Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 17 Jul 2023

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ।

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਸਥਿਤੀ ਆਮ ਵਾਂਗ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਦੇਣ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆ ਜਾਵੇ। ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਹਰ ਹੀਲੇ 20 ਜੁਲਾਈ ਤੱਕ ਮੁਆਵਜ਼ਾ ਰਾਸ਼ੀ ਦੇਣੀ ਯਕੀਨੀ ਬਣਾਏ ਜਾਵੇ ਅਤੇ ਨੁਕਸਾਨ ਹੋਏ ਘਰਾਂ ਦਾ ਮੁਆਵਜ਼ਾ ਵੀ ਪੀੜਤਾਂ ਨੂੰ 24 ਜੁਲਾਈ ਤੱਕ ਸੌਂਪਿਆ ਜਾਵੇ।

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਾਫ ਪੀਣ ਵਾਲ ਪਾਣੀ ਹਰ ਹੀਲੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਜੀ ਵੱਲੋਂ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਇਸ ਸਬੰਧੀ ਸਬੰਧਤ ਅਧਿਕਾਰੀ ਦੋ ਦਿਨਾਂ ਵਿੱਚ ਇਹ ਸਰਟੀਫਿਕੇਟ ਦੇਣ ਕਿ ਕਿਧਰੇ ਵੀ ਪਾਣੀ ਦੀ ਪਾਈਪ ਲਾਈਨ ਵਿੱਚ ਨੁਕਸ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰਾਂ ਸਾਫ ਹੈ। 

ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਸਭ ਤੋਂ ਪ੍ਰਮੁੱਖ ਹੈ। ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। 

ਸਿਹਤ ਵਿਭਾਗ ਵੱਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਿਆਰੀ ਕਰਨ ਲਈ ਕਿਹਾ। ਇਸੇ ਤਰ੍ਹਾਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਧਰੇ ਵੀ ਦਰਿਆਵਾਂ, ਨਹਿਰਾਂ ਵਿੱਚ ਪਾੜ ਹਨ, ਉਨ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨ੍ਹਾਂ ਜਲ ਸਰੋਤ, ਲੋਕ ਨਿਰਮਾਣ, ਮੰਡੀਕਰਨ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਸੌਂਪੀ ਜਾਵੇ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਜੀ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਢਾਂਚੇ ਦੀ ਮੁੜ ਬਹਾਲੀ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲੇ ਸਮੇਂ ਵਿੱਚ ਵੱਧ ਪਾਣੀ ਆਉਣ ਦੀ ਸੂਰਤ ਵਿੱਚ ਕੋਈ ਨੁਕਸਾਨ ਨਾ ਹੋਵੇ ਤਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾਵੇ।

ਮੀਟਿੰਗ ਵਿੱਚ ਮੁੱਖ ਸਕੱਤਰ ਨੇ ਹੜ੍ਹਾਂ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮੱਦਦ ਬਾਰੇ ਵੀ ਪੁੱਛਿਆ। ਕੁੱਲ ਮਿਲਾ ਕੇ ਸਥਿਤੀ ਕੰਟਰੋਲ ਵਿੱਚ ਦੱਸੀ ਗਈ। ਇਹ ਵੀ ਦੱਸਿਆ ਗਿਆ ਕਿ ਸੂਬੇ ਵਿੱਚ ਐਨ.ਡੀ.ਆਰ.ਐਫ. ਦੀਆਂ ਹੁਣ ਸਿਰਫ ਦੋ ਟੀਮਾਂ ਤਾਇਨਾਤ ਹਨ। 

ਇਕ ਮਾਨਸਾ ਤੇ ਦੂਜੀ ਸੰਗਰੂਰ। ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪਾਂ ਅਤੇ ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਫਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਵਿਕਾਸ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਬੀਰ ਸਿੰਘ ਗੋਸਲ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD