Thursday, 30 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ ਦੇਸ਼ ਦੀ ਸੁਰੱਖਿਆ ਲਈ ਮਜ਼ਬੂਤ ਨੇਤਾ ਅਤੇ ਪੂਰਨ ਵਿਕਾਸ ਲਈ ਸਥਿਰ ਸਰਕਾਰ ਜ਼ਰੂਰੀ: ਅਨੁਰਾਗ ਠਾਕੁਰ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਚੰਡੀਗਡ਼੍ਹ ਅਤੇ ਹਿਮਾਚਲ ਦੇ ਸਹਿਜਧਾਰੀ ਸਿੱਖਾਂ ਵੱਲੋਂ ਭਾਜਪਾ ਦੇ ਸਮਰਥਨ ਦਾ ਐਲਾਨ ਕਾਲੇਵਾਲ ਪਿੰਡ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਸਮੇਤ ਕਈ ਪੰਚਾਇਤ ਮੈਂਬਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

 

ਜਿਲੇ ਵਿੱਚ ਖਾਦਾਂ ਦੀ ਸਪਲਾਈ ਬਾਰੇ ਹੋਲਸੇਲ ਡੀਲਰਾਂ ਨਾਲ ਮੀਟਿੰਗ ਕੀਤੀ: ਮੁੱਖ ਖੇਤੀਬਾੜੀ ਅਫ਼ਸਰ

Agriculture, Dr. Gurbachan Singh, Chief Agriculture Officer Rupnagar, Ropar

Web Admin

Web Admin

5 Dariya News

ਰੂਪਨਗਰ , 18 Jul 2023

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋ ਸਾਉਣੀ ਦੀਆਂ ਫਸਲਾਂ ਲਈ ਖਾਦਾਂ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਖਾਦ ਡੀਲਰਾਂ/ਡਿਸਟ੍ਰੀਬਿਊਟਰਾਂ ਅਤੇ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਿਛਲੇ ਦਿਨੀ ਹੋਈ ਭਾਰੀ ਬਾਰਿਸ਼ ਅਤੇ ਹੜਾਂ ਦੇ ਪਾਣੀ ਨਾਲ ਕਾਫੀ ਰਕਬਾ ਪ੍ਰਭਾਵਿਤ ਹੋਇਆ ਹੈ। 

ਜਿਹੜੀਆਂ ਫਸਲਾਂ ਦਾ ਜਿਆਦਾ ਨੁਕਸਾਨ ਹੋਇਆ ਹੈ ਉਥੇ ਹੁਣ ਕਿਸਾਨਾਂ ਵੱਲੋ ਪਾਣੀ ਦੀ ਨਿਕਾਸੀ ਤੋਂ ਬਾਅਦ ਝੋਨਾ, ਮੱਕੀ, ਬਾਸਮਤੀ ਅਤੇ ਹੋਰ ਫਸਲਾਂ ਦੀ ਬਿਜਾਈ ਕੀਤੀ ਜਾਣੀ ਹੈ ਅਤੇ ਝੋਨੇ ਦੀ ਫਸਲ ਨੂੰ ਯੂਰੀਆਂ ਖਾਦ ਵੀ ਪਾਉਣੀ ਹੈ। ਇਸ ਲਈ ਖਾਦ ਦੀ ਸਪਲਾਈ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਦੇਣ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਪੇਸ਼ ਨਾ ਆਵੇ।

ਇਸ ਮੌਕੇ ਉਨ੍ਹਾਂ ਡੀ ਆਰ (ਸਹਿਕਾਰੀ ਸਭਾਂ) ਨੂੰ ਕਿਹਾ ਕਿ ਸਹਿਕਾਰੀ ਸਭਾਵਾਂ ਤੋਂ ਖਾਦਾਂ ਦੀ ਮੰਗ ਲੈਕੇ ਡਿਮਾਂਡ ਦਿੱਤੀ ਜਾਵੇ ਤਾਂ ਜੋ ਇਫਕੋ, ਮਾਰਕਫੈੱਡ ਅਤੇ ਹੋਰ ਪ੍ਰਾਈਵੇਟ ਕੰਪਨੀਆਂ ਤੋਂ ਖਾਦ ਦੀ ਸਪਲਾਈ ਕਰਵਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸ਼ਿਫ਼ਾਰਿਸ਼ਾਂ ਅਨੁਸਾਰ ਹੀ ਖਾਦ/ਬੀਜ/ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਇਸ ਨਾਜ਼ੁਕ ਸਮੇਂ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਮਦਦ ਲਈ ਹਰ ਸਮੇਂ ਤਿਆਰ ਅਤੇ ਹਾਜ਼ਰ ਹੈ, ਅਗਰ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਦਫਤਰ ਜਾਂ ਕਿਸੇ ਵੀ ਅਧਿਕਾਰੀ/ਕਰਮਚਾਰੀ ਨਾਲ ਸੰਪਰਕ ਕਰ ਸਕਦਾ ਹੈ। 

ਇਸ ਮੌਕੇ ਵਿਭਾਗ ਦੇ ਡਾਂ ਰਮਨ ਕਰੋੜੀਆ ਏ.ੳ, ਸਹਿਕਾਰੀ ਸਭਾਵਾਂ ਤੋਂ ਡੀ.ਆਰ ਵਜਿੰਦਰ ਸੰਧੂ, ਏ.ਆਰ ਕਮਲਜੀਤ ਸਿੰਘ, ਇਫਕੋ ਤੋਂ ਸ਼ਾਮਸੁੰਦਰ, ਮਾਰਕਫੈੱਡ ਤੋਂ ਸੰਦੀਪ ਕੁਮਾਰ ਅਤੇ ਪ੍ਰਾਈਵੇਟ ਡੀਲਰਾਂ ਹਾਜ਼ਰ ਸਨ।

 

Tags: Agriculture , Dr. Gurbachan Singh , Chief Agriculture Officer Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD