Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਓ ਸੰਬੰਧੀ ਐਡਵਾਈਜਰੀ ਜਾਰੀ

ਸੰਭਾਵਿਤ ਹੜ੍ਹਾਂ ਵਰਗੀ ਸਥਿਤੀ ਤਹਿਤ ਦਿੱਤੀ ਜਾ ਰਹੀ ਸਿਹਤ ਸਲਾਹ

Health, Dr. Hitinder Kaur, Civil Surgeon Ludhiana, Ludhiana

Web Admin

Web Admin

5 Dariya News

ਲੁਧਿਆਣਾ , 14 Jul 2023

Last updated on: Jul 14, 2023, 00:00 IST

ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਭਾਵਿਤ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ  ਲੁਧਿਆਣਾ ਨੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਜਾਂ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਸਲਾਹ ਜਾਰੀ ਕੀਤੀ ਹੈ। ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ। 

ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਚੌਕਸ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ  ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪੀਣ ਲਈ ਉਬਾਲਿਆ ਪਾਣੀ ਹੀ ਸਭ ਤੋਂ ਵੱਧ ਤਰਜੀਹੀ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਲਾਗ ਤੋਂ ਬਚਣ ਲਈ ਵਾਰ-ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ। ਹੜ੍ਹ ਦੇ ਪਾਣੀ ਵਿੱਚ ਭਿੱਜੀਆਂ ਭੋਜਨ ਸਮੱਗਰੀਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ, ਤਾਂ ਉਸ ਨੂੰ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਅਤੇ ਸਵੈ-ਇਲਾਜ ਨਹੀਂ ਕਰਨਾ ਚਾਹੀਦਾ। 

ਸਿਵਲ ਸਰਜਨ ਨੇ ਦੱਸਿਆ ਕਿ  ਜੇਕਰ ਕੇਸਾਂ ਦਾ ਕੋਈ ਸਮੂਹ (ਅਰਥਾਤ ਇੱਕੋ ਇਲਾਕੇ ਵਿੱਚ ਛੂਤ ਦੀਆਂ ਬਿਮਾਰੀਆਂ ਦੇ 3 ਤੋਂ ਵੱਧ ਕੇਸ ਹੋਣ) ਦੇਖਿਆ ਜਾਂਦਾ ਹੈ, ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਅਤੇ ਕੀੜੇ-ਮਕੌੜਿਆਂ ਦੇ ਕੱਟਣ ਕਾਰਨ ਹੜ੍ਹਾਂ ਦੌਰਾਨ ਬੈਕਟੀਰੀਆ ਵਾਲੀ ਚਮੜੀ ਦੀ ਲਾਗ ਆਮ ਹੁੰਦੀ ਹੈ ਅਤੇ ਅਜਿਹੇ ਸੰਕਰਮਣ ਨੂੰ ਰੋਕਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। 

ਕਿਸੇ ਵੀ ਕਿਸਮ ਦੇ ਇਲਾਜ ਦਾ ਲਾਭ ਲੈਣ ਲਈ ਨਜ਼ਦੀਕੀ ਸਿਹਤ ਸੰਸਥਾਂ ਦੀ ਸੇਵਾ ਲਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਵਿੱਚ ਨਾ ਜਾਓ ਕਿਉਂਕਿ ਹੜ੍ਹਾਂ ਦੌਰਾਨ ਸੱਪ ਦਾ ਡੰਗਣਾ ਵੀ ਆਮ ਗੱਲ ਹੈ। 

ਜੇ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਢੁਕਵੇਂ ਲੰਬੇ ਬੂਟ ਪਾਓ। ਸੱਪ ਦੇ ਡੰਗਣ ਦੀ ਸਥਿਤੀ ਵਿੱਚ, ਮਰੀਜ਼ ਨੂੰ ਜਲਦ ਤੋਂ ਜਲਦ ਨਜ਼ਦੀਕੀ ਸਿਹਤ ਕੇਂਦਰ ਵਿੱਚ ਲੈ ਜਾਓ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਦੀ ਰੋਕਥਾਮ ਲਈ ਲਾਰਵੀਸਾਈਡ ਦਾ ਛਿੜਕਾਅ ਕਰਨ ਦੇ ਵੀ ਨਿਰਦੇਸ਼ ਦਿੱਤੇ।

 

Tags: Health , Dr. Hitinder Kaur , Civil Surgeon Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD