Wednesday, 15 May 2024

 

 

ਖ਼ਾਸ ਖਬਰਾਂ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ

 

ਹੜ੍ਹ ਪ੍ਰਭਾਵਿਤ ਖੇਤਰਾਂ ’ਚ ਘਰ-ਘਰ ਜਾ ਕੇ ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ : ਡਾ.ਬਲਬੀਰ ਸਿੰਘ

ਸਿਹਤ ਮੰਤਰੀ ਵਲੋਂ ਜਲੰਧਰ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠ ਆਏ ਖੇਤਰਾਂ ਦਾ ਦੌਰਾ, ਮੈਡੀਕਲ ਟੀਮਾਂ ਨਾਲ ਕੀਤੀ ਗੱਲਬਾਤ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal

Web Admin

Web Admin

5 Dariya News

ਗਿੱਦੜਪਿੰਡੀ (ਜਲੰਧਰ) , 16 Jul 2023

ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਬ ਡਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ।

ਐਤਵਾਰ ਸਵੇਰੇ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਹੁੰਚੇ ਡਾ.ਬਲਬੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਤਾਇਨਾਤ ਮੈਡੀਕਲ ਟੀਮਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਮੈਡੀਕਲ ਟੀਮਾਂ ਲਈ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਨੀ ਆਸਾਨ ਹੋ ਜਾਵੇਗੀ ਅਤੇ ਡਾਕਟਰਾਂ ਦੀ ਅਗਵਾਈ ਵਿੱਚ ਇਹ ਟੀਮਾ ਲੋਕਾਂ ਦੇ ਘਰੋ-ਘਰੀ ਜਾ ਕੇ ਮੈਡੀਕਲ ਚੈਕਅਪ ਨੂੰ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਵੱਧ ਹੈ ਉਥੇ ਲੋੜ ਪੈਣ ’ਤੇ ਕਿਸ਼ਤੀਆਂ ਰਾਹੀਂ ਹਰ ਸੰਭਵ ਮੈਡੀਕਲ ਸੇਵਾ ਪਹੁੰਚਾਉਣ ਨੂੰ ਪੂਰੀ ਤਰਜੀਹ ਦਿੱਤੀ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ।ਐਸ.ਡੀ.ਐਮ. ਸ਼ਾਹਕੋਟ ਰਿਸ਼ਭ ਬਾਂਸਲ, ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ ਐਸ.ਐਮ.ਓ.ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਥਾਵਾਂ ’ਤੇ ਸਿਹਤ ਵਿਭਾਗ ਦੀਆਂ ਟੀਮਾ ਦੀ ਹੌਸਲਾ ਅਫ਼ਜਾਈ ਕਰਦਿਆਂ ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਵਲੋਂ ਹਰ ਸੰਭਵ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਤੱਕ ਪਹੁੰਚਣੀ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਮਰੀਜ਼ ਜਾਂ ਸਰੀਰਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਚੈਕਅਪ ਜਾਂ ਮੈਡੀਕਲ ਸਹਾਇਤਾ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।ਸਿਹਤ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਸਬੰਧੀ ਕੀਤੀ ਚਰਚਾ : ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਮੰਡਾਲਾ ਛੰਨਾ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਮੌਜੂਦਾ ਹਲਾਤ ਬਾਰੇ ਚਰਚਾ ਕੀਤੀ। 

ਉਨ੍ਹਾਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਤਰਾਂ ਲਈ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਲੋੜਵੰਦ ਤੱਕ ਮੈਡੀਕਲ ਸਹਾਇਤਾ ਪੁੱਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਮੈਂਬਰ ਰਾਜ ਸਭਾ ਵਲੋਂ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਵਿੱਚ ਪਾਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦੇ ਸਹਿਯੋਗ ਨਾਲ ਪਏ ਪਾੜ ਨੂੰ ਬਹੁਤ ਜਲਦ ਪੂਰੇ ਜਾਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। 

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਹਤ ਮੰਤਰੀ ਨੂੰ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਦੇ ਲਾਗਲੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਮਨ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ.ਗੁਰਮੀਤ ਲਾਲ, ਸਹਾਇਕ ਸਿਹਤ ਅਫ਼ਸਰ ਡਾ. ਸਤਜੀਤ ਕੌਰ ਆਦਿ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD