Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਅਜੇ ਮਲੂਜਾ ਆਈ.ਪੀ.ਐਸ. ਨੇ ਡੀ.ਆਈ.ਜੀ. ਫਰੀਦਕੋਟ ਰੇਂਜ ਦਾ ਚਾਰਜ ਸੰਭਾਲਿਆ

ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ-ਡੀ.ਆਈ.ਜੀ. ਮਲੂਜਾ

Punjab Admin, Ajay Maluja, Deputy Inspector General of Police, DIG Faridkot, Faridkot

Web Admin

Web Admin

5 Dariya News

ਫਰੀਦਕੋਟ , 18 Jul 2023

Last updated on: Jul 18, 2023, 00:00 IST

2009 ਬੈਂਚ ਦੇ ਸੀਨੀਆਰ ਆਈ.ਪੀ.ਐਸ. ਅਧਿਕਾਰੀ ਸ੍ਰੀ ਅਜੇ ਮਲੂਜਾ ਨੇ ਅੱਜ ਫਰੀਦਕੋਟ ਪੁਲਿਸ ਰੇਂਜ ਦੇ ਡੀ.ਆਈ.ਜੀ. ਵਜੋਂ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਐਸ.ਐਸ.ਪੀ. ਫਰੀਦਕੋਟ ਸ. ਹਰਜੀਤ ਸਿੰਘ, ਐਸ.ਪੀ.(ਐੱਚ) ਸ੍ਰੀ ਜਸਮੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਪਣਾ ਅਹੁਦਾ ਸੰਭਾਲਣ ਤੇ ਜੀ ਆਇਆ ਕਿਹਾ। 

ਇਸ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਡੀ.ਆਈ.ਜੀ. ਸ੍ਰੀ ਅਜੇ ਮਲੂਜਾ ਨੇ ਕਿਹਾ ਕਿ ਇਹ ਸ਼ਿਕਾਇਤਾਂ ਸੁਣਨ ਵਿੱਚ ਆ ਰਹੀਆਂ ਹਨ ਕਿ ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਮ ਤੇ ਜੋ ਠੱਗੀਆਂ ਵੱਜ ਰਹੀਆਂ ਹਨ, ਉਨ੍ਹਾਂ ਤੇ ਹਰ ਹਾਲਤ ਵਿੱਚ ਠੱਲ੍ਹ ਪਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਕੰਟਰੋਲ ਕੀਤਾ ਜਾਵੇਗਾ। ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾਖੋਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਜਿੱਥੇ ਕਿੱਤੇ ਵੀ ਨਸ਼ਾ ਵੇਚਣ ਜਾਂ ਨਸ਼ਾ ਕਰਦਾ ਕੋਈ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸ਼ਕਰਾਂ ਸਬੰਧੀ ਸਹੀ ਇਤਲਾਹ ਦੇਣ, ਤਾਂ ਜੋ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।  

ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਚਾਰਜ ਸੰਭਾਲਣ ਉਪੰਰਤ ਉਨ੍ਹਾਂ ਜਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ, ਟਰੈਫਿਕ ਸਮੱਸਿਆ, ਪਾਰਕਿੰਗ ਆਦਿ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਲਈ। 

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਉਨਾਂ ਨੇ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  

ਇਸ ਮੌਕੇ ਟਿੱਲਾ ਬਾਬਾ ਫਰੀਦ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਰੇਂਜ ਵਿੱਚ ਉਨ੍ਹਾਂ ਨੂੰ ਡੀ.ਆਈ.ਜੀ. ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

 

Tags: Punjab Admin , Ajay Maluja , Deputy Inspector General of Police , DIG Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD