Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਦੂਲਗੜ੍ਹ ਵਿਖੇ ਬਣਾਏ 9 ਰਾਹਤ ਕੈਂਪਾਂ ਵਿਚ ਖਾਣਾ, ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਗੁਰਪ੍ਰੀਤ ਸਿੰਘ ਬਣਾਂਵਾਲੀ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਤੇ ਐਸ.ਡੀ.ਐਮ. ਅਮਰਿੰਦਰ ਸਿੰਘ ਮੱਲ੍ਹੀ ਨੇ ਰਾਹਤ ਕੈਂਪਾਂ ਵਿਚ ਆਏ ਪਰਿਵਾਰਾਂ ਦਾ ਹਾਲ ਪੁੱਛਿਆ

Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa, DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 18 Jul 2023

Last updated on: Jul 18, 2023, 00:00 IST

ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਐਸ ਡੀ.ਐਮ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲੀ ਨੇ ਪਾਣੀ ਵਾਲੇ ਪ੍ਰਭਾਵਿਤ ਇਲਾਕਿਆਂ ਤੋਂ ਰਾਹਤ ਕੈਂਪਾਂ ਵਿੱਚ ਲਿਆਂਦੇ ਲੋਕਾਂ ਕੋਲ ਪਹੁੰਚ ਕਰਕੇ ਕੈੰਪ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸਰਦੂਲਗੜ੍ਹ ਵਿਖੇ 9 ਰਾਹਤ ਕੈਂਪ ਬਣਾਏ ਗਏ ਹਨ। ਰਾਹਤ ਕੈਂਪਾਂ ਵਿਚ 4 ਪਰਿਵਾਰਾਂ ਦੇ 20 ਮੈਂਬਰ ਆ ਚੁੱਕੇ ਹਨ ਜਿੰਨ੍ਹਾਂ ਦੇ ਖਾਣਪੀਣ ਅਤੇ ਡਾਕਟਰਾਂ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। 

ਵਿਧਾਇਕ ਨੇ ਦੱਸਿਆ ਕਿ ਪਿੰਡ ਫੂਸਮੰਡੀ ਅਤੇ ਸਾਧੂਵਾਲਾ ਦੇ ਵਿਚਕਾਰ ਖੇਤਾਂ ਨੂੰ ਪਾਣੀ ਪਹੁੰਚਾਉਣ ਲਈ ਲੋਕਾਂ ਨੇ ਪਾਈਪਲਾਈਨ ਪਾਈ ਹੋਈ ਸੀ, ਪਾਈਪ ਦੇ ਬਲਾਸਟ ਕਾਰਨ ਘੱਗਰ ਦਾ ਪਾਣੀ ਖੇਤਾਂ ਵੱਲ ਨੂੰ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਗਲਤੀ ਕਰਕੇ ਵਾਪਰਿਆ ਹੈ ਅਤੇ ਇੱਥੇ ਪਾਣੀ ਦੇ ਵਹਾਅ ਨੂੰ ਰੋਕਣ ਅਤੇ ਬੰਨ੍ਹ ਨੂੰ ਪੂਰਨ ਲਈ ਡਰੇਨਜ਼ ਵਿਭਾਗ ਦੀਆਂ ਟੀਮਾਂ ਨੇ ਸਰਗਰਮੀਆਂ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ ।

ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕ ਵੀ ਕਾਰਜਸ਼ੀਲ ਟੀਮਾਂ ਦਾ ਸਹਿਯੋਗ ਕਰਦਿਆਂ ਦਿਨਰਾਤ ਪਹਿਰਾ ਦੇ ਰਹੇ ਹਨ ਤਾਂ ਜੋ ਪਾਣੀ ਨੂੰ ਰਿਹਾਇਸ਼ੀ ਇਲਾਕੇ ਵਿਚ ਜਾਣ ਤੋਂ ਰੋਕਿਆ ਜਾ ਸਕੇ ਅਤੇ ਕਿਸੇ ਦਾ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਅਤੇ ਆਬਾਦੀ ਅੰਦਰ ਪਾਣੀ ਨਾ ਆਵੇ ਇਸ ਦੇ ਲਈ ਸਰਦੂਲਗੜ੍ਹ ਹਾਈ ਵੇਅ ਤੋਂ ਇਲਾਵਾ ਪਿੰਡ ਸਾਧੂ ਵਾਲਾ, ਫੂਸ ਮੰਡੀ ਰੋਡ ’ਤੇ ਵੀ ਬੰਨ੍ਹ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰੈਸਕਿਊ ਟੀਮਾਂ ਤੈਨਾਤ ਹਨ ਅਤੇ ਰਾਹਤ ਕੈਂਪਾਂ ਵਿਚ ਲੋਕਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ। ਲੋਕਾਂ ਨੂੰ ਖਾਣ ਪੀਣ, ਰਹਿਣ ਸਹਿਣ ਤੋਂ ਇਲਾਵਾ ਮੈਡੀਕਲ ਸੇਵਾਵਾਂ ਪੱਖੋਂ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਲੋਕ ਟੁੱਟੇ ਹੋਏ ਬੰਨ੍ਹਾਂ, ਨਦੀ ਨਾਲਿਆਂ ਦੇ ਪੁਲਾਂ ਅਤੇ ਕਿਨਾਰਿਆਂ ’ਤੇ ਸੈਲਫੀਆਂ ਆਦਿ ਲੈਣ ਲਈ ਜਾਣ ਤੋਂ ਗੁਰੇਜ਼ ਕਰਨ। 

ਉਨ੍ਹਾਂ ਕਿਹਾ ਕਿ ਇਸ ਦੇ ਲਈ ਧਾਰਾ 144 ਵੀ ਲਗਾਈ ਗਈ ਹੈ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਸਰਦੂਲਗੜ੍ਹ ਵਿਚੋਂ ਦੀ ਲੰਘਣ ਵਾਲੇ ਟਰੈਫਿਕ ਲਈ ਨਵੇਂ ਰੂਟ ਬਣਾਏ ਗਏ ਹਨ ਤਾਂ ਜੋ ਜ਼ਿਆਦਾ ਬੇਲੋੜੀਂਦਾ ਟਰੈਫਿਕ ਸਰਦੂਲਗੜ੍ਹ ਸ਼ਹਿਰ ਦੇ ਵਿਚ ਨਾ ਆਵੇ। 

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ 144 ਹੁਕਮਾਂ ਤਹਿਤ ਲੋਕਾਂ ਦੀ ਸੁਰੱਖਿਆ ਲਈ ਅਨਾਊਂਸਮੈਂਟ ਵੀ ਕਰਵਾਈ ਜਾ ਰਹੀ ਹੈ।

 

Tags: Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa , DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD