Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ

Punjab Admin, K A P Sinha, Special Chief Secretary, Revenue, Punjab, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ, ਪਾਤੜਾਂ , 15 Jul 2023

Last updated on: Jul 15, 2023, 00:00 IST

ਪੰਜਾਬ ਦੇ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।

ਕੇ.ਏ.ਪੀ. ਸਿਨਹਾ ਨੇ ਜ਼ਿਲ੍ਹੇ ਦੇ ਪਾਤੜਾਂ, ਬਾਦਸ਼ਾਹਪੁਰ ਅਤੇ ਹੋਰ ਖੇਤਰਾਂ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿਚ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐਸਡੀਐਮ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ, ਜਿੱਥੇ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਮੁੱਖ ਸਕੱਤਰ ਨੂੰ ਹੜ੍ਹਾਂ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ।

ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਕਾਰਨ ਬੇਘਰ ਹੋਏ ਅਤੇ ਬਾਦਸ਼ਾਪੁਰ ਵਿਖੇ ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਤੋਂ ਜਲਦੀ ਉਭਰਨ ਦੀ ਉਮੀਦ ਪ੍ਰਗਟਾਈ।

 ਵਿਸ਼ੇਸ਼ ਮੁੱਖ ਸਕੱਤਰ ਨੇ ਹੜ੍ਹਾਂ ਦੀ ਆਫ਼ਤ ਨਾਲ ਤੁਰੰਤ ਅਤੇ ਅਪਸੀ ਤਾਲਮੇਲ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸੈਨਾ, ਐਨਡੀਆਰਐਫ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਅਤੇ ਮੁੜ ਵਸੇਬਾ ਮੁਹੱਈਆ ਕਰਵਾਉਣ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਜਲਦੀ ਤੋਂ ਜਲਦੀ ਹਾਲਾਤ ਆਮ ਵਾਂਗ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ।

ਇਸ ਮੌਕੇ, ਸਕੱਤਰ ਮਾਲ ਅਮਰਪਾਲ ਸਿੰਘ, ਏ.ਡੀ.ਸੀ. ਪੇਂਡੂ ਵਿਕਾਸ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਯੂਟੀ ਡਾ: ਅਕਸ਼ਿਤਾ ਗੁਪਤਾ, ਦਿਵਿਆ ਪੀ ਅਤੇ ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ ਨਵਦੀਪ ਕੁਮਾਰ, ਡੀ.ਐਸ.ਪੀ ਗੁਰਦੀਪ ਸਿੰਘ, ਡਰੇਨੇਜ ਦੇ ਕਾਰਜਕਾਰੀ ਇੰਜਨੀਅਰ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Admin , K A P Sinha , Special Chief Secretary , Revenue , Punjab , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD