Wednesday, 01 May 2024

 

 

ਖ਼ਾਸ ਖਬਰਾਂ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

 

ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਵੱਲੋਂ ਦੁਕਾਨਾਂ ਦੀ ਚੈਕਿੰਗ

ਚਾਰ ਦੁਕਾਨਾਂ ਤੋਂ 3.8 ਕਿਲੋ ਪਲਾਸਟਿਕ ਜ਼ਬਤ

Punjab Admin, Harjot Kaur, Addittional Deputy Commissioner Fatehgarh Sahib, Fatehgarh Sahib, Say No To Plastic

Web Admin

Web Admin

5 Dariya News

ਖਮਾਣੋਂ/ ਫ਼ਤਹਿਗੜ੍ਹ ਸਾਹਿਬ , 17 Jul 2023

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ ਵਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਖਮਾਣੋਂ ਵਿਖੇ 06 ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 04 ਦੁਕਾਨਾਂ ਤੋਂ 3.8 ਕਿਲੋ ਪਲਾਸਟਿਕ ਜ਼ਬਤ ਕਰ ਕੇ 20 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ। 

ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ ਪਲਾਸਟਿਕ ਦੇ ਲਿਫਾਫੇ ਜੋ ਕਿ ਗਲਦੇ ਨਹੀਂ, ਦੀ ਵਰਤੋਂ ਵਾਤਾਵਰਨ ਲਈ ਹਾਨੀਕਾਰਕ ਹੈ। ਪਲਾਸਟਿਕ ਦੀ ਵਰਤੋਂ ਕਰਨ ਉਪਰੰਤ ਸੜਕਾਂ 'ਤੇ ਸੁੱਟ ਦਿੱਤਾ ਜਾਂਦਾ ਹੈ ਜੋ ਕਿ ਗਲੀਆਂ ਨਾਲੀਆਂ ਵਿਚ ਪਾਣੀ ਦੀ ਨਿਕਾਸੀ ਤੇ ਸੀਵਰੇਜ ਸਿਸਟਮ ਦੇ ਕਾਰਜ ਵਿਚ ਰੁਕਵਾਟ ਦਾ ਕਾਰਨ ਬਣਦੇ ਹਨ।

ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ਹੈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਦੀ ਬਜਾਏ ਕਪੜੇ ਦੇ ਬਣੇ ਕੈਰੀ ਬੈਗ/ ਝੋਲੇ ਦੀ ਵਰਤੋਂ ਕਰਨੀ ਚਾਹੀਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ ਸੁਥਰਾ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ ਤੇ ਸਫ਼ਾਈ ਕਾਰਜਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। 

ਇਸ ਮੌਕੇ ਉਹਨਾਂ ਨੇ ਐਮ.ਆਰ.ਐਫ਼. ਸੈਂਟਰ ਅਤੇ ਕੰਪੋਜ਼ਡ ਪਿਟ ਦਾ ਜਾਇਜ਼ਾ ਵੀ ਲਿਆ ਤੇ ਇਸ ਦੇ ਆਲੇ ਦੇ ਸੁੰਦਰੀਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਮੌਕੇ ਉਹਨਾਂ ਨੇ ਸ਼ਹਿਰ ਦੇ ਵਾਰਡ ਨੰਬਰ 05 ਦਾ ਜਾਇਜ਼ਾ ਲਿਆ ਤੇ ਉੱਥੋਂ ਦੇ ਵਸਨੀਕਾਂ ਨੂੰ ਦਰਪੇਸ਼ ਦਿੱਕਤਾਂ ਦੂਰ ਕਰਨ ਬਾਬਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। 

ਸ਼ਹਿਰ ਬੂਟੇ ਲਾਉਣ ਦੀ ਚੱਲ ਰਹੀ ਮੁਹਿੰਮ ਦੀ ਸਮੀਖਿਆ ਕੀਤੀ ਤੇ ਖੁਦ ਬੂਟਾ ਲਾਉਂਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਜਗ੍ਹਾਂ ’ਤੇ ਚੱਲ ਰਹੇ ਕਾਰਜ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਉਹਨਾਂ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਵੱਲ ਖ਼ਾਸ ਧਿਆਨ ਦੇਣ ਲਈ ਆਖਿਆ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ ਚੱਲ ਰਹੇ ਸ਼ਹਿਰੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। 

ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਇਹ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਮਿਥੇ ਸਮੇਂ ਵਿੱਚ ਮੁਕੰਮਲ ਕੀਤੇ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਦਰਪੇਸ਼ ਦਿੱਕਤਾਂ ਦੂਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Punjab Admin , Harjot Kaur , Addittional Deputy Commissioner Fatehgarh Sahib , Fatehgarh Sahib , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD