Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਡਾ. ਐਸ. ਪੀ. ਸਿੰਘ ਓਬਰਾਏ ਵੱਲੋਂ ਹੜ੍ਹ ਪੀੜਤਾਂ ਲਈ ਨਿਰੰਤਰ ਸੇਵਾ ਕਾਰਜ ਜਾਰੀ ਪਸ਼ੂਆਂ ਲਈ 335 ਕੁਇੰਟਲ ਮੱਕੀ ਦਾ ਅਚਾਰ ਅਤੇ 100 ਪਰਿਵਾਰਾਂ ਲਈ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਜਲੰਧਰ , 17 Jul 2023

ਪੰਜਾਬ ਦਾ ਬਹੁਤ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ। ਜਲੰਧਰ ਜ਼ਿਲ੍ਹੇ ਦੇ ਗਿੱਦੜਵਿੰਡੀ ਕੋਲੋਂ ਧੁੱਸੀ ਬੰਨ੍ਹ ਟੁੱਟ ਜਾਣ ਕਾਰਨ ਦਰਜਨਾਂ ਪਿੰਡਾਂ ਵਿੱਚ ਪਾਣੀ ਦੀ ਪਈ ਵੱਡੀ ਮਾਰ ਦੌਰਾਨ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਂਦਿਆਂ ਦੁਨੀਆਂ ਭਰ 'ਚ ਰੱਬ ਦੇ ਫ਼ਰਿਸ਼ਤੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ  ਭੇਜਿਆ ਗਿਆ 335 ਕੁਇੰਟਲ ਪਸ਼ੂਆਂ ਦਾ ਚਾਰਾ ਅਤੇ 100 ਪਰਿਵਾਰਾਂ ਲਈ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਗਿੱਦੜਵਿੰਡੀ ਬੰਨ੍ਹ ਟੁੱਟ ਜਾਣ ਕਾਰਨ ਇਸ ਇਲਾਕੇ ਦੇ ਕਈ ਪਿੰਡ ਮਾਰ ਹੇਠ ਆਏ ਹੋਏ ਹਨ। ਝੋਨੇ ਦੀ ਫ਼ਸਲ ਤਬਾਹ ਹੋਣ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਤਬਾਹ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਤਰਨਤਾਰਨ ਟੀਮ ਵੱਲੋਂ ਕੀਤੇ ਸਰਵੇ ਅਤੇ ਇਲਾਕੇ ਤੋਂ ਪਸ਼ੂ ਖੁਰਾਕ ਦੀ ਆਈ ਮੰਗ ਨੂੰ ਵੇਖਦਿਆਂ ਹੋਇਆਂ ਉਨਾਂ ਆਪਣੀ ਉਕਤ ਟੀਮ ਰਾਹੀਂ 335 ਕੁਇੰਟਲ ਪਸ਼ੂਆਂ ਲਈ ਮੱਕੀ ਦਾ ਆਚਾਰ ਅਤੇ 100  ਸੁੱਕੇ ਰਾਸ਼ਨ ਦੀਆਂ ਕਿੱਟਾਂ  ਜਲੰਧਰ ਜ਼ਿਲ੍ਹੇ ਦੇ ਪਿੰਡ ਬੂੜੇਵਾਲ, ਬਾਘੀਆਂ ਖੁਰਦ, ਹਯਾਤੇ ਵਾਲਾ, ਖੁਰਲਾ ਪੁਰ, ਕੰਨੀਆਂ, ਗਿੱਦੜ ਵਿੰਡੀ, ਗੱਟਾ ਮੁੰਡੀ ਕਾਸੂ, ਨਸੀਰੇਵਾਲ, ਕੋਠਾ, ਕੰਗ ਨਸੀਰੇਵਾਲ ,ਦਾਰੇਵਾਲ ,ਨਲ ਅਤੇ ਹੋਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਡਾ.ਓਬਰਾਏ ਨੇ ਇਹ ਵਿਸ਼ਵਾਸ ਵੀ ਦਿਵਾਇਆ ਹੈ ਕਿ ਹੋਰ ਵੀ ਜਿਸ ਸਮਾਨ ਦੀ ਜ਼ਰੂਰਤ ਹੋਵੇਗੀ,ਉਹ ਵੀ ਭੇਜਿਆ ਜਾਵੇਗਾ । ਇਸ ਮੌਕੇ ਸਮਾਜ ਸੇਵਕ ਗੁਰਨਾਮ ਸਿੰਘ ਅਤੇ ਮਾਸਟਰ ਰਾਕੇਸ਼ ਕੁਮਾਰ ਨੇ ਡਾਕਟਰ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ 2019 ਵਿੱਚ ਆਏ ਹੜ੍ਹਾਂ ਦੌਰਾਨ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਹਾਇਤਾ ਭੇਜੀ ਗਈ ਸੀ। ਇਸ ਵਾਰ ਵੀ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਡਾ. ਓਬਰਾਏ ਵੱਲੋਂ ਵੱਡੇ ਪੱਧਰ ਤੇ ਜੋ ਸਹਾਇਤਾ ਕੀਤੀ ਜਾ ਰਹੀ ਹੈ, ਅਸੀਂ ਸਮੂਹ ਇਲਾਕਾ ਨਿਵਾਸੀ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD