Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਰਾਜ ਲੋਕ ਅਦਾਲਤ ਦਾ ਅਯੋਜਨ

ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਕੁੱਲ 05 ਬੈਂਚ ਲਗਾਏ ਗਏ ਤੇ ਕੁੱਲ 70 ਮਾਮਲਿਆਂ ਦਾ ਨਿਪਟਾਰਾ ਕੀਤਾ

Judiciary, Ramesh Kumari, District & Session Judge, District Legal Services Authority, Rupnagar, Ropar

Web Admin

Web Admin

5 Dariya News

ਰੂਪਨਗਰ , 15 Jul 2023

Last updated on: Jul 15, 2023, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ,(ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਜੀਆਂ ਦੀ ਅਗਵਾਈ ਹੇਠ ਰਾਜ ਲੋਕ ਅਦਾਲਤ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਇਸ ਸਟੇਟ ਲੋਕ ਅਦਾਲਤ ਵਿੱਚ ਤਿੰਨ ਤਰ੍ਹਾਂ ਦੇ ਕੇਸ ਲਗਾਏ ਗਏ ਹਨ:- ਐਂਡ ਐਕਿਊਜ਼ੀਸ਼ਨ, (ਮੋਟਰ ਵਹੀਕਲ ਐਕਸੀਡੈਂਟ ਕਲੇਮ) ਅਤੇ ਫੈਮਿਲੀ ਝਗੜੇ ਆਦਿ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ। 

ਉਨ੍ਹਾਂ ਦੱਸਿਆ ਰਾਜ ਲੋਕ ਅਦਾਲਤ ਵਿੱਚ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਕੁੱਲ 05 ਬੈਂਚ ਲਗਾਏ ਗਏ ਜਿਹਨਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਰਾਜ ਲੋਕ ਅਦਾਲਤ ਵਿੱਚ ਕੁੱਲ 70 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 6.5 ਕਰੋੜ ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। 

ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਰਾਜ ਵਿੱਚ ਲੋਕ ਅਦਾਲਤ ਲਗਾਈ ਗਈ ਹੈ ਜਿਸ ਵਿੱਚ ਲੈਂਡ ਐਕਿਊਜੇਸ਼ਨ, ਮੋਟਰ ਐਕਸੀਡੈਂਟਲ ਕੇਸ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਕੇਸ ਇਸ ਲੋਕ ਅਦਾਲਤ ਵਿੱਚ ਨਿਪਟਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼੍ਰੀ ਹਰੀਸ਼ ਅਨੰਦ ਵਧੀਕ, ਜਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸਾਲ 2018 ਤੋਂ ਲੰਬਤ ਪਏ ਐਮ.ਏ.ਸੀ.ਟੀ ਕੇਸ ਘੋਲਾ ਸਿੰਘ ਬਨਾਮ ਸੱਜਣ ਸਿੰਘ ਦਾ ਸਮਝੌਤੇ ਨਾਲ ਮੌਕੇ ਤੇ ਨਿਪਟਾਰਾ ਕਰਵਾਇਆ ਸੁਣਵਾਈ ਦੇ ਦੌਰਾਨ ਜੱਜ ਸਾਹਿਬ ਨੇ ਪਾਰਟੀ ਨੂੰ ਸਮਝੌਤੇ ਲਈ ਤਿਆਰ ਕੀਤਾ ਇਸ ਕੇਸ ਦੀ ਸੁਣਵਾਈ ਦੌਰਾਨ ਸ਼੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਨੇ ਵੀ ਧਿਰਾਂ ਦੀ ਸੁਣਵਾਈ ਕੀਤੀ।

ਮਾਨਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਆਂ ਕੋਸ਼ਿਸ਼ਾਂ ਸਦਕਾ ਪੀੜਤ ਧਿਰ ਨੂੰ 15 ਲੱਖ ਦਿਲਾਕੇ ਕੇਸ ਦਾ ਨਿਪਟਾਰਾ ਕੀਤਾ ਗਿਆ। 

ਇਸੇ ਤਰਾਂ ਸ਼੍ਰੀ ਬੀ.ਐਸ ਰਮਾਣਾ ਵਧੀਕ ਜਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਸਾਲ 2017 ਤੋਂ ਲੰਬਤ ਕੇਸ ਬਲਜੀਤ ਕੌਰ ਬਨਾਮ ਵਿਨੋਦ ਕੁਮਾਰ ਪਰਿਵਾਰਕ ਝਗੜੇ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਅਵਾਰਡ ਦੀ ਅੱਗੇ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫੈਸਲੇ ਸਥਾਈ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫੈਸਲੇ ਸਮਾਜ ਵਿੱਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ। 

ਉਹਨਾਂ ਨੇ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ। ਅਖੀਰ ਵਿੱਚ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਿਤੀ 9 ਸਤੰਬਰ ਨੂੰ ਪੂਰੇ ਭਾਰਤ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

 

Tags: Judiciary , Ramesh Kumari , District & Session Judge , District Legal Services Authority , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD