Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ : ਬਲਕਾਰ ਸਿੰਘ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਰਕਾਰੀ ਨੌਕਰੀ ਲਈ ਚੁਣੇ ਗਏ ਲੋੜਵੰਦ ਪਰਿਵਾਰਾਂ ਦੇ 25 ਨੌਜਵਾਨਾਂ ਨੂੰ ਸਨਮਾਨਿਤ ਕੀਤਾ

Balkar Singh, AAP, Aam Aadmi Party, Aam Aadmi Party Punjab, AAP Punjab, Sarvjit Kaur Manuke, Ashok Parashar Pappi, Daljit Singh Bhola Grewal, Gurpreet Bassi Gogi, Kulwant Singh Sidhu, Madan Lal Bagga, Rajinder Pal Kaur Chinna, Jeevan Singh Sangowal, Manvinder Singh Giaspura, Surabhi Malik

Web Admin

Web Admin

5 Dariya News

ਲੁਧਿਆਣਾ , 16 Jul 2023

Last updated on: Jul 16, 2023, 00:00 IST

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਹ ਜ਼ੋਰ ਦੇ ਕੇ ਕਿ ਕਿਹਾ ਕਿ ਸਿੱਖਿਆ ਹਰੇਕ ਵਰਗ ਦੇ ਵਿਕਾਸ ਦਾ ਆਧਾਰ ਹੁੰਦੀ ਹੈ।ਸਥਾਨਕ ਪੁਲਿਸ ਲਾਈਨਜ਼ ਵਿਖੇ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਰਾਬਰੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ 'ਤੇ ਸਮਾਜ ਵਿੱਚ ਸੁਧਾਰ ਲਿਆਉਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਵਸੀਲਾ ਹੈ। 

ਉਨ੍ਹਾਂ ਕਿਹਾ ਕਿ ਸੰਵਿਧਾਨ ਰਚੇਤਾ ਡਾ.ਬੀ.ਆਰ.ਅੰਬੇਦਕਰ ਜੀ ਨੇ ਸਮਾਜ ਵਿੱਚ ਬਦਲਾਅ ਲਿਆਉਣ ਲਈ ਸਿੱਖਿਆ ਨੂੰ ਹੀ ਇੱਕ ਹਥਿਆਰ ਦੱਸਿਆ ਸੀ।ਕੈਬਨਿਟ ਮੰਤਰੀ ਨੇ ਅੱਗੇ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਜੀ ਨੂੰ ਇਹ ਸੱਚੀ ਸਰਧਾਂਜਲੀ ਹੋਵੇਗੀ ਜੇਕਰ ਹਰ ਕੋਈ ਸਿੱਖਿਆ ਪ੍ਰਾਪਤ ਕਰੇਗਾ ਕਿਉਂਕਿ ਉਨ੍ਹਾਂ ਸਿੱਖਿਆ 'ਤੇ ਬਹੁਤ ਜ਼ੋਰ ਦਿੱਤਾ ਸੀ। 

ਉਨ੍ਹਾਂ ਕਿਹਾ ਕਿ ਆਪਣੇ ਵਿੱਦਿਅਕ ਜੀਵਨ ਵਿੱਚ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਡਾ. ਅੰਬੇਡਕਰ ਜੀ ਨੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਬਹਾਦਰੀ ਨਾਲ ਸਾਹਮਣਾ ਕੀਤਾ ਅਤੇ ਆਪਣੀ ਪੜ੍ਹਾਈ ਪੂਰੀ ਕੀਤੀ। ਬਾਅਦ ਵਿੱਚ, ਉਨ੍ਹਾਂ ਸੰਵਿਧਾਨ ਦਾ ਖਰੜਾ ਤਿਆਰ ਕੀਤਾ ਜੋ ਹੁਣ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਨੂੰ ਡਾ. ਅੰਬੇਦਕਰ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣੇ ਉਦੇਸ਼ਾਂ ਦੀ ਪ੍ਰਾਪਤੀ ਕਰਨੀ ਚਾਹੀਦੀ ਹੈ ਅਤੇ ਇੱਕ ਸ਼ਕਤੀਸ਼ਾਲੀ ਰਾਸ਼ਟਰ ਬਣਾਉਣ ਲਈ ਬਦਲਾਅ ਲਿਆਉਣਾ ਚਾਹੀਦਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਨੂੰ ਉੱਘੇ ਸਕੂਲਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੰਸਥਾ ਤੋਂ ਕੋਚਿੰਗ ਲੈ ਕੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ 25 ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਆਮ ਲੋਕਾਂ ਨੂੰ ਵੀ ਇਨ੍ਹਾਂ ਸੰਸਥਾਵਾਂ ਦੇ ਸਹਿਯੋਗ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਵੀ ਹਾਜ਼ਰ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Sarvjit Kaur Manuke , Ashok Parashar Pappi , Daljit Singh Bhola Grewal , Gurpreet Bassi Gogi , Kulwant Singh Sidhu , Madan Lal Bagga , Rajinder Pal Kaur Chinna , Jeevan Singh Sangowal , Manvinder Singh Giaspura , Surabhi Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD