Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਸੂਹਾ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

DC Hoshiarpur, Deputy Commissioner Hoshiarpur, Komal Mittal, Hoshiarpur, Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 17 Jul 2023

Last updated on: Jul 17, 2023, 00:00 IST

ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਦਸੂਹਾ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਪੰਡੋਰੀ ਅਰਾਈਆਂ, ਗੋਰਸੀਆਂ, ਸਫਦਰਪੁਰ ਕੁੱਲੀਆਂ, ਗਾਲੋਵਾਲ, ਢੱਡਰ, ਘੋਗਰਾ, ਜੀਓ ਚੱਕ ਅਤੇ ਮਾਖੋਵਾਲ ਆਦਿ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਓਜਸਵੀ ਅਲੰਕਾਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਹਲਕੇ ਦੇ ਇਨ੍ਹਾਂ ਪਿੰਡਾਂ ਦੇ ਖੇਤਾਂ ਅਤੇ ਘਰਾਂ ਵਿਚ ਪਾਣੀ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਫ਼ਸਲਾਂ ਅਤੇ ਘਰਾਂ ਦਾ ਸਰਵੇਖਣ ਕਰਵਾ ਦੇ ਹੋਏ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। 

ਉਨ੍ਹਾਂ ਕਿਹਾ ਕਿ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਗਠਿਤ ਕੀਤੀਆਂ ਗਈਆਂ ਟੀਮਾਂ ਲਗਾਤਾਰ ਆਪਣੇ ਕੰਮ ਵਿਚ ਲੱਗੀਆਂ ਹੋਈਆਂ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਘਬਰਾਹਟ ਵਿਚ ਆਉਣ ਅਤੇ ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਫਲੱਡ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕਰਦੇ ਹੋਏ ਇਸ ਨੂੰ ਅੱਗੇ ਵਹਿਣ ਦੇਣ। ਇਸ ਦੌਰਾਨ ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD