Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪਾਬੰਦੀਸ਼ੁਦਾ ਕੀਟਨਾਸ਼ਕ ਵੇਚਣ ਵਾਲੀ ਕੰਪਨੀ ਆਈ ਖੇਤੀਬਾੜੀ ਵਿਭਾਗ ਦੇ ਅੜਿੱਕੇ

ਪੰਜਾਬ ਸਰਕਾਰ ਵਲੋਂ ਸਾਲ 2018 ਤੋਂ ਬੰਦ ਕੀਟਨਾਸ਼ਕ, ਕਿਸਾਨਾਂ ਨੂੰ ਮਹਿੰਗੇ ਭਾਅ ਵੇਚੀ ਜਾ ਰਹੀ ਸੀ

Agriculture, Dr. Narinder Singh, Chief Agriculture Officer Ludhiana, Ludhiana

Web Admin

Web Admin

5 Dariya News

ਲੁਧਿਆਣਾ , 14 Jul 2023

Last updated on: Jul 14, 2023, 00:00 IST

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਅਤੇ ਡਾਇਰੈਕਟਰ ਖੇਤੀਬਾੜੀ ਡਾ.ਗੁਰਵਿੰਦਰ ਸਿੰਘ ਦੇ  ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ.ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿੱਚ ਬਣਾਈ ਗਈ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ ਕੀਟਨਾਸ਼ਕ ਦੀ ਵਿਕਰੀ ਕਰਨ ਵਾਲੀ ਕੰਪਨੀ ਨੂੰ ਕਾਬੂ ਕੀਤਾ ਗਿਆ ਹੈ।

ਮੈਸ: ਸੁਮਿਲ ਕੈਮੀਕਲ ਇੰਡਸਟਰੀਜ ਪ੍ਰਾਇਵੇਟ ਲਿਮਟਿਡ, ਬਲਰਾਜ ਕੰਪਲੈਕਸ-2, ਗੋਦਾਮ ਨੰਬਰ 2 ਼ਅਤੇ 3, ਜਰਖੜ ਰੋਡ, ਪਿੰਡ ਜਰਖੜ, ਜ਼ਿਲ੍ਹਾ ਲੁਧਿਆਣਾ ਸਬੰਧੀ ਸੂਚਨਾ ਮਿਲਣ ਤੇ ਕੰਪਨੀ ਦੇ ਵਿਕਰੀ ਕੇਂਦਰ-ਕਮ-ਗੁਦਾਮ ਦੀ ਚੈਕਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਤੇ ਕੀਟਨਾਸ਼ਕ Ammonium Salt of Glyposhate 71% S.G ਪਾਇਆ ਗਿਆ ਜੋ ਕਿ ਪੰਜਾਬ ਰਾਜ ਅੰਦਰ ਪਾਬੰਦੀਸ਼ੁਦਾ ਹੈੈ। ਕੰਪਨੀ ਵੱਲੋਂ ਕਿਸਾਨਾਂ ਨੂੰ ਮਹਿੰਗੇ ਭਾਅ ਵੇਚੀ ਜਾ ਰਹੀ ਦਵਾਈ ਸਾਲ 2018 ਤੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੇਚਣ ਤੇ ਪੂਰਨ ਪਾਬੰਦੀ ਹੈ। 

ਸੋ ਕੰਪਨੀ ਦੇ ਜ਼ਿੰਮੇਵਾਰ ਵਿਅਕਤੀ ਸੁਕੇਤੂ ਦੋਸ਼ੀ, ਅਨਿਲ ਕੁਮਾਰ, ਹਜ਼ਾਰੀ ਲਾਲ ਜੈਨ, ਜਗਦੀਪ ਸਿੰਘ, ਵਿਨੋਦ ਸ਼ਾਹ ਅਤੇ ਬਿਮਲ ਦੀਪਕ ਸ਼ਾਹ ਖਿਲਾਫ ਇਨਸੈਕਟੀਸਾਈਡ ਐਕਟ 1968 ਅਧੀਨ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਡਾਇਰੈਕਟਰ ਖੇਤੀਬਾੜੀ ਡਾ.ਗੁਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਦੀ ਰਾਖੀ ਲਈ ਵਿਭਾਗ ਵਚਨਬੱਧ ਹੈ ਅਤੇ ਉਹਨਾਂ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਅਤੇ ਕਾਨੂੰਨ ਦੀ ਬਰਖਿਲਾਫੀ ਬਰਦਾਸ਼ਤ ਨਹੀ ਕੀਤੀ ਜਾਵੇਗੀ। 

ਉਨ੍ਹਾਂ ਕਿਸਾਨ ਵੀਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਧਿਆਨ ਰੱਖਣ ਕਿ ਦਵਾਈਆਂ ਦੀ ਖਰੀਦ ਕਰਦੇ ਸਮੇਂ ਪੱਕਾ ਬਿਲ ਜ਼ਰੂਰ ਲੈਣ ਅਤੇ ਖੇਤੀਬਾੜੀ ਅਧਿਕਾਰੀਆਂ ਦੀ ਸਲਾਹ ਨਾਲ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ।

 

Tags: Agriculture , Dr. Narinder Singh , Chief Agriculture Officer Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD