Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਮੀਂਹਾਂ ਕਾਰਨ ਹੁੰਦੇ ਨੁਕਸਾਨ ਤੋਂ ਬਚਾਅ ਲਈ ਪੰਜਾਬ ਸਰਕਾਰ ਪੁਖ਼ਤਾ ਯੋਜਨਾ ਬਣਾਏਗੀ: ਅਮਨ ਅਰੋੜਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aman Arora, Moonk, Barinder Goyal, Advocate Harpal Singh Cheema

Web Admin

Web Admin

5 Dariya News

ਮੂਨਕ , 15 Jul 2023

Last updated on: Jul 15, 2023, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ। ਮੰਤਰੀਆਂ ਨੇ ਲਾਰਡ ਸ਼ਿਵਾ ਸਕੂਲ, ਹਮੀਰਗੜ੍ਹ, ਜਿਥੇ ਪ੍ਰਸ਼ਾਸਨ ਵੱਲੋਂ ਬਚਾਅ ਅਤੇ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ ਹੈ, ਦਾ ਦੌਰਾ ਕੀਤਾ। 

ਇਸ ਬਾਅਦ ਉਨ੍ਹਾਂ ਵੱਲੋਂ ਫੌਜ ਦੀ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਨਵਾਂਗਾਓਂ ਅਤੇ ਹੋਤੀਪੁਰ ਪਿੰਡਾਂ ਦੀਆਂ ਦੇ ਡੇਰਿਆਂ/ਢਾਣੀਆਂ ਦਾ ਦੌਰਾ ਕੀਤਾ।  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਪਹੁੰਚ ਕੀਤੀ ਗਈ ਜਿੱਥੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ,  ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ, ਜਿਸ ਉਪਰੰਤ ਪ੍ਰਭਾਵਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਵਾਈ ਆਰੰਭੀ ਜਾਵੇਗੀ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੀਂਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਹੋ ਸਕੇ। 

ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ।ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਡਰੇਨਾਂ ਦੀ ਸਾਫ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਇਸ ਵਾਰ ਘੱਗਰ ਵਿੱਚ 752 ਫੁੱਟ ਤੋਂ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਖ਼ਤਰੇ ਦਾ ਕਾਰਨ ਬਣਿਆ ਜਦੋਂਕਿ ਪਹਿਲਾਂ ਇਹ 748 ਫੁੱਟ ਪਾਣੀ ਦੇ ਲੈਵਲ ‘ਤੇ ਹੀ ਟੁੱਟ ਜਾਂਦਾ ਸੀ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ, ਬਚਾਓ ਕਾਰਜ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਢੰਗ ਨਾਲ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀ ਸਥਿਤੀ ਪੈਦਾ ਨਾ ਹੁੰਦੀ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਵਿਖੇ ਜਾਇਜ਼ਾ ਲੈਂਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora , Moonk , Barinder Goyal , Advocate Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD