Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਭਗਵੰਤ ਮਾਨ

ਇਜਾਰੇਦਾਰੀ ਖਤਮ ਕਰਨ ਲਈ ਰਾਜਪਾਲ ਨੂੰ ‘ਦਿ ਸਿੱਖ ਗੁਰਦੁਆਰਾ ਐਕਟ’ ਵਿਚ ਪ੍ਰਸਾਵਿਤ ਸੋਧ ਨੂੰ ਮਨਜ਼ੂਰੀ ਦੇਣ ਲਈ ਆਖਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 15 Jul 2023

Last updated on: Jul 15, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦੇ ਪ੍ਰਸਾਰਣ ਉਤੇ ਬਾਦਲ ਪਰਿਵਾਰ ਦੀ ਇਜਾਰੇਦਾਰੀ ਖਤਮ ਕੀਤੀ ਜਾ ਸਕੇ।

ਰਾਜਪਾਲ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਉਤੇ ਇਕ ਸਿਆਸੀ ਪਰਿਵਾਰ ਦੀ ਮਾਲਕੀ ਵਾਲੇ ਇਕ ਵਿਸ਼ੇਸ਼ ਚੈਨਲ ਨੇ ਏਕਾਧਿਕਾਰ ਕਾਇਮ ਕੀਤਾ ਹੋਇਆ ਹੈ ਅਤੇ ਇਸ ਤੋਂ ਮੁਨਾਫਾ ਕਮਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆ ਦੇ ਪਾਸਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿਚ ‘ਦਿ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023’ ਲਿਆਂਦਾ ਗਿਆ ਸੀ। 

ਉਨ੍ਹਾਂ ਕਿਹਾ ਕਿ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਧਾਰਾ 125-ਏ ਦਰਜ ਕੀਤੀ ਗਈ ਸੀ ਅਤੇ ਵਿਧਾਨ ਸਭਾ ਨੇ ਇਸ ਨੂੰ ਵੱਡੇ ਬਹੁਮਤ ਨਾਲ ਪਾਸ ਕਰ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬਿੱਲ ਰਾਜਪਾਲ ਦੇ ਦਸਤਖਤਾਂ ਲਈ 26 ਜੂਨ, 2023 ਨੂੰ ਭੇਜ ਦਿੱਤਾ ਸੀ ਪਰ ਇਸ ਉਪਰ ਅਜੇ ਵੀ ਦਸਤਖਤ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਵਿਚ ਦੇਰੀ ਕਰਨ ਨਾਲ ਪੰਜਾਬ ਦੇ ਲੋਕਾਂ ਦੀ ਜਮਹੂਰੀ ਹੱਕ ਨੂੰ ਦਬਾਇਆ ਜਾ ਰਿਹਾ ਹੈ। 

ਭਗਵੰਤ ਮਾਨ ਨੇ ਰਾਜਪਾਲ ਨੂੰ ਦੱਸਿਆ ਕਿ ਉਕਤ ਚੈਨਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਮਝੌਤਾ 23 ਜੁਲਾਈ, 2023 ਨੂੰ ਖਤਮ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਰਾਜਪਾਲ ਇਸ ਬਿੱਲ ਨੂੰ ਤੁਰੰਤ ਪ੍ਰਵਾਨਗੀ ਨਹੀਂ ਦਿੰਦੇ ਤਾਂ ਇਸ ਨਾਲ ਦੁਨੀਆ ਭਰ ਵਿਚ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਦੇਖਣ ਤੋਂ ਵਿਰਵੇ ਹੋ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਨਾਲ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੇਗੀ। ਭਗਵੰਤ ਮਾਨ ਨੇ ਰਾਜਪਾਲ ਨੂੰ ਇਸ ਬਿੱਲ ਉਤੇ ਛੇਤੀ ਤੋਂ ਛੇਤੀ ਹਸਤਾਖਰ ਕਰਨ ਲਈ ਆਖਿਆ ਤਾਂ ਕਿ ਵੱਖ-ਵੱਖ ਚੈਨਲਾਂ ਅਤੇ ਹੋਰ ਮਾਧਿਆਮਾਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕੀਤਾ ਜਾ ਸਕੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD