Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਪੈਸ਼ਲ ਲੋਕ ਅਦਾਲਤ ਵਿੱਚ ਕੇਸਾਂ ਦਾ ਆਪਸੀ ਰਜਾਮੰਦੀ ਨਾਲ ਹੋਇਆ ਨਿਪਟਾਰਾ

Judiciary, Gurmeet Singh Sandhawalia, Judge Punajb & Haryana High Court, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Jul 2023

Last updated on: Jul 15, 2023, 00:00 IST

ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕ ਅਦਾਲਤ ਦਾ ਆਯੋਜਨ ਕੀਤਾ ਅਤੇ ਇਸ ਦੇ ਨਾਲ ਹੀ ਫੈਮਲੀ ਕੈਂਪ ਕੋਰਟ ਮਲੋਟ ਵਿੱਚ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਸ ਲੋਕ ਅਦਾਲਤ ਵਿੱਚ ਸ੍ਰੀ ਸੰਦੀਪ ਸਿੰਘ ਬਾਜਵਾ, ਵਧੀਕ ਜ਼ਿਲ੍ਹਾ ਅਤੇ ਸ਼ੈਸਨ ਜੱਜ, ਮਿਸ ਅਮੀਤਾ ਸਿੰਘ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 1 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 1 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਲੈਡ ਐਜੂਕੈਸ਼ਨ ਕੇਸ, ਮੋਟਰ ਐਕਸੀਡੈਂਟ ਅਤੇ ਪਰਿਵਾਰਕ ਝਗੜੇ ਕੇਸਾਂ ਦੀ ਸੁਣਵਾਈ ਕੀਤੀ ਗਈ । 

ਧਿਰਾਂ ਦਰਮਿਆਨ ਆਪਸੀ ਸਮਝੌਤਿਆਂ ਰਾਹੀਂ ਕੁੱਲ   ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ । ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ , ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। 

ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਚਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਅਤੇ ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। 

ਇਸ ਦੇ ਫ਼ੈਸਲੇ ਵਿੱਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਇਥੇ ਦੱਸਣਾ ਉਚਿਤ ਹੋਵੇਗਾ ਕਿ ਫੈਮਿਲੀ ਕੋਰਟ ਵਿੱਚ ਪਰਿਵਾਰਿਕ ਝਗੜਿਆਂ ਵਿੱਚ ਕਾਫੀ ਸਮੇਂ ਤੋਂ ਚੱਲ ਰਹੇ ਕੇਸਾਂ ਵਿੱਚ ਦੋਹਾਂ ਧਿਰਾਂ ਦੇ ਕੇਸਾਂ ਵਿੱਚ ਰਾਜੀਨਾਮਾ ਕਰਵਾ ਕੇ ਘਰ ਵਸਾਏ ਗਏ ਹਨ । ਉਹਨਾਂ ਨੇ ਲੋਕ ਅਦਾਲਤ ਦੇ ਪਰਜੈਡਿੰਗ ਅਫਸਰ ਅਤੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ, ਜਿੰਨਾਂ ਨੇ ਰਾਜੀਨਾਮਾ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ । 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 09 ਸਤੰਬਰ 2023 ਨੂੰ ਲੱਗ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Judiciary , Gurmeet Singh Sandhawalia , Judge Punajb & Haryana High Court , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD