Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਪਟਿਆਲਾ ਦੀ ਧੀ ਕਨਿਕਾ ਅਹੂਜਾ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਲਈ ਵਧਾਈ ਦਿੱਤੀ

DC Patiala, Deputy Commissioner Patiala, Sakshi Sawhney, Patiala, Kanika Ahuja, Indian women s cricket

Web Admin

Web Admin

5 Dariya News

ਪਟਿਆਲਾ , 18 Jul 2023

Last updated on: Jul 18, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਦੀ ਧੀ ਅਤੇ ਪ੍ਰਤਿਭਾਸ਼ਾਲੀ ਨੌਜਵਾਨ ਕ੍ਰਿਕਟਰ ਕਨਿਕਾ ਆਹੂਜਾ ਨੂੰ ਚੀਨ ਵਿੱਚ ਹੋਣ ਵਾਲੀਆਂ ਆਗਾਮੀ ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਨੇ ਕਨਿਕਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਉਸਨੂੰ ਪਟਿਆਲਾ ਦੀਆਂ ਲੜਕੀਆਂ ਲਈ ਚਾਨਣ ਮੁਨਾਰਾ ਦੱਸਿਆ ਹੈ।

ਆਰਸੀਬੀ ਦੀ ਨੁਮਾਇੰਦਗੀ ਕਰਨ ਵਾਲੀ ਮਹਿਲਾ ਪ੍ਰੀਮੀਅਰ ਲੀਗ ਦੀ ਇੱਕ ਉੱਘੀ ਖਿਡਾਰਨ ਅਤੇ ਪਟਿਆਲਾ ਵਾਸੀ ਸੁਰਿੰਦਰ ਕੁਮਾਰ ਦੀ ਧੀ ਕਨਿਕਾ ਆਹੂਜਾ, ਪੰਜਾਬ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵੀ ਹੈ। ਉਹ ਪਟਿਆਲਾ ਦੀ ਕ੍ਰਿਕਟ ਹੱਬ ਅਕੈਡਮੀ ਵਿਖੇ ਕੋਚ ਕਮਲ ਸੰਧੂ ਤੋਂ 2013 ਤੋਂ ਕੋਚਿੰਗ ਪ੍ਰਾਪਤ ਕਰ ਰਹੀ ਹੈ।ਇਸ ਮੌਕੇ ਇਹ ਦੋਵੇਂ ਵੀ ਡਿਪਟੀ ਕਮਿਸ਼ਨਰ ਨੂੰ ਮਿਲਣ ਪੁੱਜੇ ਹੋਏ ਸਨ।

ਡਿਪਟੀ ਕਮਿਸ਼ਨਰ ਨੇ ਕਨਿਕਾ ਆਹੂਜਾ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਕਨਿਕਾ  ਦੀ ਭਾਰਤੀ ਕ੍ਰਿਕਟ ਟੀਮ ਵਿੱਚ ਚੋਣ ਪਟਿਆਲਾ ਸ਼ਹਿਰ, ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਕਨਿਕਾ ਆਹੂਜਾ ਨੂੰ ਉਸ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਉਹ ਕ੍ਰਿਕਟ ਦੇ ਅੰਤਰਰਾਸ਼ਟਰੀ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਆਪਣੀ ਯੋਗਤਾਵਾਂ ਦਾ ਬਿਹਤਰ ਪ੍ਰਦਰਸ਼ਨ ਕਰੇਗੀ।

ਸਾਕਸ਼ੀ ਸਾਹਨੀ ਨੇ ਕਿਹਾ ਕਿ , "ਕਨਿਕਾ ਆਹੂਜਾ ਦੀਆਂ ਪ੍ਰਾਪਤੀਆਂ ਉਸਦੀ ਸਖਤ ਮਿਹਨਤ, ਸਮਰਪਣ ਅਤੇ ਬੇਮਿਸਾਲ ਪ੍ਰਤਿਭਾ ਦਾ ਪ੍ਰਮਾਣ ਹਨ। "ਮੈਨੂੰ ਭਰੋਸਾ ਹੈ ਕਿ ਉਹ ਏਸ਼ੀਆਈ ਖੇਡਾਂ ਵਿੱਚ ਦੇਸ਼ ਦਾ ਮਾਣ ਵਧਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਟੀਮ ਇੰਡੀਆ ਸਾਡੇ ਦੇਸ਼ ਲਈ ਸੋਨੇ ਦਾ ਤਗ਼ਮਾ ਲੈ ਕੇ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰਾ ਸ਼ਹਿਰ ਪਟਿਆਲਾ, ਪੰਜਾਬ ਅਤੇ ਦੇਸ਼, ਏਸ਼ੀਅਨ ਖੇਡਾਂ ਵਿੱਚ ਕਨਿਕਾ ਆਹੂਜਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬੇਸਬਰੀ ਨਾਲ ਉਡੀਕ ਕਰਦੇ ਹੋਏ ਉਸਦਾ ਦਿਲੋਂ ਸਮਰਥਨ ਕਰ ਰਿਹਾ ਹੈ। ਉਸਦੀ ਸਫ਼ਲਤਾ ਪਟਿਆਲਾ ਸ਼ਹਿਰ ਦੀਆਂ ਉਭਰਦੀਆਂ ਕ੍ਰਿਕਟ ਖਿਡਾਰਨਾਂ ਲਈ ਪ੍ਰੇਰਨਾ ਸਰੋਤ ਦਾ ਕੰਮ ਕਰੇਗੀ।

 

Tags: DC Patiala , Deputy Commissioner Patiala , Sakshi Sawhney , Patiala , Kanika Ahuja , Indian women s cricket

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD