Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਿਲ ਕੇ ਕੀਤੀ ਜਾ ਰਹੀ ਹੈ ਹੜ੍ਹ ਪੀੜਤਾਂ ਦੀ ਮਦਦ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਫ਼ਤਹਿਪੁਰ, ਕੋਠੀ, ਲਲਵਾਨ ਅਤੇ ਹੱਲੂਵਾਲ ਦਾ ਕੀਤਾ ਦੌਰਾ

Som Parkash, BJP, Bharatiya Janata Party, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 15 Jul 2023

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ   ਫ਼ਤਹਿਪੁਰ, ਕੋਠੀ, ਲਲਵਾਨ ਅਤੇ ਹੱਲੂਵਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ। 

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੀ ਹਾਜ਼ਰ ਸਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਕੰਮ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੱਬੇਵਾਲ ਹਲਕੇ ਦੇ ਪਿੰਡਾਂ ਲਈ 70 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 

ਕੇਂਦਰੀ ਰਾਜ ਮੰਤਰੀ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ 218 ਕਰੋੜ ਰੁਪਏ ਦੀ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਹੜ੍ਹ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ। 

ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਾਰਦਰਸ਼ੀ ਢੰਗ ਨਾਲ ਲੋੜਵੰਦਾਂ ਨੂੰ ਵੰਡੀ ਜਾਵੇਗੀ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। 

ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫਰਜ਼ ਹੈ। 

ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀੜਤਾਂ ਤੱਕ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। 

ਇਸ ਮੌਕੇ ਤਹਿਸੀਲਦਾਰ ਤਪਨ ਭਨੋਟ, ਡਾ: ਦਿਲਬਾਗ ਰਾਏ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁਨ ਸ਼ਰਮਾ, ਕੁਲਵੰਤ ਕੌਰ ਸਰਪੰਚ ਹੱਲੂਵਾਲ, ਨੀਲਾ ਦੇਵੀ ਸਰਪੰਚ ਕੋਠੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।

 

Tags: Som Parkash , BJP , Bharatiya Janata Party , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD