Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਦੇ ਕੈਂਪ ਲਗਾ ਕੇ ਜਲਦ ਬਣਾਏ ਜਾਣ ਕਾਰਡ: ਏ.ਡੀ.ਸੀ

Punjab Admin, Rajiv Verma, Addittional Deputy Commissioner, Nawanshahr, S.B.S. Nagar

5 Dariya News

5 Dariya News

5 Dariya News

ਨਵਾਂਸ਼ਹਿਰ , 17 Jul 2023

Last updated on: Jul 17, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ‘ਤੇ ਬੈਠਕ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਦਾ ਜਲਦ ਤੋਂ ਜਲਦ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।

ਉਨ੍ਹਾਂ ਕਿਹਾ ਕਿ ਯੋਜਨਾ ਦੇ ਲਾਭਪਾਤਰੀ ਈ ਕਾਰਡ ਪ੍ਰਾਪਤ ਕਰਕੇ ਸੂਬੇ ਦੇ 900 ਤੋਂ ਵਧੇਰੇ ਸਰਕਾਰੀ ਅਤੇ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ’ਚ 5 ਲੱਖ ਰੁਪਏ ਤੱਕ ਦਾ ਮੁਫ਼ਤ (ਕੈਸ਼ਲੈਸ) ਇਲਾਜ ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ। ਈ ਕਾਰਡ ਜਾਰੀ ਕਰਵਾਉਣ ਲਈ ਸਬੰਧਤ ਲਾਭਪਾਤਰੀ ਆਪਣੇ ਆਧਾਰ ਕਾਰਡ ਦੇ ਨਾਲ ਰਾਸ਼ਨ ਕਾਰਡ ਲੈ ਕੇ ਆਉਣ। 

ਉਨ੍ਹਾਂ ਦੱਸਿਆ ਕਿ ਜੇ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕਿ ਸਰਪੰਚ ਜਾਂ ਮਿਉਂਸਿਪਲ ਕੌਂਸਲਰ ਵਲੋਂ ਮੋਹਰ ਲੱਗਿਆ ਹੋਵੇ। ਇਹ ਫਾਰਮ ਵੈਬ ਸਾਈਟ ‘ਤੇ ਵੀ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਰਜਿਸਟ੍ਰਡ ਉਸਾਰੀ ਕਾਮੇ, ਐਸ ਈ  ਈ ਸੀ (ਸਮਾਜਿਕ ਆਰਥਿਕ ਜਨਗਣਨਾ-2011) ਦੇ ਲਾਭਪਾਤਰੀ ਅਤੇ ਰਜਿਸਟ੍ਰਡ ਪੱਤਰਕਾਰ (ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ) ਲਾਭ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਲਗਪਗ 1600 ਕਿਸਮਾਂ ਦੇ ਇਲਾਜ ਮੁਹੱਈਆ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸ਼ਾਮਿਲ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣ।

 

Tags: Punjab Admin , Rajiv Verma , Addittional Deputy Commissioner , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD