ਬੀ.ਪੀ., ਸ਼ੂਗਰ, ਦਿਲ ਅਤੇ ਗੁਰਦੇ ਦੀ ਬਿਮਾਰੀ ਨਾਲ ਪੀੜ੍ਹਤ ਹਨ, ਉਹ ਮਰੀਜ਼ ਆਪਣੀ 10-15 ਦਿਨ ਦੀ ਦਵਾਈ ਆਪਣੇ ਕੋਲ ਨੇੜੇ ਦੇ ਸਿਹਤ ਕੇਂਦਰ ਤੋਂ ਲੈ ਕੇ ਰੱਖਣੀ ਯਕੀਨੀ ਬਣਾਉਣ। ਉਨ੍ਹਾਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਪਹਿਲਾਂ ਹੀ ਦੂਰ ਰਖਣ ਦੀ ਸਲਾਹ ਦਿੱਤੀ। 

ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਬਰਸਾਤ ਜਾਂ ਸੰਭਾਵੀ ਹੜ੍ਹਾਂ ਦੇ ਪਾਣੀ ਨਾਲ ਘਰਾਂ ਨੇੜੇ, ਖੇਤਾਂ ਵਿੱਚ ਜੇਕਰ ਕਿਸੇ ਨੂੰ ਸੱਪ ਵੱਲੋਂ ਕੱਟਿਆ ਜਾਂਦਾ ਹੈ, ਤਾਂ ਬਲਾਕ ਪੱਧਰ ਅਤੇ ਜ਼ਿਲਾ ਪੱਧਰ ’ਤੇ ਹਰ ਸਮੇ ਇਸ ਦਾ ਮੁਫਤ ਇਲਾਜ ਅਤੇ ਵੈਕਸੀਨ ਕੀਤੀ ਜਾਵੇਗੀ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼, ਜ਼ਿਲ੍ਹਾ ਐਪੀਡੀਮਾਲੋਜਿਸਟ ਸੰੰਤੋੋਸ਼ ਭਾਰਤੀ ਜਿਲਾ ਐਪੀਡੀਮਾਲੋਜਿਸਟ, ਫਾਰਮੈਸੀ ਅਫ਼ਸਰ ਭਵਾਨੀਸ਼ੰਕਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਹਨ।

 

Tags: Health , Dr. Adarshpal Kaur , Director Health & Family Welfare , Aam Aadmi Clinic Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD