Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਬੀਰੇਵਾਲਾ ਡੋਗਰਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

ਮਾਨਸਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚੋ ਕੱਢ ਕੇ ਸੁਰੱਖਿਅਤ ਥਾਂ ਬਣਾਏ ਰਾਹਤ ਕੇਂਦਰਾਂ ’ਚ ਪਹੁੰਚਾਉਣ ਲਈ ਉੱਦਮ ਜਾਰੀ

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 17 Jul 2023

Last updated on: Jul 17, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਚਾਂਦਪੁਰ ਬੰਨ੍ਹ ਦੇ ਨੇੜੇ ਪਏ ਪਾੜ ਕਾਰਣ ਬੀਰੇਵਾਲਾ ਡੋਗਰਾ ਦੇ ਰਿਹਾਇਸ਼ੀ ਖੇਤਰ ਅੰਦਰ ਪਾਣੀ ਆਉਣ ਦੀ ਸੂਚਨਾ ਮਿਲਦੇ ਹੀ ਤੁਰੰਤ ਖੁਦ ਨਿੱਜੀ ਤੌਰ ’ਤੇ ਐਨ.ਡੀ.ਆਰ.ਐਫ ਦੇ ਜਵਾਨਾਂ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ।

ਡਿਪਟੀ ਕਮਿਸ਼ਨਰ ਨੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਲੋਕਾਂ ਦੇ ਘਰਾਂ ’ਚ ਜਾ ਕੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਰਾਹਤ ਦੇਣ ਅਤੇ ਬਚਾਅ ਕਾਰਜ਼ਾਂ ਨਾਲ ਮੁੜ ਤੋਂ ਉਨ੍ਹਾਂ ਦੀ ਜਿੰਦਗੀ ਲੀਹ ’ਤੇ ਲਿਆਉਣ ਲਈ ਦਿਨ ਰਾਤ ਕੰਮ ਰਿਹਾ ਹੈ, ਜਿਸਦੇ ਵਿੱਚ ਤੁਹਾਡੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਪ੍ਰਭਾਵਿਤ ਲੋਕਾਂ ਦੀਆਂ ਜਰੂਰਤਾਂ ਅਤੇ ਮੁਸ਼ਕਿਲਾਂ ਨੂੰ ਸੁਣ ਕੇ ਤੁਰੰਤ ਅਧਿਕਾਰੀਆਂ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਾਲ-ਨਾਲ ਸੌ ਫ਼ੀਸਦੀ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਚਾਂਦਪੁਰ ਬੰਨ੍ਹ ਨੂੰ ਜਲਦ ਪੂਰ ਲਿਆ ਜਾਵੇਗਾ। ਉਨ੍ਹਾਂ ਪਾਣੀ ਦੀ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦਿਆਂ ਸੁਰੱਖਿਅਤ ਥਾਵਾਂ ਤੇ ਬਣਾਏ ਰਾਹਤ ਕੇਂਦਰਾਂ ਵਿੱਚ ਆਉਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਜਿੱਥੇ ਪਾਣੀ ਨਾਲ ਪ੍ਰਭਾਵਿਤ ਪਿੰਡ ਵਾਸੀਆਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਕੇਂਦਰਾਂ ਅੰਦਰ ਖਾਣ ਪੀਣ ਸਮੇਤ ਰਹਿਣ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਉਥੇ ਪਸ਼ੂਆਂ ਲਈ ਤੂੜੀ ਹਰੇ ਚਾਰੇ ਆਦਿ ਦੇ ਵੀ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 8 ਪਿੰਡ ਹੀ ਪਾਣੀ ਤੋਂ ਪ੍ਰਭਾਵਿਤ ਹੋਏ ਹਨ ਅਤੇ ਰਾਹਤ ਸਮੱਗਰੀ ਦੀ ਸੁਚਾਰੂ ਅਤੇ ਪਾਰਦਰਸ਼ੀ ਵੰਡ ਲਈ ਅਧਿਕਾਰੀ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਪਿੰਡ ਵਿਚ ਜਾ ਕੇ ਲੋਕਾਂ ਨੂੰ ਸਿਹਤ ਸਹੁਲਤਾਂ ਦੇਣ ਕਿਉਂਕਿ ਹੁਣ ਜਦ ਪਾਣੀ ਘਟੇਗਾ ਤਾਂ ਇਨ੍ਹਾਂ ਇਲਾਕਿਆਂ ਵਿਚ ਬਿਮਾਰੀਆਂ ਵੱਧਣ ਦਾ ਡਰ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ। 

ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਫੋਨ ਨੰਬਰ 01652-229082 ’ਤੇ ਕਾਲ ਕਰ ਸਕਦੇ ਹਨ। 

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD