Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸਿਹਤ ਅਫ਼ਸਰ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਲਏ 12 ਸੈਂਪਲ

5 ਸਰਵੇਲੈਂਸ ਅਤੇ 7 ਇਫੋਰਸਮੈਂਟ ਸੈਂਪਲ ਲੈ ਕੇ ਫੂਡ ਟੈਸਟਿੰਗ ਲੈਬਾਰਟਰੀ ਖਰੜ ਨੂੰ ਜਾਂਚ ਲਈ ਭੇਜੇ

Health, Dr. Lakhvir Singh, District Health Officer, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Jul 2023

Last updated on: Jul 14, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੀਆਂ ਵਸਤਾਂ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੇ 12 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਨਾਲ ਸਾਕਾਰ ਕੀਤਾ ਜਾ ਸਕੇ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕੰਧਾਲਾ ਜੱਟਾਂ ਵਿਖੇ ਸਰਾਂ ਅੱਡੇ ’ਤੇ 5 ਸਰਵੇਲੈਂਸ ਅਤੇ 7 ਇਨਫੋਰਸਮੈਂਟ ਸੈਂਪਲ ਹੈ ਹਨ। ਉਨ੍ਹਾਂ ਸਿਮਰਨ ਜਨਰਲ ਸਟੋਰ ਤੋਂ 2 ਸਰ੍ਹੋਂ ਦੇ ਤੇਲ ਅਤੇ 2 ਫਰੂਟ ਡ੍ਰਿੰਕਸ, ਬਿਸਕੁਟਾਂ ਦੀ ਸਪਲਾਈ ਕਰਨ ਵਾਲੀ ਗੱਡੀ ਤੋਂ 2 ਬਿਸਕੁਟਾਂ ਦੇ, ਪੈਰਾ ਮਿਲਟਰੀ ਫੈਮਿਲੀ ਸਟੋਰ ਤੋਂ 2 ਸਰ੍ਹੋਂ ਦੇ ਤੇਲ ਦੇ ਅਤੇ 3 ਫਰੂਟ ਡ੍ਰਿੰਕਸ ਦੇ ਅਤੇ ਮਹਾਂਦੇਵ ਗ੍ਰੋਸਰੀ ਸਟੋਰ ਤੋਂ ਇਕ ਰਿਫਾਇੰਡ ਦਾ ਸੈਂਪਲ ਲਿਆ ਹੈ। 

ਉਨ੍ਹਾਂ ਦੱਸਿਆ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਖੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ।

ਉਨ੍ਹਾਂ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ਼-ਸੁਥਰੇ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹੇ ਵਿਚ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਜਨ ਹਿੱਤ ਵਿਚ ਸ਼ੁੱਧ ਅਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।

ਡਾ. ਲਖਬੀਰ ਸਿੰਘ ਨੇ ਕਿਹਾ ਕਿ ਹਰੇਕ ਛੋਟੇ ਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ. ਓਜ਼) ਲਈ ਰਜਿਸਟ੍ਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 12 ਲੰਖ ਰੁਪਏ ਸਾਲਾਨਾ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ. ਓਜ਼ ਲਈ 100 ਰੁਪਏ ਸਾਲਾਨਾ ਰਜਿਸਟ੍ਰੇਸ਼ਨ ਜ਼ਰੂਰੀ ਹੈ ਜਦਕਿ 12 ਲੰਖ ਰੁਪਏ ਸਾਲਾਨਾ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ. ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾ ਕਰਵਾਉਣੀ ਲਾਜ਼ਮੀ ਹੈ। 

ਉਨ੍ਹਾਂ ਐਫ.ਬੀ. ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਵਾਉਣ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾ ਕਰਵਾਉਣ ਅਤੇ ਜਿਨ੍ਹਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

 

Tags: Health , Dr. Lakhvir Singh , District Health Officer , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD