Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ ਉੱਨਤੀ ਉਪਰੰਤ ਡਾ. ਰੀਟਾ ਬਾਲਾ ਨੇ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਅਹੁਦਾ

ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਨਥੱਕ ਯਤਨ ਕੀਤੇ ਜਾਣਗੇ :- ਡਾ. ਰੀਟਾ ਬਾਲਾ

Health, Dr. Rita Bala, Civil Surgeon Sri Muktsar Sahib, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Jul 2023

Last updated on: Jul 17, 2023, 00:00 IST

ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ ਉੱਨਤੀ ਉਪਰੰਤ ਅੱਜ ਡਾ. ਰੀਟਾ ਬਾਲਾ ਨੇ ਬਤੌਰ ਸਿਵਲ ਸਰਜਨ ਸ਼੍ਰੀ ਮਕੁਤਸਰ  ਸਾਹਿਬ  ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ਼ ਵਲੋ ਡਾ. ਰੀਟਾ ਬਾਲਾ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਪਦ ਉੱਨਤੀ ਲਈ ਵਧਾਈ ਦੇ ਕੇ ਜੀ ਆਇਆਂ ਕਿਹਾ ਗਿਆ । ਇਸ ਮੌਕੇ ਡਾ. ਰੀਟਾ ਬਾਲਾ ਨੇ ਕਿਹਾ ਕਿ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪਰਗਟ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੇ ਕੇ ਸਿਵਲ  ਸਰਜਨ ਸ਼੍ਰੀ ਮੁਕਤਸਰ ਦੀ ਜਿੰਮੇਵਾਰੀ ਸੌਂਪੀ ਹੈ। 

ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਮੇਰਾ ਮੁੱਖ ਮਕਸਦ ਹੋਵੇਗਾ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਔਰਤਾਂ ਅਤੇ ਬੱਚਿਆਂ ਦਾ ਚੈੱਕਅਪ ਅਤੇ ਇਲਾਜ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਜੱਚਾ ਬੱਚਾ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ। 

ਉਨ੍ਹਾਂ ਅਹੁਦਾ ਸੰਭਾਲਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਂਦੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ , ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮਾਲੋਜਿਸਟ,  ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਹਰਿਤਾ ਬਾਂਸਲ, ਹਰਜਿੰਦਰ ਸਿੰਘ ਡਰੱਗ ਇੰਸਪੈਕਟਰ, ਡਾ. ਜਤਿੰਦਰ ਵਿਰਕ ਫੂਡ  ਸੇਫਟੀ ਅਫਸਰ, ਮਨਪ੍ਰੀਤ ਕੌਰ, ਸਤਵੀਰ ਕੌਰ, ਰੁਪਿੰਦਰ ਕੌਰ ਸੁਪਰਡੰਟ, ਭੁਪਿੰਦਰ ਸਿੰਘ ਸਟੈਨੋ ਵੀ ਮੌਜੂਦ ਸਨ।

 

Tags: Health , Dr. Rita Bala , Civil Surgeon Sri Muktsar Sahib , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD