Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਡਾ. ਬਲਬੀਰ ਸਿੰਘ

ਡਾ.ਬਲਬੀਰ ਸਿੰਘ ਨੇ ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

Balkar Singh, Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sushil Kumar Rinku

Web Admin

Web Admin

5 Dariya News

ਜਲੰਧਰ , 15 Jul 2023

Last updated on: Jul 15, 2023, 00:00 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣੋਂ ਰੋਕਿਆ ਜਾ ਸਕੇ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਸਿਵਲ ਸਰਜਨਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਆਈ.ਐਮ.ਏ. ਦੇ ਨੁਮਾਇੰਦਿਆਂ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਹੜ੍ਹਾਂ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਬਾਰੇ ਵਿਚਾਰਾਂ ਕਰਦਿਆਂ ਉਨ੍ਹਾਂ ਨੂੰ ਤਾਕੀਦ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ। 

ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਵਲੋਂ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦਾ ਕਾਰਜ ਵੱਡੇ ਪੱਧਰ ’ਤੇ ਜਾਰੀ ਹੈ। 

ਉਨ੍ਹਾਂ  ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਿਹਤ ਸੇਵਾਵਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਿੱਜੀ ਹਸਪਤਾਲਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਹ ਲੋਕ ਸੇਵਾ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਤਾਂ ਜੋ ਇਸ ਔਖੀ ਘੜੀ ਵਿਚ ਲੋਕਾਂ ਨੂੰ ਲੋੜੀਂਦੀਆਂ ਮੈਡੀਕਲ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲੋੜੀਂਦੀਆਂ ਦਵਾਈਆਂ ਵੀ ਸਪੁਰਦ ਕੀਤੀਆਂ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੜ੍ਹਾਂ ਦੀ ਲਪੇਟ ਵਿੱਚ ਆਏ ਖੇਤਰਾਂ ਵਿੱਚ ਇਹ ਦਵਾਈਆਂ ਲੋਕਾਂ ਨੂੰ ਦਿੱਤੀਆਂ ਜਾ ਸਕਣ। ਡਾ.ਬਲਬੀਰ ਸਿੰਘ ਨੇ ਆਈ.ਐਮ.ਏ. ਦੇ ਮੈਂਬਰਾਂ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਵੀ ਵਿਚਾਰਾਂ ਕੀਤੀਆਂ ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਘੜੀ ਵਿੱਚ ਉਹ ਲੋਕਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਨਾਲ ਹਨ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਦੀ ਸਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੀੜਤ ਲੋਕਾਂ ਨੂੰ ਰਾਹਤ ਦੁਆਉਣੀ ਭਲੇ ਦਾ ਕਾਰਜ ਹੈ ਜਿਸ ਲਈ ਸਾਰਿਆਂ ਨੂੰ ਰਲਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਮੋਢੇ ਨਾਲ ਮੋਢਾ ਲਾਕੇ ਖੜ੍ਹੀ ਹੈ ਅਤੇ ਉਨ੍ਹਾਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। 

ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਸਮੂਹ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਹਰ ਮੁਸ਼ਕਿਲ ਸਥਿਤੀ ’ਤੇ ਕਾਬੂ ਪਾ ਰਹੀ ਹੈ।ਜ਼ਿਲ੍ਹਾ ਜਲੰਧਰ ਵਿੱਚ ਹਲਾਤ ਸਬੰਧੀ ਸਿਵਲ ਸਰਜਨ ਡਾ.ਰਮਨ ਸ਼ਰਮਾ ਨੇ ਦੱਸਿਆ ਕਿ ਚਾਰ ਬਲਾਕ ਸ਼ਾਹਕੋਟ ਸਮੇਤ ਲੋਹੀਆਂ, ਬਿਲਗਾ, ਬੜਾ ਪਿੰਡ ਅਤੇ ਮਹਿਤਪੁਰ ਵਿੱਚ ਮੈਡੀਕਲ ਟੀਮਾਂ ਵਲੋਂ ਲਗਾਤਾਰ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਵੱਖ-ਵੱਖ ਹਸਪਤਾਲਾਂ ਵਿੱਚ 140 ਬੈਡ ਨਿਰਧਾਰਿਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਨੂੰ ਸੰਭਾਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 3482 ਓ.ਪੀ.ਡੀ.ਮਰੀਜ਼ ਦੇਖੇ ਜਾ ਚੁੱਕੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਦੇ ਚੈਕਅਪ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਲੋੜਪੈਣ ’ਤੇ ਲੋਕ 0181-5007725 ’ਤੇ ਫੋਨ ਕਰਕੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਨਗਰ ਨਿਗਮ ਕਮਿਸ਼ਨਰ ਅਭਿਜੀਤ ਕਪਲਿਸ਼, ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਆਈ.ਐਮ.ਏ. ਦੇ ਨੁਮਾਇੰਦੇ ਆਦਿ ਮੌਜੂਦ ਸਨ।

 

Tags: Balkar Singh , Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD