Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ

Health, Dr. Raminder Kaur, Civil Surgeon Patiala, Patiala

Web Admin

Web Admin

5 Dariya News

ਪਟਿਆਲਾ , 14 Jul 2023

Last updated on: Jul 14, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਣੀ ਤੋ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਅਰਬਨ ਅਸਟੇਟ ਫੇਸ-2, ਫਰੈਂਡਜ਼ ਕਲੋਨੀ, ਐਲ ਆਈ ਜੀ ਫਲੈਟ, ਤੇਜ਼ ਬਾਗ ਕਲੋਨੀ ਮਸਜਿਦ ਦੇ ਨਜ਼ਦੀਕੀ ਏਰੀਆ, ਗੋਪਾਲ ਕਲੋਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇਅ ਕੀਤੀ ਗਈ।

ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੱਲੋਂ ਟੀਮ ਸਮੇਤ ਤੇਜ਼ ਬਾਗ ਕਲੋਨੀ ਮਸਜਿਦ ਦੇ ਨਜ਼ਦੀਕੀ ਏਰੀਆ, ਗੋਪਾਲ ਕਲੋਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਵਿਖੇ ਲੋਕਾਂ ਨੂੰ ਡੇਂਗੂ, ਮਲੇਰੀਆ, ਟਾਈਫ਼ਾਈਡ ਅਤੇ ਪੀਲੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਅਤੇ ਇਕੱਤਰ ਲੋਕਾਂ ਨੂੰ ਮੱਛਰ ਭਜਾਊ ਕਰੀਮਾਂ, ਕਲੋਰੀਨ ਦੀਆਂ ਗੋਲੀਆਂ ਅਤੇ ਮਲਟੀ ਵਿਟਾਮਿਨ ਦਵਾਈਆਂ ਵੀ ਵੰਡੀਆਂ ਗਈਆਂ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 38604 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 594 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ 5 ਵਿਅਕਤੀਆਂ ਦੇ ਚਲਾਨ ਵੀ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ 3 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। 

ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ 05 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ। ਪ੍ਰੰਤੂ ਬੀਤੇ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਥਾਂਵਾਂ ਉੱਤੇ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਲਾਜ਼ਮੀ ਹੈ।

ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਨੂੰ ਜ਼ਰੂਰਤ ਮੁਤਾਬਕ ਦਵਾਈਆਂ, ਮੱਛਰ ਭਜਾਊ ਕਰੀਮਾਂ ਅਤੇ ਕਲੋਰੀਨ ਦੀਆਂ ਗੋਲੀਆਂ ਵੱਖ ਵੱਖ ਖੇਤਰਾਂ ਵਿਚ ਟੀਮਾਂ ਵੱਲੋਂ ਜਾ ਕੇ ਵੰਡੀਆਂ ਗਈਆਂ ਹਨ।

ਇਸ ਤੋ ਇਲਾਵਾ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।  

 

Tags: Health , Dr. Raminder Kaur , Civil Surgeon Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD