Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ 'ਚ ਲੋਕਾਂ ਦੇ ਨਾਲ ਖੜੀ : ਹਰਮੀਤ ਸਿੰਘ ਪਠਾਣਮਾਜਰਾ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਨੌਰ , 14 Jul 2023

Last updated on: Jul 14, 2023, 00:00 IST

ਸਨੌਰ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਚਲਾਏ ਜਾ ਰਹੇ ਰਾਹਤ ਦੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਅੱਜ ਉਨ੍ਹਾਂ ਬਹਾਦਰਗੜ੍ਹ, ਦੌੜ ਕਲਾ, ਆਲਮਪੁਰ, ਕੌਲੀ, ਨਿੰਮ ਸਾਹਿਬ ਵਾਲੇ ਟੁਟੇ ਪੁਲ, ਚਮਾਰਹੇੜੀ ਤੇ ਮਿਠੂਮਾਜਰਾ ਦੀਆਂ ਪਾਣੀ ਨਾਲ ਟੁਟੀਆਂ ਸੜਕਾਂ, ਰਾਏਪੁਰ ਮੰਡਲਾ, ਰਾਠੀਆ, ਸਨੌਰ ਤੇ ਰਿਸ਼ੀ ਕਲੋਨੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜਾ ਲਿਆ। 

ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਸਨੌਰ ਹਲਕੇ ਦੇ ਜਿਹੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਉਥੇ ਹਰੇਕ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਮਦਦ ਲਈ ਸਮੁੱਚਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਟੀਮ 24 ਘੰਟੇ ਕਾਰਜਸ਼ੀਲ ਹਨ। 

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਲੋਕਾਂ ਉਨ੍ਹਾਂ ਨਾਲ ਜਾਂ ਫੇਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ। ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਤੇਜੀ ਨਾਲ ਘੱਟ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਵਾਪਸ ਮੁੜ ਰਿਹਾ ਹੈ ਪਰ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਰਣਜੀਤ ਸਿੰਘ, ਬਲਿਹਾਰ ਸਿੰਘ ਚੀਮਾਂ, ਜਰਨੈਲ ਸਿੰਘ ਰਾਜਪੁਤ, ਰਜਤ ਕਪੂਰ, ਯੂਥ ਆਗੂ ਅਮਰ ਸੰਘੇੜਾ, ਜੱਗੀ ਸੰਘੇੜਾ, ਨਰਿੰਦਰ ਸਿੰਘ ਤੱਖਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD