Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਖੇਤੀਬਾੜੀ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਝੋਨੇ ਦੇ ਹੋਏ ਨੁਕਸਾਨ ਦਾ ਸਰਵੇਖਣ ਕਰਕੇ ਪਨੀਰੀ ਦਾ ਪ੍ਰਬੰਧ ਕਰਨ ਦੀ ਹਦਾਇਤ

ਮੂਨਕ ਸਬ ਡਵੀਜ਼ਨ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਸਿਹਤ ਸਾਵਧਾਨੀਆਂ ਸਬੰਧੀ ਐਮਰਜੈਂਸੀ ਮੀਟਿੰਗ ਹੋਈ

Barinder Goyal, AAP, Aam Aadmi Party, Aam Aadmi Party Punjab, AAP Punjab, DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਹਮੀਰਗੜ੍ਹ/ਮੂਨਕ , 15 Jul 2023

Last updated on: Jul 15, 2023, 00:00 IST

ਮੂਨਕ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਆਏ ਹੜਾਂ ਕਾਰਨ ਹੋਏ ਨੁਕਸਾਨ ਅਤੇ ਸਿਹਤ ਸਾਵਧਾਨੀਆਂ ਸਬੰਧੀ ਹਮੀਰਗੜ੍ਹ ਵਿਖੇ ਐਮਰਜੈਂਸੀ ਮੀਟਿੰਗ ਦੌਰਾਨ ਵਿਧਾਇਕ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਨੇ ਮੌਜੂਦਾ ਸਥਿਤੀ ਅਤੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸੰਭਾਵੀ ਚੁਣੌਤੀਆਂ ਦੇ ਯੋਜਨਾਬੱਧ ਢੰਗ ਬਾਰੇ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ ਪਾਣੀ ਦਾ ਪੱਧਰ ਕੱਲ੍ਹ ਸ਼ਾਮ ਤੱਕ ਘਟਣਾ ਸ਼ੁਰੂ ਹੋ ਜਾਵੇਗਾ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਅਗੇਤੇ ਤੌਰ ਤੇ ਮੂਨਕ ਤੇ ਖਨੌਰੀ ਵਿਚ ਨਿਰੰਤਰ ਫੌਗਿੰਗ ਕਰਵਾਈ ਜਾਵੇ ਅਤੇ ਲਾਰਵੇ ਨੂੰ ਨਸ਼ਟ ਕਰਨ ਲਈ ਸਰਗਰਮ ਕਦਮ ਚੁੱਕੇ ਜਾਣ। 

ਡਿਪਟੀ ਕਮਿਸ਼ਨਰ ਨੇ ਮ੍ਰਿਤਕ ਪਸ਼ੂਆਂ ਨੂੰ ਕਢਵਾਉਣ, ਬਿਮਾਰ ਪਸ਼ੂਆਂ ਦਾ ਢੁਕਵਾਂ ਇਲਾਜ, ਹਰੇ ਚਾਰੇ ਤੇ ਫੀਡ ਦਾ ਪ੍ਰਬੰਧ, ਜਲ ਸਪਲਾਈ ਦੀਆਂ ਲਾਈਨਾਂ ਦੀ ਜਾਂਚ, ਪਾਣੀ ਦੀ ਟੈਸਟਿੰਗ, ਪਾਣੀ ਦਾ ਪੱਧਰ ਨੀਵਾਂ ਹੋਣ ਤੋਂ ਬਾਅਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ, ਦਵਾਈਆਂ ਦੀ ਉਪਲਬਧਤਾ ਆਦਿ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਵਾ ਕੇ ਖਰਾਬ ਹੋਏ ਝੋਨੇ ਸਬੰਧੀ ਜਾਇਜ਼ਾ ਲਿਆ ਜਾਵੇ ਅਤੇ ਲੋੜੀਂਦੀ ਮਾਤਰਾ ਵਿੱਚ ਝੋਨੇ ਦੀ ਪਨੀਰੀ ਤਿਆਰ ਕਰਵਾਉਣ ਦੇ ਇੰਤਜ਼ਾਮ ਕਰਵਾਏ ਜਾਣ ਤਾਂ ਜੋ ਲੋੜਵੰਦ ਕਿਸਾਨਾਂ ਨੂੰ ਮੁੜ ਬਿਜਾਈ ਲਈ ਪਨੀਰੀ ਉਪਲਬਧ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਗਿਰਦਾਵਰੀ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਸਾਂਝੇ ਤੌਰ 'ਤੇ ਗਿਰਦਾਵਰੀ ਪ੍ਰਕਿਰਿਆ ਨੂੰ ਤਰਜੀਹ ਦੇ ਆਧਾਰ ਤੇ ਅਮਲ ਵਿੱਚ ਲਿਆਂਦਾ ਜਾਵੇ ਅਤੇ ਕੋਈ ਵੀ ਯੋਗ ਕੇਸ ਮੁਆਵਜ਼ੇ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਅਵਾਜਾਈ ਦੇ ਸੁਚਾਰੂ ਪ੍ਰਬੰਧਨ, ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਪਾਣੀ ਕਾਰਨ ਨੈਸ਼ਨਲ ਹਾਈਵੇ, ਮੁੱਖ ਸੜਕਾਂ ਤੇ ਲਿੰਕ ਸੜਕਾਂ ਦੇ ਹੋਏ ਨੁਕਸਾਨ ਦੀ ਅਸੈਸਮੈਂਟ ਪ੍ਰਕਿਰਿਆ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ ਹੁਣ ਵੀ ਕਿਸੇ ਥਾਂ ਤੇ ਪਾੜ ਪੈਂਦਾ ਹੈ ਤਾਂ ਉਸਨੂੰ ਜਲਦੀ ਤੋਂ ਜਲਦੀ ਪੂਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕੀਤੀਆਂ ਜਾਣ। ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਸਮੁੱਚੀ ਪ੍ਰਸ਼ਾਸ਼ਨਿਕ ਟੀਮ 24 ਘੰਟੇ ਲੋਕਾਂ ਦੀ ਸੁਵਿਧਾ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਜੂਦ ਹੈ। 

ਉਨ੍ਹਾਂ ਕਿਹਾ ਕਿ ਹਰ ਵਿਭਾਗ ਤਾਲਮੇਲ ਨਾਲ ਜੁਟਿਆ ਹੋਇਆ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹਤ ਕੇਂਦਰ, ਮੈਡੀਕਲ ਸੇਵਾਵਾਂ, ਕਿਸ਼ਤੀਆਂ ਰਾਹੀਂ ਲੋਕਾਂ ਨੂੰ ਸੁਰੱਖਿਅਤ ਰਾਹਤ ਕੇਂਦਰਾਂ ਵਿੱਚ ਲਿਆਉਣ ਸਮੇਤ ਹੋਰ ਪ੍ਰਬੰਧ ਸਹੀ ਢੰਗ ਨਾਲ ਚੱਲ ਰਹੇ ਹਨ।

ਇਸ ਮੌਕੇ ਐਸ ਐਸ ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਸੰਗਰੂਰ ਪੁਲਿਸ ਲੋਕਾਂ ਦੀ ਮਦਦ ਲਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਵੱਲੋਂ ਸਿਵਲ ਪ੍ਰਸ਼ਾਸਨ, ਫੌਜ, ਐਨ ਡੀ ਆਰ ਐਫ ਦੀਆਂ ਟੀਮਾਂ ਨਾਲ ਮਿਲਜੁਲ ਕੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ  ਡੂੰਘੇ ਪਾਣੀ ਵਿੱਚ ਜਾਣ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ ਡੀ ਐਮ ਮੂਨਕ ਸੂਬਾ ਸਿੰਘ, ਐਸਡੀਐਮ ਸੰਗਰੂਰ ਨਵਰੀਤ ਕੌਰ ਸੇਖੋਂ, ਫੌਜ, ਐਨ ਡੀ ਆਰ ਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Barinder Goyal , AAP , Aam Aadmi Party , Aam Aadmi Party Punjab , AAP Punjab , DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD