Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਘਨੌਲਾ ਨੂੰ 5 ਲੱਖ ਅਤੇ ਬਿੱਕੋਂ ਨੂੰ 2 ਲੱਖ ਰੁਪਏ ਦੀ ਗ੍ਰਾਂਟ ਜਾਰੀ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 17 Jul 2023

Last updated on: Jul 17, 2023, 00:00 IST

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੂਪਨਗਰ ਹਲਕੇ ਦੇ ਪਿੰਡ ਘਨੌਲਾ ਨੂੰ 5 ਲੱਖ ਰੁਪਏ ਅਤੇ ਬਿੱਕੋਂ ਨੂੰ 2 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਹ ਗ੍ਰਾਂਟ ਵਿਧਾਇਕ ਚੱਢਾ ਵੱਲੋਂ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਦਿੱਤੀ ਗਈ। 

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ। ਪੇਡੂ ਖੇਤਰਾਂ ਦੇ ਚਹੁੰ ਮੁਖੀ ਵਿਕਾਸ ਲਈ ਪੰਚਾਇਤਾ ਨੂੰ ਵਿਕਾਸ ਕਾਰਜਾਂ ਲਈ ਕਰੋੜਾ ਰੁਪਏ ਦੀਆਂ ਗ੍ਰਾਟਾਂ ਵੰਡੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਅੱਗੇ ਵੀ ਲੋੜ ਅਨੁਸਾਰ ਵੱਖ-ਵੱਖ ਸਮੇਂ ਉਤੇ ਪੰਚਾਇਤਾਂ ਨੂੰ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਰਹਿਣਗੀਆਂ। ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜ ਜਿਵੇਂ ਕਮਿਊਨਟੀ ਸੈਂਟਰਾਂ ਦਾ ਨਿਰਮਾਣ, ਸੜਕੀ ਨੈਟਵਰਕ ਦੀ ਮਜਬੂਤੀ, ਪੱਕੀਆਂ ਗਲੀਆਂ ਅਤੇ ਨਾਲੀਆਂ, ਸਮਸਾਨ ਘਾਟਾਂ ਦੀ ਉਸਾਰੀ , ਧਰਮਸ਼ਾਲਾ ਦੀ ਉਸਾਰੀ, ਖੇਡਾਂ ਦਾ ਸਮਾਨ ਖਰੀਦਣ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸਾਹਿਤ ਕਰਨ ਲਈ, ਪੰਚਾਇਤਾਂ ਘਰਾਂ ਅਤੇ ਸਰਾਵਾਂ ਨੂੰ ਅਪਗਰੇਡ ਕਰਨ ਲਈ , ਗੰਦੇ ਪਾਣੀ ਦੇ ਨਿਕਾਸ  ਲਈ, ਓਪਨ ਜਿੰਮ ਬਣਾਉਣ ਲਈ, ਨਿਕਾਸੀ ਨਾਲਿਆਂ ਦਾ ਨਿਰਮਾਣ ਕਰਾਉਣ ਲਈ, ਡੰਗਿਆਂ ਦੇ ਨਿਰਮਾਣ ਅਤੇ ਪੀਣ ਵਾਲਾ ਸਾਫ ਪਾਣੀ ਉਪਲਬਧ ਕਰਵਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਇਸ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਸ ਮੌਕੇ ਪਿੰਡ ਘਨੌਲਾ ਤੋਂ ਸਰਪੰਚ ਸਰਬਜੀਤ ਸਿੰਘ, ਪਿੰਡ ਬਿਕੋਂ ਤੋਂ ਸਰਪੰਚ ਸਵਰਨ ਸਿੰਘ, ਕੁਲਦੀਪ ਸਿੰਘ ਜੇਈ, ਐਡਵੋਕੇਟ ਵਿਕਾਸ ਵਰਮਾ, ਕ੍ਰਿਸ਼ਨ ਘਨੋਲਾ, ਪਰਮਿੰਦਰ ਸਿੰਘ ਬਾਲਾ, ਬਲਜੀਤ ਗੋਲਾ, ਦਰਸ਼ਨ ਸਿੰਘ, ਰਾਮ ਦਿਆਲ, ਲਲਿਤ ਡਕਾਲਾ ਅਤੇ ਹੋਰ ਵਿਆਕਤੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD