Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ

ਸਿਰਫ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਚੰਡੀਗੜ੍ਹ , 17 Jul 2023

Last updated on: Jul 17, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ।  ਇਸ ਬਾਬਤ ਜਾਣਕਾਰੀ ਦਿੰਦਿਆਂ ਮਾਲ, ਮੁੜ ਵਸੇਬ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ, ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ, ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਲਈ, ਹੜ੍ਹਾਂ ਵਾਲੇ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ, ਬੇਜ਼ੁਬਾਨੇ ਪਸ਼ੂਆਂ ਦੀ ਸੰਭਾਲ ਅਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤੀ ਗਈ ਹੈ।

ਜਿੰਪਾ ਨੇ ਵਿਸਥਾਰ ਵਿਚ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 71.50 ਕਰੋੜ ਰੁਪਏ ਦੀ ਰਾਸ਼ੀ ਵਿਚੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਫੰਡ ਵੱਜੋਂ 62.70 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਨੂੰ 3.15 ਕਰੋੜ ਰੁਪਏ, ਫਾਜ਼ਿਲਕਾ ਨੂੰ 1.15 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 3.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਨੂੰ 2.50-2.50 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੂੰ 3 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਪਟਿਆਲਾ ਨੂੰ 5.65 ਕਰੋੜ ਰੁਪਏ ਅਤੇ ਰੂਪਨਗਰ ਨੂੰ 6.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਨੂੰ 2-2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 3.05 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.65 ਕਰੋੜ ਰੁਪਏ ਅਤੇ ਸੰਗਰੂਰ ਨੂੰ 3.40 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਸਾਫ ਪਾਣੀ ਸਪਲਾਈ ਲਈ ਸਿਹਤ ਵਿਭਾਗ ਨੂੰ 50 ਲੱਖ ਰੁਪਏ ਅਤੇ ਜਲ ਸਪਲਾਈ, ਡਰੇਨੇਜ਼ ਅਤੇ ਸੀਵਰੇਜ ਦੀ ਰਿਪੇਅਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਕਈ ਵਾਰ ਦੋਹਰਾ ਚੁੱਕੇ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਕਿਸਮ ਦੀ ਸਹਾਇਤਾ ਕਰਨੀ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਸ ਕੰਮ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। 

ਕਾਬਿਲੇਗੌਰ ਹੈ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਿਛਲੇ ਹਫਤੇ ਜਾਰੀ ਕੀਤੀ ਸੀ। ਜਿੰਪਾ ਨੇ ਦੱਸਿਆ ਕਿ ਜਾਰੀ ਕੀਤੇ ਗਏ 62.70 ਕਰੋੜ ਰੁਪਏ ਵਿਚੋਂ ਸਿਰਫ ਹੜ੍ਹ ਕਾਰਣ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। 

ਰੂਪਨਗਰ ਤੇ ਪਟਿਆਲਾ ਨੂੰ 2.50-2.50 ਕਰੋੜ ਰੁਪਏ, ਐਸ.ਏ.ਐਸ. ਨਗਰ, ਗੁਰਦਾਸਪੁਰ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਲੁਧਿਆਣਾ ਤੇ ਸੰਗਰੂਰ ਨੂੰ 1-1 ਕਰੋੜ ਰੁਪਏ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਦਿੱਤੇ ਗਏ ਹਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD