Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਹੜ੍ਹਾਂ ਕਾਰਣ ਹੋਏ ਫਸਲਾਂ ਦੇ ਨੁਕਸਾਨ ਦਾ ਕੀਤਾ ਜਾ ਰਿਹਾ ਸਰਵੇਖਣ – ਮੁੱਖ ਖੇਤੀਬਾੜੀ ਅਫ਼ਸਰ

ਵਿਭਾਗ ਵੱਲੋਂ ਝੋਨੇ ਦੀ ਫ਼ਸਲ ਲਈ ਬੀਜ ਅਤੇ ਪਨੀਰੀ ਮੁਹੱਈਆ ਕਰਵਾਈ ਜਾਵੇਗੀ

Agriculture, Dr. Gurbachan Singh, Chief Agriculture Officer, Rupnagar, Ropar

Web Admin

Web Admin

5 Dariya News

ਰੂਪਨਗਰ , 17 Jul 2023

Last updated on: Jul 17, 2023, 00:00 IST

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹੜ੍ਹਾਂ ਕਾਰਣ ਹੋਏ ਫਸਲਾਂ ਦੇ ਨੁਕਸਾਨ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਜਿਸ ਦੀ ਰਿਪੋਰਟ ਜਲਦ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ।

ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 7100 ਏਕੜ ਝੋਨੇ ਦਾ, 3000 ਏਕੜ ਮੱਕੀ ਦਾ ਅਤੇ 1600 ਏਕੜ ਚਾਰੇ ਦਾ ਰਕਬਾ ਪ੍ਰਭਾਵਿਤ ਹੋਇਆ ਹੈ। ਸ਼੍ਰੀ ਚਮਕੌਰ ਸਾਹਿਬ ਵਿੱਚ ਝੌਨੇ ਦਾ ਸਭ ਤੋਂ ਵੱਧ ਰਕਬਾ ਪ੍ਰਭਾਵਿਤ ਹੋਇਆ ਹੈ। 

ਖੇਤੀਬਾੜੀ ਵਿਭਾਗ ਵੱਲੋਂ ਜਿਹੜੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਦੁਬਾਰਾ ਬੀਜਣ ਲਈ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੁੱਝ ਕਿਸਾਨਾਂ ਕੋਲ 1500 ਏਕੜ ਦੀ ਝੋਨੇ ਦੀ ਪਨੀਰੀ ਤਿਆਰ ਹੈ, ਜੋ ਕਿ ਜ਼ਰੂਰਤਮੰਦ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। 

ਨੂਰਪੁਰਬੇਦੀ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਮੱਕੀ ਦੀ ਫਸਲ ਦਾ ਨੁਕਸਾਨ ਹੋਇਆ ਹੈ ,ਵਿਭਾਗ ਵੱਲੋ ਕਿਸਾਨਾਂ ਨੂੰ ਮੱਕੀ ਦਾ ਬੀਜ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋ ਅਰਹਰ ਦਾ ਬੀਜ ਵੀ ਕਿਸਾਨਾਂ ਨੂੰ ਫਰੀ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਬਿਜਾਈ ਤੋਂ ਬਾਅਦ ਕਿਸਾਨਾਂ ਨੂੰ ਯੂਰੀਏ ਦੀ ਲੋੜ ਹੈ ਇਸ ਦੇ ਲਈ ਅੱਜ ਵਿਭਾਗ ਵੱਲੋਂ ਹੋਲਸੇਲ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਲੋੜ ਅਨੁਸਾਰ ਯੂਰੀਏ ਦੀ ਸਪਲਾਈ ਕੀਤੀ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਬਚਨ ਸਿੰਘ ਨੇ ਕਿਹਾ ਕਿ ਪੂਰਾ ਖੇਤੀਬਾੜੀ ਵਿਭਾਗ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਇਸ ਨਾਜ਼ੁਕ ਸਥਿਤੀ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਜਾ ਸਕੇ।

 

Tags: Agriculture , Dr. Gurbachan Singh , Chief Agriculture Officer , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD