Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਵਧਾਏ : ਸਿਵਲ ਸਰਜਨ ਡਾ. ਰਮਿੰਦਰ ਕੌਰ

ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਕਰਵਾਈ ਸਪਰੇਅ ਦਾ ਨਿਰੀਖਣ ਕੀਤਾ

Health, Civil Surgeon Patiala, Patiala

Web Admin

Web Admin

5 Dariya News

ਪਟਿਆਲਾ , 15 Jul 2023

Last updated on: Jul 15, 2023, 00:00 IST

ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸਿਹਤ ਵਿਭਾਗ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਅੰਗੀਠਾ ਸਾਹਿਬ, ਪੁੱਡਾ ਭਵਨ ਫੇਸ-2, ਨਿਊ ਸਬਜ਼ੀ ਮੰਡੀ, ਸੀ-109 ਫੋਕਲ ਪੁਆਇੰਟ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ,ਰਾਧਾ ਕ੍ਰਿਸ਼ਨਨ ਮੰਦਰ, ਅਰਬਨ ਅਸਟੇਟ 2, ਗੋਪਾਲ ਨਗਰ,ਤੇਜ਼ ਬਾਗ ਮਸਜਿਦ ਤੋ ਇਲਾਵਾ ਪਿੰਡ ਅਲੀਪੁਰ ਅਰਾਈਆ ਅਤੇ ਦੌਲਤਪੁਰ ਵਿਖੇ ਫਲੱਡ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਨਿਊ ਬੱਸ ਸਟੈਂਡ ਪਟਿਆਲਾ ਅਤੇ ਪ੍ਰੇਮ ਬਾਗ ਵਿਖੇ ਚੱਲ ਰਹੇ ਰਿਲੀਫ ਕੈਂਪ ਵਿੱਚ ਪਹਿਲਾਂ ਤੋਂ ਹੀ 24 ਘੰਟੇ ਮੈਡੀਕਲ ਸੇਵਾਵਾਂ ਦਿੱਤੀ ਜਾ ਰਹੀਆਂ ਹਨ। ਸਿਹਤ ਵਿਭਾਗ ਦੀ ਕੋਸ਼ਿਸ਼ ਹੈ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਹਨਾਂ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ, ਉਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਬਾਬਾ ਦੀਪ ਸਿੰਘ ਨਗਰ, ਗੋਪਾਲ ਕਲੋਨੀ, ਤੇਜ਼ ਬਾਗ ਕਲੋਨੀ, ਬਾਜਵਾ ਕਲੋਨੀ, ਜਗਤਾਰ ਨਗਰ,ਸਰਹਿੰਦ ਬਾਈਪਾਸ, ਲਹਿਲ ਕਲੋਨੀ, ਮਾਨਸ਼ਾਹੀਆਂ ਕਲੋਨੀ, ਕਬਾੜੀ ਮਾਰਕੀਟ ਅਤੇ ਨਦੀ ਦੇ ਨਾਲ ਲਗਦੇ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਗਈ ਹੈ ਜਿਸ ਦਾ ਨਿਰੀਖਣ ਕੀਤਾ ਗਿਆ। 

ਲੋੜਵੰਦ ਲੋਕਾਂ ਨੂੰ ਜ਼ਰੂਰਤ ਮੁਤਾਬਕ ਦਵਾਈ,ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸੁੱਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ। ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ।  

ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ।ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ  ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ । ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ।ਉਲਟੀਆਂ ਜਾਂ ਦਸਤ ਲੱਗਣ ਤੇ ਹੈਲਪ ਲਾਈਨ ਨੰ: 01755128793 ਜਾਂ ਮੈਡੀਕਲ ਕੈਂਪ ਜਾਂ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

 

Tags: Health , Civil Surgeon Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD