Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਪਿੰਡ ਭਾਵਾ, ਕੁਲਰੀਆਂ, ਰਿਊਂਦ ਅਤੇ ਧਰਮਪੁਰਾ ਆਦਿ ਪਿੰਡਾਂ ਵਿਚ ਬਣੇ ਰਾਹਤ ਕੈਂਪਾਂ ਦਾ ਕੀਤਾ ਦੌਰਾ

ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ-ਡਿਪਟੀ ਕਮਿਸ਼ਨਰ

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 15 Jul 2023

Last updated on: Jul 15, 2023, 00:00 IST

ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਟੀਮਾਂ ਲਗਾਤਾਰ ਕਾਰਜਸ਼ੀਲ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਸਥਿਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਲੋਕਾਂ ਨੂੰ ਕਿਸੇ ਵੀ ਗੱਲ ਤੋਂ ਘਬਰਾਉਣ ਦੀ ਲੋੜ ਨਹੀਂ ਹੈ। 

ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਮਿਡਲ ਸਕੂਲ ਭਾਵਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ, ਸਰਕਾਰੀ ਪ੍ਰਾਇਮਰੀ ਸਕੂਲ ਰਿਊਂਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਵਿਖੇ ਬਣਾਏ ਰਾਹਤ ਕੈਂਪਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ, ਬਿਜਲੀ, ਪਾਣੀ ਦੀ ਸੁਚਾਰੂ ਵਿਵਸਥਾ, ਸਿਹਤ ਸਹੂਲਤਾਂ, ਲੋਕਾਂ ਨੂੰ ਲੋੜੀਦਾ ਰਾਸ਼ਨ, ਫੂਡ ਕਿੱਟ, ਪਸ਼ੂ ਚਾਰਾ ਤੇ ਹੋਰ ਸਹੂਲਤਾਂ ਉਪਲੱਬਧ ਕਰਵਾਉਣ ਵਿਚ ਕੋਈ ਘਾਟ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਂਦਪੁਰਾ ਬੰਨ੍ਹ ਵਿਖੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਐਸ.ਡੀ.ਐਮ ਬੁਢਲਾਡਾ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਮਗਨਰੇਗਾ ਲੇਬਰ, ਵਲੰਟੀਅਰਜ, ਐਨ ਜੀ ਓਜ਼ ਅਤੇ ਪਿੰਡ ਵਾਸੀ ਜੁਟੇ ਹੋਏ ਹਨ।ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਤੋਂ ਰੁੜਕੀ ਨੂੰ ਜਾਣ ਵਾਲੇ ਰਸਤੇ ’ਤੇ ਐਸ.ਡੀ.ਐਮ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਮੌਜੂਦਗੀ ਵਿਚ ਟਰੈਕਟਰ ਟਰਾਲੀਆਂ ਅਤੇ ਹੋਰ ਮਸ਼ੀਨਰੀ ਦੀ ਵਰਤੋਂ ਨਾਲ ਮਿੱਟੀ ਦਾ ਬੰਨ੍ਹ ਲਗਾ ਕੇ ਰਿਹਾਇਸ਼ੀ ਇਲਾਕੇ ਵਿੱਚ ਪਾਣੀ ਆਉਣ ਤੋ ਰੋਕਣ ਲਈ ਰਾਹਤ ਟੀਮਾਂ ਕਾਰਜਸ਼ੀਲ ਹਨ।

ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਅੰਦਰ ਖੋਲ੍ਹੇ ਗਏ ਰਾਹਤ ਕੈਂਪਾਂ ਵਿਚ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਲੋਕਾਂ ਨੂੰ ਲੋੜ ਮੁਤਾਬਿਕ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜਾਂ ਵਿਚ ਜੁੜੇ ਸਮੁੱਚੇ ਅਮਲੇ ਲਈ ਪਾਣੀ ਅਤੇ ਖਾਣੇ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD