Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਖੇਡ ਮੰਤਰੀ ਮੀਤ ਹੇਅਰ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ

ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਟੀਮ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 18 Jul 2023

Last updated on: Jul 18, 2023, 00:00 IST

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦਿਆਂ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਪਹਿਲੀ ਵਾਰ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ। 

ਪਟਿਆਲਾ ਦੀ ਰਹਿਣ ਵਾਲੀ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਮਹਿਲਾ ਪ੍ਰੀਮੀਅਰ ਲੀਗ ਵਿੱਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। 

ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨੀਆ ਭਾਟੀਆ ਤੋਂ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿੱਚ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

ਸਤੰਬਰ-ਅਕਤੂਬਰ ਮਹੀਨੇ ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਚੁਣੀ ਗਈ ਭਾਰਤੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਕਨਿਕਾ ਆਹੂਜਾ ਨੂੰ ਸ਼ਾਮਲ ਕੀਤਾ ਗਿਆ ਹੈ। ਹਰਲੀਨ ਦਿਓਲ ਸਟੈਂਡ ਬਾਏ ਖਿਡਾਰਨ ਹੈ। 

ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਗਿਣਤੀ ਹੈ। 

ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਇਨਾਮ ਨਾਲ ਸਨਮਾਨਿਆ ਜਾਵੇਗਾ। ਮੀਤ ਹੇਅਰ ਨੇ ਕਨਿਕਾ ਆਹੂਜਾ ਨਾਲ ਗੱਲਬਾਤ ਕਰਦਿਆਂ ਉਸ ਦੀ ਖੇਡ ਵਿੱਚ ਸ਼ੁਰੂਆਤ ਅਤੇ ਅਭਿਆਸ ਦੇ ਰੁਝਾਨ ਬਾਰੇ ਵੀ ਚਰਚਾ ਕੀਤਾ। 

ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਅਤੇ ਕ੍ਰਿਕਟ ਹੱਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਹਾਜ਼ਰ ਸਨ ਜਿੱਥੇ ਅਭਿਆਸ ਸ਼ੁਰੂ ਕਰਕੇ ਕਨਿਕਾ ਨੇ ਆਪਣਾ ਕ੍ਰਿਕਟ ਕਰੀਅਰ ਸ਼ੁਰ ਕੀਤਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD