Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ ਪ੍ਰਭਾਵਿਤ ਏਰੀਏ ਵਿੱਚ 40 ਮੈਡੀਕਲ ਕੈਂਪ ਆਯੋਜਿਤ :- ਡਾ. ਦਵਿੰਦਰਜੀਤ ਕੌਰ

ਸਿਵਲ ਸਰਜਨ ਨੇ ਡਿਪਟੀ ਕਮਿਸ਼ਨਰ ਨੂੰ ਮੈਡੀਕਲ ਕੈਂਪਾ ਸਬੰਧੀ ਕਰਵਾਇਆ ਜਾਣੂ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 15 Jul 2023

Last updated on: Jul 15, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ,ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਸਿਹਤ ਵਿਭਾਗ ਵੱਲੋਂ  ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ 59 ਰੈਪਿਡ ਰੈਸਪਾਂਸ ਟੀਮਾਂ ਵੱਲੋਂ ਵੀ ਇਹਨਾਂ ਇਲਾਕਿਆਂ ਵਿੱਚ ਸਿਹਤ ਸੇਵਾਵਾਂ  ਦਿੱਤੀਆਂ ਜਾ ਰਹੀਆਂ ਹਨ। 

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਇਹਨਾਂ ਸੇਵਾਵਾਂ ਅਤੇ ਸਥਿਤੀ ਸੰਬੰਧੀ ਉਹਨਾਂ ਵੱਲੋਂ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ  ਉਹਨਾ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ 40 ਵੱਖ-ਵੱਖ ਥਾਵਾਂ ਤੇ ਫਲੱਡ ਰਲੀਫ ਮੈਡੀਕਲ ਕੈਂਪ ਲਗਾਏ ਗਏ ਜਿਸ ਵਿੱਚ 774 ਮਰੀਜਾਂ ਦਾ ਇਲਾਜ ਕੀਤਾ ਗਿਆ , ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾ ਵਿੱਚ ਚਮੜੀ ਦੀ ਬਿਮਾਰੀ ਨਾਲ ਸਬੰਧਤ 140, ਅੱਖਾਂ ਦੀ ਇਨਫੈਕਸ਼ਨ ਦੇ 40, ਹਾਈਪਰ ਟੇਂਸ਼ਨ ਦੇ 132, ਬੁਖਾਰ ਦੇ 28, ਗੈਸਟ੍ਰੋ ਦੇ 39 ਤੋਂ ਇਲਾਵਾ ਹੋਰ ਵੱਖ-ਵੱਖ ਤਕਲੀਫ਼ਾਂ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕੀਤਾ ਗਿਆ। 

ਡਾ ਦਵਿੰਦਰਜੀਤ ਕੌਰ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਾਣੀ ਅਤੇ ਫੂਡ ਦੀ ਸੈਂਪਲਿੰਗ ਵੀ ਕੀਤੀ ਜਾ ਰਹੀ ।ਉਹਨਾਂ ਕਿਹਾ ਕਿ ਜਿਹੜੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ , ਉਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਜਾ ਰਹੀ ਹੈ। 

ਲੋੜਵੰਦ ਲੋਕਾਂ ਨੂੰ ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ ਹੈ। ਪ੍ਰਭਾਵਿਤ ਇਲਾਕਿਆ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਉਹਨਾਂ ਦੱਸਿਆ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕੁਝ ਵੀ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। 

ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ।ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੁ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਓਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ  ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ । 

ਖਾਣ ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਿਆ ਜਾਵੇ । ਉਨ੍ਹਾਂ ਕਿਹਾ ਕਿ ਸਥਿਤੀ ਨਾਰਮਲ ਹੋਣ ਤੱਕ ਵਿਭਾਗ ਵੱਲੋਂ ਇਸ ਸਪੈਸ਼ਲ ਕੈਂਪ ਲਗਾਤਾਰ ਜਾਰੀ ਰੱਖੇ ਜਾਣਗੇ। 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD