Saturday, 04 May 2024

 

 

ਖ਼ਾਸ ਖਬਰਾਂ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ

 

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਤ ਸੀਚੇਵਾਲ ਦੀ ਅਗਵਾਈ ’ਚ ਦੋਵਾਂ ਪਾਸਿਓਂ ਬੰਨ੍ਹ ਨੂੰ ਜੰਗੀ ਪੱਧਰ ’ਤੇ ਪੂਰਨ ਦੀ ਸ਼ੁਰੂਆਤ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Sant Balbir Singh Seechewal, Inderjit Kaur Mann, DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਲੋਹੀਆਂ ਖਾਸ (ਜਲੰਧਰ) , 17 Jul 2023

ਬੀਤੇ ਦਿਨੀ ਭਾਰੀ ਬਾਰਸ਼ਾਂ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵਲੋਂ ਉਘੇ ਵਾਤਾਵਰਣ ਪ੍ਰੇਮੀ ਅਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਵੱਡੀ ਰਾਹਤ ਦੁਆਈ ਜਾਵੇਗੀ।  

ਪੰਜਾਬ  ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾ ਅਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਅਤੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਬਹਾਲੀ ਦੇ ਨਾਲ-ਨਾਲ ਮੈਡੀਕਲ ਟੀਮਾ ਲਗਾਤਾਰ ਲੋਕਾਂ ਦੀ ਸਿਹਤ ਜਾਂਚ ਯਕੀਨੀ ਬਣਾ ਰਹੀਆਂ ਹਨ। 

ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਪਰਿਵਾਰਾਂ ਲਈ ਮਦਦ ਲੈ ਕੇ ਪਹੁੰਚ ਰਹੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਣੇ ਮੌਜੂਦਾ ਹਲਾਤ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ ਤੇ ਕੁਝ ਦਿਨਾਂ ਵਿੱਚ ਇਹ ਪਾੜ੍ਹ ਪੂਰ ਕੇ ਪਹਿਲਾਂ ਵਾਂਗ ਆਮ ਜਨ-ਜੀਵਨ ਬਹਾਲ ਹੋ ਜਾਵੇਗਾ। 

ਉਨ੍ਹਾਂ ਨੇ ਸੰਗਤ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਪਾੜ੍ਹ ਨੂੰ ਵੀ ਪੂਰੀ ਤੇਜ਼ੀ ਨਾਲ ਪੂਰ  ਕੇ ਦਰਿਆਈ ਖੇਤਰ ਵਿਚਲੇ ਕਿਸਾਨਾਂ ਅਤੇ ਪਰਿਵਾਰਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪਹਿਲਾਂ ਵਾਂਗ ਆਪਣੀਆਂ ਫ਼ਸਲਾਂ ਅਤੇ ਘਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾ ਸਕਣ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡਾਲਾ ਵਿਖੇ ਪਏ ਪਾੜ੍ਹ ਨੂੰ ਕੁਝ ਹੀ ਦਿਨਾਂ ਦੇ ਸਮੇਂ ਵਿੱਚ ਪੂਰ ਕੇ ਇਲਾਕੇ ਨੂੰ ਰਾਹਤ ਦਿਵਾਈ ਗਈ ਹੈ ਅਤੇ ਗੱਟਾ ਮੰਡੀ ਕਾਸੂ ਦਾ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੁੂੰ ਮੌਜੂਦਾ ਹਲਾਤ ਤੋਂ ਨਿਜਾਤ ਮਿਲੇਗੀ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪਾੜ੍ਹ ਦੇ ਦੋਵਾਂ ਪਾਸਿਆਂ ’ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਵੀ ਵਧੇਰੇ ਸਮਰਪਣ ਭਾਵਨਾ ਨਾਲ ਇਸ ਲੋਕਪੱਖੀ ਕਾਰਜ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਵਿੱਚ ਕੋਈ ਕਮੀ ਨਾ ਛੱਡਣ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਾੜ੍ਹ ਵਾਲੀ ਥਾਂ ’ਤੇ ਟਰਾਲੀਆਂ-ਟਿੱਪਰ ਆਦਿ ਆਉਣ ਲਈ ਸੁਖਾਲੀ ਅਵਾਜਾਈ ਨੂੰ ਯਕੀਨੀ ਬਣਾਉਣ। 

ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਦੇ ਕੀਤੇ ਜਾ ਰਹੇ ਚੈਕਅਪ ਅਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Sant Balbir Singh Seechewal , Inderjit Kaur Mann , DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD