Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਅਮਿਤ ਬੈਂਬੀ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

Punjab Admin, Amit Bambi, Addittional Deputy Commissioner S.A.S Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 18 Jul 2023

Last updated on: Jul 18, 2023, 00:00 IST

ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸੋਸਾਇਟੀ ਦੇ ਮੈਂਬਰਾਂ ਨੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਲਿਆਂਦਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੱਸਿਆਵਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। 

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਸਹੀ ਤਰੀਕੇ ਨਾਲ ਕੀਤੀ ਜਾਵੇ ਅਤੇ ਇਸ ਲਈ ਵੱਧ ਤੋਂ ਵੱਧ ਲੋਕ ਅੱਗੇ ਆਉਣ। 

ਉਹਨਾਂ ਵੱਲੋਂ ਬੇਸਹਾਰਾ ਪਸੂਆਂ ਲਈ ਸ਼ੈਡ ਤਿਆਰ ਕਰਨ ਸਬੰਧੀ ਬਕਾਇਆ ਪਏ ਕੰਮਾਂ ਨੂੰ ਜਲਦੀ ਨਿਪਟਾਉਣ ਦੇ ਆਦੇਸ਼ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਗਏ ਤਾਂ ਜੋ ਪਸ਼ੂਆਂ ਦੀ ਸਾਂਭ ਸੰਭਾਲ ਸਹੀ ਤਰੀਕੇ ਨਾਲ ਹੋ ਸਕੇ। ਬਿਮਾਰ ਅਤੇ ਜ਼ਖਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਐਂਬੂਲੈਂਸ ਖਰੀਦਣ ਲਈ ਸਬੰਧਤ ਵਿਭਾਗ ਨੂੰ ਵੀ ਆਦੇਸ਼ ਦਿੱਤੇ। 

ਏ ਡੀ ਸੀ ਅਮਿਤ ਬੈਂਬੀ ਨੇ ਪਸ਼ੂਆਂ ਦੀ ਸੰਭਾਲ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ। ਸ਼੍ਰੀ ਬੈਂਬੀ ਨੇ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਹੋਰ ਲੋਕਾਂ ਨੂੰ ਵੀ ਸੋਸਾਇਟੀ ਦੇ ਮੈਂਬਰ ਬਣਾਉਣ ਲਈ ਕਾਰਵਾਈ ਜਲਦੀ ਨੇਪਰੇ ਚਾੜ੍ਹੀ ਜਾਵੇ। 

ਉਹਨਾਂ ਨੇ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵਿਭਾਗ ਨੂੰ ਰੇਹੜ੍ਹੇ ਆਦਿ 'ਤੇ ਵੱਧ ਭਾਰ ਲੱਦਣ ਵਾਲੇ ਲੋਕਾਂ ਖਿਲਾਫ ਬਣਦੀ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਡਿਪਟੀ ਡੀ.ਓ. ਸ਼੍ਰੀ ਅੰਗਰੇਜ਼ ਸਿੰਘ,  ਈ.ਓ. ਐਮ.ਸੀ. ਲਾਲੜੂ ਗੁਰਬਖਸ਼ੀਸ ਸਿੰਘ  ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਦੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ।

 

Tags: Punjab Admin , Amit Bambi , Addittional Deputy Commissioner S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD