Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਕੇਤ ਹਸਪਤਾਲ ਨਸ਼ਾ ਛਡਾਊ ਕੇਂਦਰ ਦੇ ਸਟਾਫ਼ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਰਾਸ਼ਨ

Jassi Sohian Wala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 17 Jul 2023

Last updated on: Jul 17, 2023, 00:00 IST

ਪੰਜਾਬ ਰੈੱਡ ਕਰਾਸ ਅਤੇ ਪੰਜਾਬ ਸਰਕਾਰ ਦੇ ਤਾਲਮੇਲ ਨਾਲ ਚਲਾਏ ਜਾ ਰਹੇ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਸੰਕੇਤ ਹਸਪਤਾਲ ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ਼ ਇੰਡੀਆ, ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮਗਰੀ ਜਿਸ ਵਿਚ ਮੱਛਰਦਾਨੀਆਂ, ਓ.ਆਰ.ਐਸ, ਬਰੈੱਡ, ਰੱਸ, ਸੁੱਕਾ ਰਾਸ਼ਨ, ਆਟਾ ਆਦਿ ਹੜ੍ਹ ਪੀੜਤਾਂ ਨੂੰ ਪਰਮਿੰਦਰ ਕੌਰ ਮਨਚੰਦਾ ਪ੍ਰੋਜੈਕਟ ਡਾਇਰੈਕਟਰ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਸੰਕੇਤ ਹਸਪਤਾਲ ਪਟਿਆਲਾ ਦੀ ਅਗਵਾਈ ਹੇਠ ਭੇਜਿਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਸੰਕੇਤ ਹਸਪਤਾਲ ਪਟਿਆਲਾ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਵੀ ਇਸ ਕੁਦਰਤੀ ਆਫ਼ਤ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਮੈਡਮ ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਰੁਪਿੰਦਰ ਕੌਰ ਦੀ ਟੀਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹਨਾਂ ਵੱਲੋਂ ਦਿਨ ਰਾਤ ਹੜ੍ਹ ਪੀੜਤਾਂ ਦੀ ਮਦਦ ਕਰਨਾ ਸ਼ਲਾਘਾਯੋਗ ਹੈ।            

ਇਸ ਮੌਕੇ ਰਵੀਇੰਦਰ ਸਿੱਧੂ ਭਾਰਤ ਸਕਾਊਟ ਐਂਡ ਗਾਈਡਜ਼, ਪਰਮਿੰਦਰ ਭਲਵਾਨ, ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਜਤਵਿੰਦਰ ਗਰੇਵਾਲ, ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਜਸ਼ਨਜੋਤ ਸਿੰਘ, ਬੁੱਧ ਸਿੰਘ ਸੰਧਨੋਲੀ, ਸੁਮਾਇਰਾ ਸਿੰਘ, ਉਦੇ ਬਤਰਾ, ਮਲਿਕ ਅਰਜਨ ਆਹਲੂਵਾਲੀਆ, ਅਦਰਿਸ ਰਾਏ ਸੂਦ, ਗੁਣਵੰਤ ਗਰੇਵਾਲ, ਗੁਰਲੀਨ ਕੌਰ, ਰੇਨੀ ਥਾਦੀ ਅਤੇ ਸੰਕੇਤ ਹਸਪਤਾਲ ਦੇ ਸਟਾਫ਼ ਕੌਂਸਲਰ ਅਮਰਜੀਤ ਕੌਰ, ਪਰਵਿੰਦਰ ਕੌਰ ਵਰਮਾ ਨੇ ਭਰਪੂਰ ਸਹਿਯੋਗ ਦਿੱਤਾ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD