Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਲੋੜਵੰਦ ਰੈੱਡ ਕਰਾਸ ਪਟਿਆਲਾ ਤੋਂ ਲੈ ਸਕਦੇ ਨੇ ਘਰ ਦਾ ਜ਼ਰੂਰੀ ਸਾਮਾਨ

ਹੈਲਪ ਲਾਈਨ ਨੰਬਰ 9814067647 ’ਤੇ ਕੀਤਾ ਜਾ ਸਕਦੇ ਸੰਪਰਕ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 15 Jul 2023

Last updated on: Jul 15, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋੜਵੰਦ ਲੋਕਾਂ ਲਈ ਰੇਡ ਕਰਾਸ ਪਟਿਆਲਾ ਵਲੋਂ ਬਰਤਨਾਂ, ਕੱਪੜਿਆਂ ਸਮੇਤ ਘਰ ਦਾ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਲੋੜਵੰਦ ਵਿਅਕਤੀ ਜ਼ਿਲ੍ਹਾ ਅੰਗਹੀਣ ਤੇ ਮੁੜ ਵਸੇਬਾ ਕੇਂਦਰ ਜੇਲ ਰੋਡ ਪਟਿਆਲਾ ਦੇ ਦਫ਼ਤਰ ਵਿਖੇ ਜਾਂ ਫੇਰ ਫੋਨ ਨੰਬਰ 9814067647 ਉੱਤੇ ਸੰਪਰਕ ਕਰ ਸਕਦੇ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸੈਕਟਰੀ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋੜਵੰਦ ਲੋਕ ਦਫ਼ਤਰ ਵਿਖੇ ਆਕੇ ਆਪਣਾ ਸ਼ਨਾਖ਼ਤੀ ਕਾਰਡ ਤੇ ਪਰਿਵਾਰਕ ਮੈਂਬਰਾਂ ਦੀ ਗਿਣਤੀ ਦੱਸ ਕੇ ਲੋੜੀਂਦਾ ਸਾਮਾਨ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਰੈੱਡ ਕਰਾਸ ਪਟਿਆਲਾ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਲੋੜਵੰਦਾਂ ਤੱਕ ਦਵਾਈਆਂ ਕੱਪੜੇ ਅਤੇ ਹੋਰ ਜ਼ਰੂਰੀ ਲੋੜੀਂਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਲੋੜਵੰਦਾਂ ਲਈ ਕੁਝ ਦਾਨ ਦੇਣ ਚਾਹੁੰਦਾ ਹੈ ਤਾਂ ਉਹ ਵੀ ਰੈੱਡ ਕਰਾਸ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਕਰਨ ਲਈ ਜ਼ਰੂਰੀ ਅੱਗੇ ਆਇਆ ਜਾਵੇ। 

ਉਨ੍ਹਾਂ ਕਿਹਾ ਕਿ ਕਿਸੇ ਵੱਲੋਂ ਕੀਤੀ ਥੋੜੀ ਮਦਦ ਵੀ ਕਿਸੇ ਲੋੜਵੰਦ ਲਈ ਵੱਡੀ ਹੋ ਸਕਦੀ ਹੈ।    

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD