Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੜ੍ਹਾਂ ਤੋਂ ਬਾਅਦ ਡਾਇਰੀਆ 'ਤੇ ਕਾਬੂ ਪਾਉਣ ਲਈ ਸਿਹਤ, ਸਥਾਨਕ ਸਰਕਾਰਾਂ ਅਤੇ ਪੰਚਾਇਤ ਵਿਭਾਗਾਂ ਨੂੰ ਕੀਤੀ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਤਾਕੀਦ

ਸਾਂਝੀ ਰਣਨੀਤੀ ਤਿਆਰ ਕਰਨ ਲਈ ਸਾਰੇ ਵਿਭਾਗਾਂ ਦੀ ਸ਼ਾਮ ਨੂੰ ਕੀਤੀ ਹੰਗਾਮੀ ਮੀਟਿੰਗ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਐਸ.ਏ.ਐਸ.ਨਗਰ , 17 Jul 2023

Last updated on: Jul 17, 2023, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ, ਸਥਾਨਕ ਸਰਕਾਰਾਂ, ਪੰਚਾਇਤ ਅਤੇ ਜਨ ਸਿਹਤ ਅਧਿਕਾਰੀਆਂ ਨੂੰ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਡਾਇਰੀਆ ਅਤੇ ਹੈਜ਼ੇ ਵਰਗੀਆਂ ਬਿਮਾਰੀਆਂ ਤੋਂ ਪੀੜ੍ਹਤ ਹੋਣ ਤੋਂ ਬਚਾਉਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਅਜਿਹੀਆਂ ਮਾਰੂ ਬਿਮਾਰੀਆਂ ਨਾਲ ਲੜਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਦੀ ਅੱਜ ਸ਼ਾਮ ਹੰਗਾਮੀ ਮੀਟਿੰਗ ਕਰਕੇ ਉਨ੍ਹਾਂ ਸੰਵੇਦਨਸ਼ੀਲ ਅਤੇ ਬਿਮਾਰੀ ਦੀ  ਮਾਰ ਹੇਠ ਆ ਸਕਦੇ ਅਜਿਹੇ ਇਲਾਕਿਆਂ ਦੀ ਸ਼ਨਾਖਤ ਕਰਨ ਦੇ ਹੁਕਮ ਦਿੱਤੇ, ਜਿੱਥੇ ਗੰਦੇ ਪਾਣੀ ਕਾਰਨ ਬੀਮਾਰੀਆਂ ਫੈਲ ਸਕਦੀਆਂ ਹਨ। ਉਨ੍ਹਾਂ ਨੇ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ, ਫੋਨ 'ਤੇ ਅਜਿਹੇ ਲੱਛਣਾਂ ਵਾਲੇ ਮਰੀਜ਼ਾਂ ਦੀ ਧਿਆਨ ਨਾਲ ਨਿਗਰਾਨੀ ਕਰਨ ਅਤੇ ਸਿਹਤ ਵਿਗੜਨ ਦੀ ਸੂਰਤ ਵਿੱਚ ਸਬੰਧਤ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਉਣ ਵਿੱਚ ਮੱਦਦ ਕਰਨ ਤਾਂ ਜੋ ਕਿਸੇ ਮਰੀਜ਼ ਨੂੰ ਕਿਸੇ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜਨ ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਈ.ਓਜ਼ ਨੂੰ ਜਲ ਸਪਲਾਈ ਸਕੀਮਾਂ ਦੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਮਨੁੱਖੀ ਵਰਤੋਂ ਲਈ ਯੋਗ ਹੋਣ ਦੇ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੰਦਿਆਂ, ਸਕੂਲਾਂ ਦੀਆਂ ਪਾਣੀ ਦੀਆਂ ਟੂਟੀਆਂ ਦੀ ਚੈਕਿੰਗ ਪਹਿਲ ਦੇ ਆਧਾਰ 'ਤੇ ਕਰਨ ਲਈ ਵੀ ਜ਼ੋਰ ਦਿੱਤਾ। ਉਨ੍ਹਾਂ ਸਮੂਹ ਬਲਾਕਾਂ, ਸੀ.ਐਚ.ਸੀਜ਼ ਅਤੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓਜ਼ ਨੂੰ ਕਿਹਾ ਕਿ ਉਹ ਡਾਇਰੀਆ ਦੀਆਂ ਸ਼ਿਕਾਇਤਾਂ ਲੈ ਕੇ ਉਨ੍ਹਾਂ ਕੋਲ ਆਉਣ ਵਾਲੇ ਮਰੀਜ਼ਾਂ ਦਾ ਧਿਆਨ ਰੱਖਣ ਤਾਂ ਜੋ ਬਿਨਾਂ ਕਿਸੇ ਰੁਕਾਵਟ ਦੇ ਇਲਾਜ ਮੁੱਹਈਆ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਡਾ.0ਮਹੇਸ਼ ਕੁਮਾਰ ਆਹੂਜਾ ਨੂੰ ਕਿਹਾ ਕਿ ਉਹ ਬੀ.ਡੀ.ਪੀ.ਓਜ਼, ਈ.ਓਜ਼ ਅਤੇ ਜਨ ਸਿਹਤ ਅਧਿਕਾਰੀਆਂ ਦੇ ਸਹਿਯੋਗ ਨਾਲ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਸਬੰਧੀ ਸਹੀ ਸੇਧ ਦੇ ਕੇ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ 100 ਫੀਸਦੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਡਾਇਰੀਆ ਅਤੇ ਹੈਜ਼ੇ ਦਾ ਮੁੱਖ ਸਰੋਤ ਦੂਸ਼ਿਤ ਪਾਣੀ ਹੈ ਅਤੇ ਉਲਟੀਆਂ, ਦਸਤ, ਪੇਟ ਦਰਦ ਦੇ ਹਲਕੇ ਲੱਛਣਾਂ ਦੀ ਸਥਿਤੀ ਵਿੱਚ ਵੀ ਲੋਕਾਂ ਨੂੰ ਹੋਰ ਸਰੋਤਾਂ ਤੋਂ ਪਾਣੀ ਦੀ ਵਰਤੋਂ ਕਰਨ ਬਾਰੇ ਜਾਗਰੂਕ ਕਰਨਾ ਸਾਡਾ ਮੁੱਖ ਫਰਜ਼ ਹੈ। 

ਇਸੇ ਤਰ੍ਹਾਂ, ਇਹਨਾਂ ਲੱਛਣਾਂ ਦੀ ਸਥਿਤੀ ਵਿੱਚ, ਉਹਨਾਂ ਨੂੰ ਤੁਰੰਤ ਆਪਣੇ ਨੇੜੇ ਦੇ ਡਾਕਟਰ ਜਾਂ ਹਸਪਤਾਲ ਨਾਲ ਸੰਪਰਕ ਕਰਕੇ ਉਸਦੀ ਸਹੀ ਜਾਂਚ ਕਰਵਾਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੈਰ-ਦੂਸ਼ਿਤ ਸਪਲਾਈ ਪ੍ਰਦਾਨ ਕਰਨ ਲਈ ਸਾਡੇ ਕੋਲ ਪਾਣੀ ਦੇ ਟੈਂਕਰਾਂ ਦੀ ਕਾਫੀ ਗਿਣਤੀ ਹੈ ਅਤੇ ਲੋੜ ਪੈਣ 'ਤੇ ਅਸੀਂ ਬੋਤਲਬੰਦ ਪਾਣੀ ਵੀ ਸਪਲਾਈ ਕਰ ਸਕਦੇ ਹਾਂ। 

ਉਨ੍ਹਾਂ ਨੇ ਮੈਡੀਕਲ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦਾ ਪੂਰਾ ਧਿਆਨ ਰੱਖਣ ਅਤੇ ਫ਼ੋਨ  ਤੇ ਫਾਲੋ-ਅਪ ਲਈ ਆਪਣੇ ਐਸ ਡੀ ਐਮਜ਼ ਨਾਲ ਰੋਜ਼ਾਨਾ ਵੇਰਵੇ ਸਾਂਝੇ ਕਰਨ। ਸ਼ਾਮ ਨੂੰ ਹੋਈ ਇਸ ਮੀਟਿੰਗ ਵਿੱਚ ਏ ਡੀ ਸੀਜ਼ ਅਮਿਤ ਬੈਂਬੀ, ਦਮਨਜੀਤ ਸਿੰਘ ਮਾਨ, ਪਰਮਦੀਪ ਸਿੰਘ, ਐਸ ਡੀ ਐਮਜ਼ ਸਰਬਜੀਤ ਕੌਰ, ਰਵਿੰਦਰ ਸਿੰਘ, ਹਿਮਾਂਸ਼ੂ ਗੁਪਤਾ, ਡੀ ਡੀ ਪੀ ਓ ਅਮਰਿੰਦਰ ਸਿੰਘ ਚੌਹਾਨ, ਐਕਸੀਅਨ ਪਬਲਿਕ ਹੈਲਥ ਰਮਨਦੀਪ ਸਿੰਘ, ਈ ਓਜ਼, ਬੀ ਡੀ ਪੀ ਓਜ਼ ਅਤੇ ਐਸ ਐਮ ਓਜ਼ ਵੀ ਸ਼ਾਮਲ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD