Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਨੂੰ ਡਾਇਰੀਆ ਤੋਂ ਬਚਾਉਣ ਲਈ ਐਸ.ਏ.ਐਸ.ਨਗਰ ਵਿੱਚ ਪਾਣੀ ਦੀ ਸੈਂਪਲਿੰਗ ਦਾ ਕੰਮ ਤੇਜ਼ ਕੀਤਾ ਗਿਆ

ਜਲ ਸਪਲਾਈ ਅਤੇ ਸਿਹਤ ਟੀਮਾਂ ਨੇ ਐਤਵਾਰ ਨੂੰ ਸੱਤ ਪਿੰਡਾਂ ਤੋਂ ਪਾਣੀ ਦੇ ਨਮੂਨੇ ਲਏ

Health, Diarrhea, Aashika Jain, Rurka, Bakarpur, Kurari, Kambala, Sohana, Balongi, budmajra

Web Admin

Web Admin

5 Dariya News

ਐਸ.ਏ.ਐਸ.ਨਗਰ , 16 Jul 2023

Last updated on: Jul 16, 2023, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਾਮ ਨੂੰ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸਿਹਤ ਟੀਮਾਂ ਵੱਲੋਂ ਐਤਵਾਰ ਨੂੰ ਸੱਤ ਪਿੰਡਾਂ ਵਿੱਚੋਂ ਪਾਣੀ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡਾਇਰੀਆ ਤੋਂ ਪੀੜਤ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 65 ਹੈ।

ਉਨ੍ਹਾਂ ਕਿਹਾ ਕਿ ਅੱਜ ਜੁਝਾਰ ਨਗਰ ਵਿਖੇ ਦਸਤ ਦੇ ਹਲਕੇ ਲੱਛਣਾਂ ਵਾਲੇ ਮਰੀਜ਼ ਦਰਜ ਕੀਤੇ ਗਏ ਹਨ ਪਰ ਅਜਿਹਾ ਕੋਈ ਕੇਸ ਨਹੀਂ ਹੈ ਜਿਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਹੋਵੇ।ਉਨ੍ਹਾਂ ਨੇ ਡਾਇਰੀਆ ਦੇ ਇਲਾਜ ਅਧੀਨ ਮਰੀਜ਼ਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਡੇਰਾਬੱਸੀ ਸਬ ਡਵੀਜ਼ਨ ਹਸਪਤਾਲ ਵਿਖੇ 15, ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ 45 ਤੋਂ ਇਲਾਵਾ ਸੀ.ਐਚ.ਸੀ. ਕੁਰਾਲੀ ਵਿਖੇ 04 ਮਰੀਜ਼ ਇਲਾਜ ਅਧੀਨ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਵੱਲੋਂ ਅੱਜ ਰੁੜਕਾ, ਬਾਕਰਪੁਰ, ਕੁਰਾਰੀ, ਕੰਬਾਲਾ, ਸੋਹਾਣਾ, ਬਲੌਂਗੀ ਅਤੇ ਬੱਡਮਾਜਰਾ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਇਸ ਤੋਂ ਇਲਾਵਾ ਜਲ ਸਪਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਜਲ ਸਪਲਾਈਆਂ ਦੀ ਕਲੋਰੀਨੇਸ਼ਨ ਲਗਾਤਾਰ ਕੀਤੀ ਜਾ ਰਹੀ ਹੈ। 

ਬਲੌਂਗੀ ਦੀ ਪਾਣੀ ਦੀ ਸਪਲਾਈ ਡਾਇਰੀਆ ਦੀ ਸਮੱਸਿਆ ਦੇ ਮੱਦੇਨਜ਼ਰ ਅਸਥਾਈ ਤੌਰ 'ਤੇ ਬੰਦ ਕਰ ਦਿੱਤੀ ਗਈ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਧਿਆਨ ਰੱਖਣ।

 

Tags: Health , Diarrhea , Aashika Jain , Rurka , Bakarpur , Kurari , Kambala , Sohana , Balongi , budmajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD