Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਸਰਕਾਰ ਵੱਲੋਂ ਮ੍ਰਿਤਕ ਨੌਜਵਾਨ ਜਗਦੀਸ਼ ਦੇ ਪਰਿਵਾਰ ਨੂੰ ਦਿੱਤੀ 4 ਲੱਖ ਦੀ ਵਿੱਤੀ ਸਹਾਇਤਾ

ਵਿਧਾਇਕ ਫੋਜਾ ਸਿੰਘ ਸਰਾਰੀ ਅਤੇ ਐਸਡੀਐਮ ਨੇ ਘਰ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਤੇ ਸੌਂਪਿਆ 4 ਲੱਖ ਦਾ ਚੈੱਕ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੁਰੂਹਰਸਹਾਏ (ਫਿਰੋਜ਼ਪੁਰ) , 15 Jul 2023

ਗੁਰੂਹਰਸਹਾਏ  ਹਲਕੇ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਨੌਜਵਾਨ ਜਗਦੀਸ਼ ਸਿੰਘ 42 ਪੁੱਤਰ ਵੀਰ ਸਿੰਘ ਦੀ ਬੀਤੇ ਕੱਲ੍ਹ ਤੇਜ਼ ਬਹਾਅ ਵਾਲੇ ਪਾਣੀ ਦੀ ਪੁੱਲੀ ਤੋਂ ਗੁਜ਼ਰਦਿਆਂ ਪੈਰ ਫਿਸਲਣ ਤੇ ਪਾਣੀ ਵਿੱਚ ਡੁੱਬਣ ਕਰਕੇ ਮੌਤ ਹੋ ਗਈ ਸੀ| ਅੱਜ ਉਸ ਦੀ ਲਾਸ਼ ਮਿਲਣ ਉਪਰੰਤ ਵਿਧਾਇਕ ਗੁਰੂਹਰਸਹਾਏ ਸ. ਫੌਜਾਂ ਸਿੰਘ ਸਰਾਰੀ, ਐਸਡੀਐਮ ਸੂਰਜ ਕੁਮਾਰ ਦੀ ਹਾਜ਼ਰੀ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦਾ ਸੰਸਕਾਰ ਕੀਤਾ ਗਿਆ।

ਇਸ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਭਾਣਾ ਵਰਤਿਆ ਹੈ ਕੀ ਜਗਦੀਸ਼ ਸਿੰਘ ਦਾ ਪੁਲੀ ਤੋਂ ਪੈਰ ਫਿਸਲਣ ਤੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਮ੍ਰਿਤਕ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਹਲਕੇ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਅਤੇ ਐਸਡੀਐਮ ਸੂਰਜ ਕੁਮਾਰ ਵੱਲੋਂ ਮ੍ਰਿਤਕ ਦੇ ਘਰ ਪਹੁੰਚ ਕੇ ਉਸ ਦੀ ਪਤਨੀ ਬਿਮਲਾ ਰਾਣੀ ਅਤੇ ਪਿਤਾ ਵੀਰ ਸਿੰਘ ਅਤੇ ਮਾਤਾ ਜੀਤੋ ਬਾਈ ਸਮੇਤ ਪਰਿਵਾਰਿਕ ਮੈਂਬਰਾਂ ਨੂੰ ਮੌਕੇ ਤੇ ਜਾ ਕੇ ਸੌਂਪਿਆ ਗਿਆ।

 ਇਸ ਮੌਕੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ ਕਿ ਪਰਿਵਾਰ ਦਾ ਇੱਕ ਕਮਾਉਣ ਵਾਲਾ ਮੁਖੀ ਜਿਸ ਦੀ ਬੀਤੇ ਕਲ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ। ਇਸ ਦੁਖਦਾਈ ਘਟਨਾ ਦੇ ਵਾਪਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਰਾਹਤ ਫੰਡ ਵਿੱਚੋਂ ਦਿੱਤਾ ਗਿਆ ਹੈ। ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਉਹ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD