Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ :ਡਾ. ਮਹੇਸ਼ ਕੁਮਾਰ ਆਹੂਜਾ

ਲੋਕਾਂ ਨੂੰ ਘਬਰਾਉਣ ਦੀ ਨਹੀਂ, ਸਾਵਧਾਨੀਆਂ ਵਰਤਣ ਦੀ ਅਪੀਲ

Health, Civil surgeon Dr. Mahesh Kumar Ahuja, SAS Nagar Mohali

Web Admin

Web Admin

5 Dariya News

ਐਸ.ਏ.ਐਸ.ਨਗਰ , 17 Jul 2023

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਕਿਹਾ ਕਿ ਦੂਸ਼ਿਤ ਪਾਣੀ ਦੀ ਖਪਤ ਕਾਰਨ ਜ਼ਿਲ੍ਹੇ ’ਚ ਕੁੱਝ ਥਾਵਾਂ ’ਤੇ ਡਾਇਰੀਆ ਅਤੇ ਹੈਜ਼ਾ ਦੇ ਕੇਸ ਸਾਹਮਣੇ ਆਏ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਕੁੱਦੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਸਥਿਤੀ ਕਾਰਨ ਘਬਰਾਉਣ ਦੀ ਬਜਾਏ ਜ਼ਰੂਰੀ ਸਾਵਧਾਨੀਆਂ ਵਰਤਣ। 

ਪਾਣੀ ਉਬਾਲ ਕੇ ਪੀਤਾ ਜਾਵੇ ਅਤੇ ਪੂਰੀ ਤਰ੍ਹਾਂ ਰਿੰਨਿ੍ਹਆ ਹੋਇਆ ਖਾਣਾ ਖਾਧਾ ਜਾਵੇ। ਖਾਣ-ਪੀਣ ਦੀਆਂ ਚੀਜ਼ਾਂ ਢੱਕ ਕੇ ਰੱਖੀਆਂ ਜਾਣ ਤੇ ਸਾਫ਼-ਸਫ਼ਾਈ ਰੱਖੀ ਜਾਵੇ। ਉਨ੍ਹਾਂ ਦਸਿਆ ਕਿ ਜਿਥੇ-ਜਿਥੇ ਪਾਣੀ ਖ਼ਰਾਬ ਹੈ, ਉੁਥੇ ਵੱਖਰੇ ਤੌਰ ’ਤੇ ਪਾਣੀ ਦੀ ਸਪਲਾਈ ਦਿਤੀ ਜਾ ਰਹੀ ਹੈ। 

ਸਿਵਲ ਸਰਜਨ ਨੇ ਦਸਿਆ ਕਿ ਜ਼ਿਲ੍ਹੇ ’ਚ ਵੱਖ ਵੱਖ ਥਾਵਾਂ ’ਤੇ ਜਿਥੇ ਮੈਡੀਕਲ ਕੈਂਪ ਲਗਾਏ ਗਏ ਹਨ ਤੇ ਸਿਹਤ ਕਾਮੇ ਪਾਣੀ ਦੇ ਸੈਂਪਲ ਲੈ ਰਹੇ ਹਨ, ਉਥੇ ਆਸ਼ਾ ਵਰਕਰਾਂ ਘਰ-ਘਰ ਜਾ ਕੇ ਕਲੋਰੀਨ ਦੀਆਂ ਗੋਲੀਆਂ ਅਤੇ ਓ.ਆਰ.ਐਸ. ਦੇ ਪੈਕੇਟ ਵੰਡ ਰਹੀਆਂ ਹਨ। ਸੀਨੀਅਰ ਸਿਹਤ ਅਧਿਕਾਰੀ ਆਪੋ-ਅਪਣੇ ਇਲਾਕਿਆਂ ਵਿਚ ਜਾ ਕੇ ਡਾਕਟਰੀ ਪ੍ਰਬੰਧਾਂ ਦੀ ਨਿਗਰਾਨੀ ਦੇ ਨਾਲ-ਨਾਲ ਜ਼ਰੂਰੀ ਹਦਾਇਤਾਂ ਦੇ ਰਹੇ ਹਨ। 

ਇਸ ਦੇ ਨਾਲ ਹੀ ਸਿਹਤ ਕਾਮਿਆਂ ਨੇ ਡੇਂਗੂ ਤੇ ਮਲੇਰੀਆਂ ਜਿਹੀਆਂ ਬੀਮਾਰੀਆਂ ਤੋਂ ਬਚਾਅ ਲਈ ਜਾਂਚ ਮੁਹਿੰਮ ਹੋਰ ਤੇ ਜ਼ ਕਰ ਦਿਤੀ ਹੈ ਅਤੇ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੈਜ਼ਾ ਤੇ ਡਾਇਰੀਆ ਦੇ ਮਰੀਜ਼ਾਂ ਦਾ ਬਹੁਤ ਵਧੀਆ ਤਰੀਕੇ ਨਾਲ ਇਲਾਜ ਹੋ ਰਿਹਾ ਹੈ।

 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਵਿਚ ਸਿਹਤ ਵਿਭਾਗ ਦਾ ਸਾਥ ਦੇਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ। ਉਨ੍ਹਾਂ ਦਸਿਆ ਕਿ ਸਿਹਤ ਕਾਮੇ ਘਰ-ਘਰ ਜਾ ਕੇ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕਰ ਰਹੇ ਹਨ ਤਾਕਿ ਮੱਛਰ ਪੈਦਾ ਨਾ ਹੋ ਸਕਣ। ਇਸ ਤੋਂ ਇਲਾਵਾ ਖੜੇ ਪਾਣੀ ’ਚ ਵੀ ਕਾਲਾ ਤੇਲ ਪਾਇਆ ਜਾ ਰਿਹਾ ਹੈ ਅਤੇ ਲੋੜ ਮੁਤਾਬਕ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਇਕੱਠਾ ਹੋਣ ਕਾਰਨ ਮੱਛਰ ਪੈਦਾ ਹੋਣ ਦਾ ਖ਼ਤਰਾ ਵੀ ਵਧ ਜਾਂਦਾ ਹੈ ਜਿਸ ਕਾਰਨ ਮਲੇਰੀਆ ਅਤੇ ਡੇਂਗੂ ਜਿਹੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਹੈਜ਼ਾ, ਡਾਇਰੀਆ, ਡੇਂਗੂ, ਮਲੇਰੀਆ ਤੇ ਹੋਰ ਸਾਰੀਆਂ ਬੀਮਾਰੀਆਂ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ। 

ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡੇਂਗੂ ਬੁਖ਼ਾਰ ਦੇ ਲੱਛਣ  ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। 

ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

 

Tags: Health , Civil surgeon Dr. Mahesh Kumar Ahuja , SAS Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD