Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਸਿੰਘ ਗਰੇਵਾਲ

ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਤੇ ਖੋਜ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ

Gatka, World Gatka Federation, Harjeet Singh Grewal

Web Admin

Web Admin

5 Dariya News

ਚੰਡੀਗੜ੍ਹ , 18 Jul 2023

Last updated on: Jul 18, 2023, 00:00 IST

ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵੱਲੋਂ ਕੌਮਾਂਤਰੀ ਪੱਧਰ ਦੀ ਇੱਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਵੀ ਹੈ।

ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦਵਾਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਪਲੇਨਫੀਲਡ, ਇੰਡਿਆਨਾ ਵਿਖੇ ਇੱਕ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ , ਬਾਬਾ ਮਨਮੋਹਨ ਸਿੰਘ ਬਾਰਨ, ਪਟਿਆਲਾ, ਸ. ਅਮਰਦੀਪ ਸਿੰਘ, ਚੇਅਰਮੈਨ ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬ, ਗ੍ਰੀਨਵੁੱਡ, ਇੰਡੀਆਨਾ, ਯੂਐਸਏ ਅਤੇ ਸ. ਸਿਮਰਨਜੀਤ ਸਿੰਘ ਵੀ ਹਾਜਰ ਸਨ

। ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪੱਧਰ ਉੱਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉੱਦਮ ਸਦਕਾ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। 

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂ, ਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਚੁੱਕਾ ਹੈ। ਗੱਤਕਾ ਪ੍ਰਮੋਟਰ ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਿਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਵੇਲੇ 3 ਫ਼ੀਸਦ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਗੱਤਕੇ ਬਾਰੇ ਇੱਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿੱਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪੱਧਰ ਉੱਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਕਰਵਾਇਆ ਜਾ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵੱਲੋਂ ਅਮਰੀਕਾ ਦੇ ਸਾਰੇ ਰਾਜਾਂ ਵਿੱਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

 

Tags: Gatka , World Gatka Federation , Harjeet Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD