Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੰਜਾਬ ਦੇ ਹੜ੍ਹ ਪੀੜਤਾਂ ਲਈ ਡਾ.ਓਬਰਾਏ ਦਾ ਵੱਡਾ ਐਲਾਨ ਹੜ੍ਹਾਂ ਕਾਰਨ ਢਹਿ ਗਏ ਲੋੜਵੰਦ ਲੋਕਾਂ ਦੇ ਘਰ ਬਣਾ ਕੇ ਦੇਵਾਂਗੇ : ਡਾ.ਓਬਰਾਏ

ਟਰੱਸਟ ਨੇ ਪ੍ਰਭਾਵਿਤ ਖੇਤਰਾਂ 'ਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦੇ ਆਚਾਰ ਸਮੇਤ ਸੁੱਕਾ ਤੇ ਤਿਆਰ ਰਾਸ਼ਨ ਵੰਡਿਆ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 17 Jul 2023

ਹਰ ਔਖੀ ਘੜੀ ਵੇਲੇ  ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਅਜਿਹੇ ਲੋੜਵੰਦ ਲੋਕਾਂ ਨੂੰ ਘਰ ਬਣਾ ਕੇ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਘਰ ਹੜ੍ਹ ਦੇ ਪਾਣੀ ਕਾਰਨ ਢਹਿ ਗਏ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੈਦਾ ਹੋਏ ਚਿੰਤਾਜਨਕ ਹਾਲਾਤ ਦੌਰਾਨ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੇ ਘਰ ਢਹਿ ਢੇਰੀ ਹੋ ਗਏ ਹਨ ਜਾਂ ਰਹਿਣਯੋਗ ਨਹੀਂ ਰਹੇ। ਜਿਸ ਲਈ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਲਦ ਅਜਿਹੇ ਲੋੜਵੰਦ ਲੋਕਾਂ ਨੂੰ ਨਵੇਂ ਘਰ ਬਣਾ ਕੇ ਦੇਵੇਗਾ। 

ਉਨ੍ਹਾਂ ਇਹ ਦੱਸਿਆ ਇਸ ਸਬੰਧੀ  ਟਰੱਸਟ ਦੀਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜ਼ਿਲ੍ਹਾ ਇਕਾਈਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਪ੍ਰਭਾਵਿਤ ਲੋੜਵੰਦ ਲੋਕਾਂ ਦੀਆਂ ਸੂਚੀਆਂ ਬਣਾ ਕੇ ਉਨ੍ਹਾਂ ਤੱਕ ਪੁੱਜਦਾ ਕਰਨ ਤਾਂ ਜੋ ਟਰੱਸਟ ਵੱਲੋਂ ਮਾਹੌਲ ਸੁਖਾਵਾਂ ਹੋਣ ਉਪਰੰਤ ਜਲਦ ਤੋਂ ਜਲਦ ਘਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ।  ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਕਾਰਜ਼ ਲਈ ਟਰੱਸਟ ਆਪਣੀ ਇੱਕ ਵੱਖਰੀ ਵਿਸ਼ੇਸ਼ ਕਮੇਟੀ ਦਾ ਗਠਨ  ਕਰੇਗਾ, ਜੋ ਪੂਰੀ ਘੋਖ ਕਰਨ ਉਪਰੰਤ ਉਨ੍ਹਾਂ ਅਸਲ ਲੋੜਵੰਦਾਂ ਦੀ ਚੋਣ ਕਰੇਗੀ ਜਿਨ੍ਹਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ। 

ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਿਛਲੇ ਕਈ ਦਿਨਾਂ ਤੋਂ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀਆਂ ਦੀ ਮੰਗ ਦੇ ਅਧਾਰ 'ਤੇ ਪ੍ਰਭਾਵਿਤ ਖੇਤਰਾਂ ਵਿਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦਾ ਆਚਾਰ,ਵੱਡੇ ਪੱਧਰ ਤੇ ਸੁੱਕੇ ਤੇ ਤਿਆਰ ਰਾਸ਼ਨ ਸਮੇਤ ਹੋਰ ਜ਼ਰੂਰੀ ਲੋੜੀਂਦਾ ਸਮਾਨ ਵੰਡਿਆ ਜਾ ਚੁੱਕਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਆ ਰਹੀ ਹੋਰ ਮੰਗ ਨੂੰ ਵੇਖਦਿਆਂ ਇਹ ਸੇਵਾ ਕਾਰਜ ਅੱਗੇ ਵੀ ਨਿਰੰਤਰ ਜਾਰੀ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD