Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

Punjab Admin, Anmol Singh Dhaliwal, Addittional Deputy Commissioner, ADC Sangrur, Sangrur

Web Admin

Web Admin

5 Dariya News

ਸੰਗਰੂਰ , 17 Jul 2023

Last updated on: Jul 17, 2023, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਲਾਈਨ ਸੰਗਰੂਰ ਦੇ ਸਟੇਡੀਅਮ ’ਚ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਸਮਾਰੋਹ ਧੂਮ-ਧਾਮ ਨਾਲ ਮਨਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦੇ ਨਾਲ-ਨਾਲ ਪੁਲਿਸ ਲਾਇਨਜ਼ ’ਚ ਹੀ ਸਥਿਤ ਸ਼ਹੀਦੀ ਸਮਾਰਕ ਵਿਖੇ ਦੇਸ਼ ਦੀ ਆਜ਼ਾਦੀ, ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫ਼ੁੱਲ ਵੀ ਭੇਂਟ ਕੀਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ। 

ਉਨਾਂ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ ਦੇ ਆਲੇ ਦੁਆਲੇ ਅਤੇ ਵਿਸ਼ੇਸ਼ ਕਰਕੇ ਸਮਾਰੋਹ ਵਾਲੇ ਸਥਾਨ ’ਤੇ ਵਧੀਆ ਢੰਗ ਨਾਲ ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ। ਉਨਾਂ ਪੁਲਿਸ ਲਾਈਨ ਸਟੇਡੀਅਮ ਸਮਾਰੋਹ ਵਾਲੇ ਸਥਾਨ ਤੇ ਰੰਗ-ਰੋਗਨ, ਲਾਈਟਾਂ, ਨਿਰਵਿਘਨ ਬਿਜਲੀ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ ਸਿਸਟਮ ਆਦਿ ਦੇ ਸਮਾਂ ਰਹਿੰਦੇ ਪੁਖਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। 

ਉਨਾਂ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ਼ਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਵੀ ਹਾਜ਼ਰ ਸਨ।

 

Tags: Punjab Admin , Anmol Singh Dhaliwal , Addittional Deputy Commissioner , ADC Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD