Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਆਈ.ਐਮ.ਏ ਅਤੇ ਪ੍ਰਾਈਵੇਟ ਡਾਕਟਰਾਂ ਨਾਲ ਹੜ੍ਹਾਂ ਸਬੰਧੀ ਕੀਤੀ ਮੀਟਿੰਗ

Health, Civil Surgeon Dr. Davinderjit Kaur, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 17 Jul 2023

Last updated on: Jul 17, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹੜ੍ਹਾਂ ਦੀ ਤਾਜ਼ਾ ਸਥਿਤੀ ਤੇ ਲੋਕਾਂ ਨੂੰ ਸਿਹਤ ਸੰਬੰਧੀ ਆਉਣ ਵਾਲੀਆਂ ਮੁਸ਼ਕਲਾਂ ਅਤੇ ਇਹਨਾਂ ਮੁਸ਼ਕਲਾਂ ਤੇ ਕਾਬੂ ਪਾਉਣ ਲਈ  ਵਿਚਾਰ ਵਟਾਂਦਰਾ ਕਰਨ  ਸੰਬੰਧੀ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਆਈ. ਐਮ. ਏ ਦੀ ਮੀਟਿੰਗ ਬੁਲਾਈ। 

ਆਈ.ਐਮ.ਏ ਅਤੇ ਪ੍ਰਾਈਵੇਟ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਹੜ੍ਹਾਂ ਦੇ ਪਾਣੀ ਦੀ  ਨਿਕਾਸੀ ਭਾਵੇਂ ਹੋ ਚੁੱਕੀ ਹੈ, ਪਰ  ਹੁਣ ਬਿਮਾਰੀਆਂ ਫੈਲਣ ਦਾ ਖਤਰਾ ਮੰਡਰਾ ਰਿਹਾ ਹੈ ,ਇਸ ਲਈ ਉਹ ਆਪੋ ਆਪਣੀ ਹਸਪਤਾਲ ਵਿਚ ਆਉਣ ਵਾਲੇ ਇੰਨਾ ਮਰੀਜਾਂ ਦੀਆਂ  ਬਿਮਾਰੀਆਂ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਅਤੇ ਆਪੋ ਆਪਣੇ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ 24 ਘੰਟੇ ਸਿਹਤ ਸਹੂਲਤਾਂ ਉਪਲਬਧ ਕਰਾਉਣੀਆਂ ਵੀ ਯਕੀਨੀ ਬਣਾਉਣ । 

ਉਨ੍ਹਾਂ ਕਿਹਾ ਕਿ ਹੜ੍ਹ ਤੋਂ ਪ੍ਰਭਾਵਤ ਮਰੀਜ਼ ਜੋ ਉਹਨਾਂ ਦੇ ਹਸਪਤਾਲ ਵਿੱਚ ਆਉਂਦੇ ਹਨ , ਜਾਂ ਕਿਤੇ ਆਉਟ ਬ੍ਰੇਕ ਹੁੰਦੀ ਹੈ ਬਾਰੇ ਸਿਹਤ ਵਿਭਾਗ ਨੂੰ ਜਾਣੂ ਕਰਵਾਇਆ ਜਾਵੇ।  ਉਨ੍ਹਾਂ ਕਿਹਾ ਕਿ ਜਿੱਥੇ ਹਸਪਤਾਲਾਂ ਦੀ ਸਾਫ਼ ਸਫਾਈ ਅਤੀ ਜ਼ਰੂਰੀ ਹੈ ਉੱਥੇ ਆਲੇ-ਦੁਆਲੇ ਦੀ ਸਫਾਈ ਵੱਲ ਵੀ ਤਵੱਜੋ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਵੀ ਆਪਣੀ ਤੇ ਆਪਣੇ ਆਲੇ ਦੁਆਲੇ ਦੀ ਸਾਫ਼ ਸਫਾਈ ਅਤੇ ਸਿਹਤ ਸੰਬੰਧੀ ਜਾਗਰੂਕ ਕੀਤਾ ਜਾਵੇ । 

ਉਨ੍ਹਾਂ ਇਹ ਵੀ ਕਿਹਾ ਕਿ ਲੋੜ ਪੈਣ ਤੇ ਸਿਹਤ ਵਿਭਾਗ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇ। ਇਸ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ , ਜ਼ਿਲ੍ਹਾ ਐਪੀਡਿਮਿਆਲੋਜਿਸਟ ਡਾ ਗੁਰਪ੍ਰੀਤ ਕੌਰ, ਡਾ ਦੀਪਤੀ, ਜਿਲਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਤੋਂ ਇਲਾਵਾ ਜਿਲ੍ਹੇ ਦੀ ਆਈ.ਐਮ.ਏ ਐਮ ਅਤੇ ਪ੍ਰਾਈਵੇਟ ਹਸਪਤਾਲ ਦੇ ਡਾਕਟਰ ਹਾਜ਼ਰ ਸਨ।

 

Tags: Health , Civil Surgeon Dr. Davinderjit Kaur , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD